Punjab News: ਆਬਕਾਰੀ ਵਿਭਾਗ ਅਤੇ ਪੁਲਿਸ ਨੇ ਅੱਜ ਫਿਰੋਜ਼ਪੁਰ ਸ਼ਹਿਰ ਦੇ ਨੇੜੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਪਿੰਡ ਹਬੀਬ ਕੇ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਦਰਿਆ ਦੇ ਪਾਣੀ ਵਿੱਚ ਲੁਕੋਈਆਂ ਗਈਆਂ ਤਰਪਾਲਾਂ ਵਿੱਚੋਂ ਕਰੀਬ 10,000 ਕਿਲੋ ਲਾਹਣ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਕੀਤੀ ਗਈ ਇਸ ਸਾਂਝੀ ਕਾਰਵਾਈ ਦੌਰਾਨ 7 ਪਲਾਸਟਿਕ ਦੀਆਂ ਟਿਊਬਾਂ ਵਿੱਚ ਪੈਕ ਕੀਤੀਆਂ 1200 ਦੇ ਕਰੀਬ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਸ਼ਰਾਬ ਨੂੰ ਮੌਕੇ 'ਤੇ ਹੀ ਸੁੱਕੀ ਥਾਂ 'ਤੇ ਨਸ਼ਟ ਕਰ ਦਿੱਤਾ ਗਿਆ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :