ਪੜਚੋਲ ਕਰੋ

ਪੰਜਾਬ ਐਕਸਾਈਜ ਇੰਸਪੈਕਰ ਨਾਲ ਚੰਡੀਗੜ੍ਹ 'ਚ ਬਦਸਲੂਕੀ, ਸ਼ਰਾਬ ਠੇਕੇ ਮੁਲਾਜ਼ਮਾਂ ਨੇ ਘੇਰੀ ਗੱਡੀ, ਪੁਲਿਸ ਨੇ ਪੂਰੀ ਰਾਤ ਚੌਂਕੀ 'ਚ ਬਿਠਾਇਆ; ਜਾਣੋ ਪੂਰਾ ਮਾਮਲਾ

Punjab News: ਫਤਿਹਗੜ੍ਹ ਸਾਹਿਬ ਵਿੱਚ ਤਾਇਨਾਤ ਐਕਸਾਈਜ ਇੰਸਪੈਕਟਰ ਹਰਸਿਮਰਨ ਸਿੰਘ ਨੇ ਚੰਡੀਗੜ੍ਹ ਪੁਲਿਸ 'ਤੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਨ ਵਾਲੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਨਾਲ ਦੁਰਵਿਵਹਾਰ ਅਤੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ।

Punjab News: ਫਤਿਹਗੜ੍ਹ ਸਾਹਿਬ ਵਿੱਚ ਤਾਇਨਾਤ ਐਕਸਾਈਜ ਇੰਸਪੈਕਟਰ ਹਰਸਿਮਰਨ ਸਿੰਘ ਨੇ ਚੰਡੀਗੜ੍ਹ ਪੁਲਿਸ 'ਤੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਨ ਵਾਲੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਨਾਲ ਦੁਰਵਿਵਹਾਰ ਅਤੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਸ਼ਰਾਬ ਦੇ ਠੇਕੇ 'ਤੇ ਕੰਮ ਕਰਨ ਵਾਲੇ ਲੋਕਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ, ਉਨ੍ਹਾਂ ਦੀ ਕਾਰ ਰੋਕ ਕੇ ਚਾਬੀ ਖੋਹ ਲਈ।

ਜਦੋਂ ਪੁਲਿਸ ਨੂੰ ਬੁਲਾਇਆ ਗਿਆ ਤਾਂ ਪੁਲਿਸ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਅਤੇ ਐਕਸਾਈਜ ਇੰਸਪੈਕਟਰ ਦਾ ਆਈਡੀ ਕਾਰਡ ਦੇਖਣ ਦੇ ਬਾਵਜੂਦ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ। ਹਰਸਿਮਰਨ ਸਿੰਘ ਦਾ ਦੋਸ਼ ਹੈ ਕਿ ਸੈਕਟਰ 24 ਪੁਲਿਸ ਨੇ ਉਨ੍ਹਾਂ ਨੂੰ ਸਾਰੀ ਰਾਤ ਪੁਲਿਸ ਸਟੇਸ਼ਨ ਵਿੱਚ ਬਿਠਾਈ ਰੱਖਿਆ, ਕਿਸੇ ਨਾਲ ਗੱਲ ਨਹੀਂ ਕਰਨ ਦਿੱਤੀ। ਜਦੋਂ ਉਨ੍ਹਾਂ ਨੂੰ ਸਵੇਰੇ ਛੱਡਿਆ ਤਾਂ ਕਿਹਾ ਕਿ ਤੁਹਾਨੂੰ ਦੁਬਾਰਾ ਪੁੱਛਗਿੱਛ ਦੇ ਲਈ ਆਉਣਾ ਪਵੇਗਾ।

ਐਕਸਾਈਜ ਇੰਸਪੈਕਟਰ ਨੇ ਚੰਡੀਗੜ੍ਹ ਦੇ ਡੀਸੀ ਅਤੇ ਐਸਐਸਪੀ ਨੂੰ ਸ਼ਿਕਾਇਤ ਕੀਤੀ। ਐਸਐਸਪੀ ਨੇ ਜਾਂਚ ਸੁਪਰਡੈਂਟ ਆਫ਼ ਪੁਲਿਸ ਸਿਟੀ ਨੂੰ ਸੌਂਪਦਿਆਂ ਹੋਇਆਂ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ, ਸੈਕਟਰ 24 ਪੁਲਿਸ ਦਾ ਕਹਿਣਾ ਹੈ ਕਿ ਹਰਸਿਮਰਨ ਨਾਲ ਦੁਰਵਿਵਹਾਰ ਨਹੀਂ ਕੀਤਾ ਗਿਆ। ਪੁੱਛਗਿੱਛ ਅਤੇ ਤਸਦੀਕ ਤੋਂ ਬਾਅਦ ਹੀ ਉਨ੍ਹਾਂ ਨੂੰ ਜਾਣ ਦਿੱਤਾ ਸੀ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਪੰਜਾਬ ਆਬਕਾਰੀ ਵਿਭਾਗ ਦੇ ਕਮਿਸ਼ਨਰ ਜਤਿੰਦਰ ਸਿੰਘ ਨੇ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਯਾਦਵ ਅਤੇ ਐਸਐਸਪੀ ਕੰਵਰਦੀਪ ਕੌਰ ਨਾਲ ਫ਼ੋਨ 'ਤੇ ਗੱਲ ਕੀਤੀ। ਉਨ੍ਹਾਂ ਨੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ। ਇਸ ਤੋਂ ਬਾਅਦ, ਹਰਸਿਮਰਨ ਸਿੰਘ, ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਖੁਸ਼ਦਿਲ ਸੰਧੂ ਅਤੇ ਆਬਕਾਰੀ ਅਧਿਕਾਰੀ ਸ਼ੇਖਰ ਗਰਗ ਦੇ ਨਾਲ ਨਿੱਜੀ ਤੌਰ 'ਤੇ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਯਾਦਵ ਨੂੰ ਮਿਲੇ।

ਉਨ੍ਹਾਂ ਨੇ ਡੀਸੀ ਨੂੰ ਪੂਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਸ਼ਿਕਾਇਤਕਰਤਾ ਦੇ ਅਨੁਸਾਰ, ਉਨ੍ਹਾਂ ਦੀ ਗੱਲ ਸੁਣਨ ਤੋਂ ਬਾਅਦ ਡੀਸੀ ਨੇ ਕਾਰਵਾਈ ਕਰਨ ਦੀ ਗੱਲ ਕਹਿੰਦਿਆਂ ਹੋਇਆਂ ਸ਼ਿਕਾਇਤ ਐਸਐਸਪੀ ਨੂੰ ਭੇਜ ਦਿੱਤੀ। ਫਿਰ ਐਸਐਸਪੀ ਨੇ ਸ਼ਿਕਾਇਤ ਸਿਟੀ ਸੁਪਰਡੈਂਟ ਆਫ਼ ਪੁਲਿਸ ਨੂੰ ਭੇਜ ਦਿੱਤੀ।

ਉੱਥੇ ਹੀ, ਸੈਕਟਰ-24 ਚੌਕੀ ਇੰਚਾਰਜ ਕੁਲਦੀਪ ਸਿੰਘ ਨੇ ਦੋਸ਼ਾਂ ਤੋਂ ਵੱਖਰ ਪੁਲਿਸ ਦਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ, ਪੁਲਿਸ ਪੀਯੂ ਪਹੁੰਚੀ ਅਤੇ ਡਰਾਈਵਰ ਤੋਂ ਪੁੱਛਗਿੱਛ ਕੀਤੀ। ਉਸ ਨੇ ਖੁਦ ਨੂੰ ਪੰਜਾਬ ਆਬਕਾਰੀ ਵਿਭਾਗ ਦਾ ਇੰਸਪੈਕਟਰ ਦੱਸਿਆ ਅਤੇ ਕਿਹਾ ਕਿ ਉਹ ਫਤਿਹਗੜ੍ਹ ਸਾਹਿਬ ਵਿੱਚ ਡਿਊਟੀ 'ਤੇ ਸੀ। ਜਦੋਂ ਉਸ ਦਾ ਪਛਾਣ ਪੱਤਰ ਮੰਗਿਆ ਗਿਆ ਤਾਂ ਉਸ ਨੇ ਜੋ ਪਛਾਣ ਪੱਤਰ ਦਿਖਾਇਆ ਉਹ 2023 ਤੱਕ ਵੈਲਿਡ ਸੀ।

ਚੌਕੀ ਇੰਚਾਰਜ ਨੇ ਕਿਹਾ - ਜਦੋਂ ਉਸਨੂੰ ਪੁੱਛਿਆ ਗਿਆ ਕਿ ਉਹ ਕਿੱਥੇ ਰਹਿੰਦਾ ਹੈ, ਤਾਂ ਉਸ ਨੇ ਕਿਹਾ ਕਿ ਉਹ ਪੀਯੂ ਵਿੱਚ ਰਹਿੰਦਾ ਹੈ, ਪਰ ਉਸ ਦੇ ਕੋਲ ਪੀਯੂ ਨਾਲ ਸਬੰਧਤ ਕੋਈ ਦਸਤਾਵੇਜ਼ ਨਹੀਂ ਸਨ। ਇਸ ਤੋਂ ਬਾਅਦ, ਉਸ ਨੇ ਇਹ ਵੀ ਦੱਸਿਆ ਕਿ ਉਸ ਦਾ ਘਰ ਸੈਕਟਰ-40 ਵਿੱਚ ਹੈ। ਉਸ ਨੇ ਆਪਣਾ ਆਧਾਰ ਕਾਰਡ ਵੀ ਦਿਖਾਇਆ, ਜਿਸ 'ਤੇ ਸੈਕਟਰ-40 ਦਾ ਪਤਾ ਸੀ।

 

Advertisement

ਟਾਪ ਹੈਡਲਾਈਨ

 Parvinder Singh Jhotta ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਬਣਾਈ ਕਮੇਟੀ ਨਾਲ ਪਰਿਵਾਰ ਦੀ ਮੀਟਿੰਗ ਰਹੀ ਬੇਸਿੱਟਾ ,ਜਾਣੋ ਪੂਰਾ ਮਾਮਲਾ   
Parvinder Singh Jhotta ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਬਣਾਈ ਕਮੇਟੀ ਨਾਲ ਪਰਿਵਾਰ ਦੀ ਮੀਟਿੰਗ ਰਹੀ ਬੇਸਿੱਟਾ ,ਜਾਣੋ ਪੂਰਾ ਮਾਮਲਾ   
Punjab News : ਪਿੰਡ ਧਮੋਟ 'ਚ ਨਸ਼ਾ ਵੇਚਣ ਤੋਂ ਰੋਕਣ ’ਤੇ ਅੰਮ੍ਰਿਤਧਾਰੀ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਿਓ-ਪੁੱਤਾਂ ਸਮੇਤ ਤਿੰਨ ਜ਼ਖ਼ਮੀ
Punjab News : ਪਿੰਡ ਧਮੋਟ 'ਚ ਨਸ਼ਾ ਵੇਚਣ ਤੋਂ ਰੋਕਣ ’ਤੇ ਅੰਮ੍ਰਿਤਧਾਰੀ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਿਓ-ਪੁੱਤਾਂ ਸਮੇਤ ਤਿੰਨ ਜ਼ਖ਼ਮੀ
Punjab News: ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
Parvinder Jhota ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,  ਪਰਿਵਾਰ ਨੇ ਵੀਡੀਓ ਬਣਾਉਣ ਵਾਲਿਆਂ ਨੂੰ ਵੀ ਕੀਤੀ ਅਪੀਲ
Parvinder Jhota ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,  ਪਰਿਵਾਰ ਨੇ ਵੀਡੀਓ ਬਣਾਉਣ ਵਾਲਿਆਂ ਨੂੰ ਵੀ ਕੀਤੀ ਅਪੀਲ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Embed widget