ਪੰਜਾਬ 'ਚ ਹੋਇਆ ਜ਼ਬਰਦਸਤ ਧਮਕਾ, 5 ਦੀ ਮੌਤ, 25 ਤੋਂ ਜ਼ਿਆਦਾ ਜ਼ਖ਼ਮੀ, ਮਜੀਠੀਆ ਨੇ ਮ੍ਰਿਤਕ ਪਰਿਵਾਰਾਂ ਲਈ ਸਰਕਾਰ ਤੋਂ ਮੰਗਿਆ ਮੁਆਵਜ਼ਾ
ਅਸੀਂ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਾਂ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਖ਼ਮੀਆਂ ਦਾ ਸਰਕਾਰੀ ਖਰਚੇ ’ਤੇ ਇਲਾਜ ਕਰਵਾਇਆ ਜਾਵੇ।
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ ਜਿਸ ਨਾਲ 4 ਮਜ਼ਦੂਰਾਂ ਦੀ ਮੌਤ ਹੋ ਗਈ, ਇੱਕ ਦੀ ਹਾਲਤ ਗੰਭੀਰ ਹੈ। 33 ਲੋਕਾਂ ਨੂੰ ਮਲਬੇ ਵਿੱਚੋਂ ਕੱਢਿਆ ਗਿਆ ਹੈ। ਬਚਾਅ ਤੇ ਰਾਹਤ ਕਾਰਜ ਜਾਰੀ ਹਨ। ਜ਼ਖਮੀਆਂ ਨੂੰ ਬਠਿੰਡਾ ਏਮਜ਼ ਭੇਜਿਆ ਗਿਆ ਹੈ। ਫੈਕਟਰੀ ਵਿੱਚ ਕੁੱਲ 40 ਲੋਕ ਕੰਮ ਕਰਦੇ ਸਨ। ਜ਼ਖਮੀ ਮਜ਼ਦੂਰ ਉੱਤਰ ਪ੍ਰਦੇਸ਼ ਦੇ ਦੱਸੇ ਜਾ ਰਹੇ ਹਨ।
ਇਸ ਧਮਾਕੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,, ਲੰਬੀ ਹਲਕੇ ਦੇ ਪਿੰਡ ਫਤੂਹੀਵਾਲਾ ਵਿਚ ਪਟਾਕਿਆਂ ਦੀ ਫੈਕਟਰੀ ’ਚ ਧਮਾਕੇ ਨਾਲ 4 ਮਜ਼ਦੂਰਾਂ ਦੀ ਮੌਤ ਹੋਣ ਤੇ 27 ਹੋਰਨਾਂ ਦੇ ਜ਼ਖ਼ਮੀ ਹੋਣ ਦੀ ਖਬਰ ਬਹੁਤ ਦੁਖਦਾਈ ਹੈ।
ਲੰਬੀ ਹਲਕੇ ਦੇ ਪਿੰਡ ਫਤੂਹੀਵਾਲਾ ਵਿਚ ਪਟਾਕਿਆਂ ਦੀ ਫੈਕਟਰੀ ’ਚ ਧਮਾਕੇ ਨਾਲ 4 ਮਜ਼ਦੂਰਾਂ ਦੀ ਮੌਤ ਹੋਣ ਤੇ 27 ਹੋਰਨਾਂ ਦੇ ਜ਼ਖ਼ਮੀ ਹੋਣ ਦੀ ਖਬਰ ਬਹੁਤ ਦੁਖਦਾਈ ਹੈ।
— Bikram Singh Majithia (@bsmajithia) May 30, 2025
ਅਸੀਂ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਾਂ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਖ਼ਮੀਆਂ ਦਾ… pic.twitter.com/mgFJ9mTeJ8
ਅਸੀਂ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਾਂ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਖ਼ਮੀਆਂ ਦਾ ਸਰਕਾਰੀ ਖਰਚੇ ’ਤੇ ਇਲਾਜ ਕਰਵਾਇਆ ਜਾਵੇ।
ਇੱਥੇ ਕੰਮ ਕਰਨ ਵਾਲੇ ਵਰਕਰ ਅਰੁਣ ਨੇ ਕਿਹਾ, "ਅਸੀਂ ਰਾਤ ਦੀ ਸ਼ਿਫਟ ਤੋਂ ਬਾਅਦ ਸੌਂ ਰਹੇ ਸੀ, ਜਦੋਂ ਅਚਾਨਕ ਇੱਕ ਧਮਾਕਾ ਹੋਇਆ ਤੇ ਬਹੁਤ ਸਾਰੇ ਲੋਕ ਮਲਬੇ ਹੇਠ ਦੱਬ ਗਏ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਫੈਕਟਰੀ ਦੀ ਇਮਾਰਤ ਦਾ ਇੱਕ ਵੱਡਾ ਹਿੱਸਾ ਢਹਿ ਗਿਆ।"
ਡੀਸੀ ਅਭਿਜੀਤ ਕਪਲਿਸ਼ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਟਾਕਾ ਫੈਕਟਰੀ ਚਲਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇੱਥੇ ਦੋ ਸੈੱਟਅੱਪ ਸਨ। ਇੱਕ ਪਾਸੇ ਪਟਾਕੇ ਬਣਾਏ ਜਾ ਰਹੇ ਸਨ, ਦੂਜੇ ਪਾਸੇ ਉਨ੍ਹਾਂ ਨੂੰ ਪੈਕ ਕੀਤਾ ਜਾ ਰਿਹਾ ਸੀ। ਰਾਤ ਨੂੰ ਪਟਾਕਿਆਂ ਨੂੰ ਅੱਗ ਲੱਗ ਗਈ ਤੇ ਧਮਾਕਾ ਹੋਇਆ। ਇਸ ਕਾਰਨ ਇਮਾਰਤ ਢਹਿ ਗਈ। ਉਸ ਸਮੇਂ ਕੁਝ ਕਾਮੇ ਉੱਥੇ ਕੰਮ ਕਰ ਰਹੇ ਸਨ। ਸਥਾਨਕ ਲੋਕਾਂ ਦੇ ਅਨੁਸਾਰ, ਫੈਕਟਰੀ ਦੋ ਮੰਜ਼ਿਲਾ ਸੀ। ਪਹਿਲੀ ਮੰਜ਼ਿਲ 'ਤੇ ਕੁਝ ਕਮਰੇ ਸਨ। ਸਾਰੇ ਕਾਮਿਆਂ ਲਈ ਫੈਕਟਰੀ ਵਿੱਚ ਹੀ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਸੀ।






















