ਪੋਲਟਰੀ ਪਾਲਕਾਂ ਅਤੇ ਹੋਰਨਾਂ ਭਾਈਵਾਲਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ
Punjab News: ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਪਸ਼ੂ ਪਾਲਣ ਮੰਤਰੀ ਨੂੰ ਦੱਸਿਆ ਕਿ ਕੰਟਰੈਕਟ ਕੰਪਨੀਆਂ ਪੋਲਟਰੀ ਉਤਪਾਦਾਂ ਸਬੰਧੀ ਕੀਤੇ ਸਮਝੌਤਿਆਂ 'ਤੇ ਖਰਾ ਨਹੀਂ ਉਤਰਦੀਆਂ ਜਿਸ ਕਾਰਨ ਪੋਲਟਰੀ ਕਿੱਤੇ ਵਿੱਚ ਨੁਕਸਾਨ ਝੱਲਣਾ ਪੈਂਦਾ ਹੈ।

Punjab News: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਪੋਲਟਰੀ/ਬਰਾਇਲਰ ਫ਼ਾਰਮਰਾਂ ਅਤੇ ਹੋਰਨਾਂ ਭਾਈਵਾਲਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਇਨ੍ਹਾਂ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇੰਡੀਪੈਂਡੈਂਟ ਪੋਲਟਰੀ ਫ਼ਾਰਮ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ ਹਾਜ਼ਰ ਹੋਏ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਪਸ਼ੂ ਪਾਲਣ ਮੰਤਰੀ ਨੂੰ ਦੱਸਿਆ ਕਿ ਕੰਟਰੈਕਟ ਕੰਪਨੀਆਂ ਪੋਲਟਰੀ ਉਤਪਾਦਾਂ ਸਬੰਧੀ ਕੀਤੇ ਸਮਝੌਤਿਆਂ 'ਤੇ ਖਰਾ ਨਹੀਂ ਉਤਰਦੀਆਂ ਜਿਸ ਕਾਰਨ ਪੋਲਟਰੀ ਕਿੱਤੇ ਵਿੱਚ ਨੁਕਸਾਨ ਝੱਲਣਾ ਪੈਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਕੰਟਰੈਕਟ ਕੰਪਨੀਆਂ ਹੱਥੋਂ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਪਹਿਲੂ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੂੰ ਇਸ ਮਾਮਲੇ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਕਿਸੇ ਨਤੀਜੇ 'ਤੇ ਪਹੁੰਚਣ ਤੋਂ ਪਹਿਲਾਂ ਕੰਟਰੈਕਟ ਬਰਾਇਲਰ ਫ਼ਾਰਮਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਹੋਰਨਾਂ ਭਾਈਵਾਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਾਰੇ ਭਾਈਵਾਲਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਸਕੇ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
