ਪੜਚੋਲ ਕਰੋ

ਜੰਡਿਆਲਾ ਦੇ ਪਿੰਡ 'ਚ ਛਾਪੇਮਾਰੀ ਕਰਨ ਗਈ ਐਕਸਾਈਜ਼ ਟੀਮ 'ਤੇ ਹਮਲਾ, ਮੁਲਜ਼ਮਾਂ ਨੇ ਚਲਾਏ ਇੱਟਾਂ-ਰੋੜੇ

ਅੰਮ੍ਰਿਤਸਰ ਦੇ ਜੰਡਿਆਲਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਨਵਾਂ ਪਿੰਡ ਵਿਖੇ ਸ਼ਨੀਵਾਰ ਰਾਤ 10.30 ਵਜੇ ਛਾਪੇਮਾਰੀ ਕਰਨ ਪਹੁੰਚੀ ਆਬਕਾਰੀ ਵਿਭਾਗ ਦੀ ਟੀਮ 'ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ।

ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੰਡਿਆਲਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਨਵਾਂ ਪਿੰਡ ਵਿਖੇ ਸ਼ਨੀਵਾਰ ਰਾਤ 10.30 ਵਜੇ ਛਾਪੇਮਾਰੀ ਕਰਨ ਪਹੁੰਚੀ ਆਬਕਾਰੀ ਵਿਭਾਗ ਦੀ ਟੀਮ 'ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਆਬਕਾਰੀ ਵਿਭਾਗ ਦੇ ਮੁਲਾਜ਼ਮਾਂ ’ਤੇ ਇੱਟਾਂ-ਪੱਥਰਾਂ ਦੀ ਵਰਖਾ ਕੀਤੀ ਗਈ। ਇਸ ਹਮਲੇ 'ਚ ਕਈ ਲੋਕ ਜ਼ਖਮੀ ਹੋ ਗਏ। ਆਬਕਾਰੀ ਮੁਲਾਜ਼ਮਾਂ ਨੇ ਮੌਕੇ ਤੋਂ ਭੱਜ  ਕੇ ਆਪਣੀ ਜਾਨ ਬਚਾਈ।

ਜਾਣਕਾਰੀ ਅਨੁਸਾਰ ਆਬਕਾਰੀ ਵਿਭਾਗ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਪਿੰਡ 'ਚ ਨਾਜਾਇਜ਼ ਤੌਰ 'ਤੇ ਸ਼ਰਾਬ ਵੇਚਣ ਦਾ ਧੰਦਾ ਚੱਲ ਰਿਹਾ ਹੈ। ਇਸ ਤੋਂ ਬਾਅਦ ਟੀਮ ਨੇ ਪਿੰਡ ਵਿੱਚ ਛਾਪਾ ਮਾਰਿਆ। ਸੂਚਨਾ ਮਿਲਦੇ ਹੀ ਆਬਕਾਰੀ ਮੁਲਾਜ਼ਮ ਪਿੰਡ ਪੁੱਜੇ ਤਾਂ ਨਾਜਾਇਜ਼ ਸ਼ਰਾਬ ਕਾਰੋਬਾਰੀਆਂ ਨੇ ਉਨ੍ਹਾਂ ’ਤੇ ਇੱਟਾਂ-ਪੱਥਰ ਵਰ੍ਹਾ ਦਿੱਤੇ। ਹਾਲਾਤ ਇਹ ਬਣ ਗਏ ਕਿ ਮੁਲਾਜ਼ਮਾਂ ਨੂੰ ਆਪਣੀ ਜਾਨ ਬਚਾਉਣ ਲਈ ਭੱਜਣਾ ਪਿਆ। ਸੂਤਰਾਂ ਦਾ ਕਹਿਣਾ ਹੈ ਕਿ ਟੀਮ 'ਤੇ ਗੋਲੀਆਂ ਵੀ ਚਲਾਈਆਂ ਗਈਆਂ ਹਾਲਾਂਕਿ ਪੁਲਿਸ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰ ਰਹੇ ਹਨ।

ਆਬਕਾਰੀ ਵਿਭਾਗ ਦੇ ਮੁਲਾਜ਼ਮਾਂ ਨੇ ਥਾਣਾ ਜੰਡਿਆਲਾ ਅਧੀਨ ਪੈਂਦੀ ਪੁਲੀਸ ਚੌਕੀ ਨਵਾਂ ਪਿੰਡ ਵਿੱਚ ਹਮਲੇ ਦੀ ਸੂਚਨਾ ਦਿੱਤੀ। ਇਲਜ਼ਾਮ ਹੈ ਕਿ ਸੂਚਨਾ ਦੇ ਕਾਫੀ ਦੇਰ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਇਲਾਕਾ ਨਾਜਾਇਜ਼ ਸ਼ਰਾਬ ਵੇਚਣ ਲਈ ਬਦਨਾਮ ਹੈ ਅਤੇ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਇੱਥੇ ਛਾਪੇਮਾਰੀ ਕਰਨ ਤੋਂ ਡਰਦੀਆਂ ਹਨ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ। ਡੀਐਸਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਨੇ ਦੱਸਿਆ ਕਿ ਟੀਮ ’ਤੇ ਹਮਲਾ ਹੋਇਆ ਹੈ ਪਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਨਹੀਂ ਆਇਆ। ਇਸ ਹਮਲੇ 'ਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget