ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋ ਗਿਆ ਹੈ। ਇਸ ਮੰਤਰੀ ਮੰਡਲ 'ਚ ਪੰਜ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਵੇਂ ਮੰਤਰੀਆਂ ਨੂੰ ਸਹੁੰ ਚੁੱਕਾਈ।

ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੇ ਹਲਫ਼ ਲਿਆ।ਇਸ ਦੇ ਨਾਲ ਹੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਸਹੁੰ ਚੁੱਕੀ। ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ, ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਨ ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ। 

ਪੰਜਾਬ ਸਰਕਾਰ ਦੇ ਇਸ ਵਿਸਥਾਰ ਨਾਲ ਭਗਵੰਤ ਮਾਨ ਸਰਕਾਰ ਵਿੱਚ ਕੁੱਲ 15 ਮੰਤਰੀ ਹੋ ਗਏ ਹਨ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੌਂ ਮੰਤਰੀ ਹਨ। ਜਿਨ੍ਹਾਂ ਵਿੱਚੋਂ ਇੱਕ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।

 

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ