ਰੌਬਟ ਦੀ ਰਿਪੋਰਟ



ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਅਮਰਿੰਦਰ ਸਿੰਘ ਕੱਲ੍ਹ ਦਿੱਲੀ ਦਰਬਾਰ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਇਸ ਦੌਰਾਨ ਸੋਨੀਆ ਨੂੰ ਸ਼ਿਕਾਇਤ ਕੀਤੀ ਕਿ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਦੀ ਸਰਕਾਰ ਦੀ ਆਲੋਚਨਾ "ਸੁਚਾਰੂ ਕੰਮਕਾਜ ਲਈ ਚੰਗੀ ਗੱਲ ਨਹੀਂ।"

ਸੋਨੀਆ ਗਾਂਧੀ ਨੇ ਕਥਿਤ ਤੌਰ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਤੇ ਨਵਜੋਤ ਸਿੱਧੂ, ਜਿਨ੍ਹਾਂ ਨੂੰ ਹਾਲ ਹੀ ਵਿੱਚ ਸੂਬੇ ਦੀਆਂ ਚੋਣਾਂ ਤੋਂ ਪਹਿਲਾਂ ਸ਼ਾਂਤੀ ਸਮਝੌਤੇ ਦੇ ਹਿੱਸੇ ਵਜੋਂ ਪੰਜਾਬ ਕਾਂਗਰਸ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ, ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਮੀਟਿੰਗ ਤੋਂ ਬਾਅਦ, ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਸੋਨੀਆ ਗਾਂਧੀ ਨੇ ਨਿਰਦੇਸ਼ ਦਿੱਤੇ ਹਨ ਕਿ "ਪੰਜਾਬ ਰਾਜ ਸਰਕਾਰ ਤੇ ਕਾਂਗਰਸ ਇਕਾਈ ਦੋਵਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਨਾ ਕਿ ਅੰਤਰ-ਉਦੇਸ਼ ਅਧਾਰ 'ਤੇ"।

ਇਹ ਮੀਟਿੰਗ ਪੰਜਾਬ ਵਿੱਚ ਸੰਭਾਵੀ ਕੈਬਨਿਟ ਫੇਰਬਦਲ ਤੋਂ ਪਹਿਲਾਂ ਹੋ ਰਹੀ ਹੈ ਤੇ ਇਸ ਗੱਲ ਦੇ ਸਖ਼ਤ ਸੰਕੇਤਾਂ ਦੇ ਵਿਚਕਾਰ ਆਈ ਹੈ ਕਿ ਰਾਜ ਦੇ ਦੋ ਚੋਟੀ ਦੇ ਕਾਂਗਰਸੀ ਨੇਤਾਵਾਂ ਵਿਚਕਾਰ ਸੰਘਰਸ਼ ਖਤਮ ਨਹੀਂ ਹੋਇਆ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੂੰ ਪਾਰਟੀ ਦੀ ਸੂਬਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੇ ਕੁਝ ਹਫਤਿਆਂ ਬਾਅਦ ਹੀ ਸਿੱਧੂ ਦੇ ਟਵੀਟਾਂ ਨੇ ਜੰਗ ਜਾਰੀ ਰੱਖਣ ਦੀ ਧਮਕੀ ਦਿੱਤੀ ਸੀ।

ਸਿੱਧੂ ਨੇ ਸੋਮਵਾਰ ਨੂੰ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਤੇ ਹੋਰਾਂ ਵਿਰੁੱਧ ਕਾਰਵਾਈ ਨਾ ਕਰਨ ਲਈ ਆਪਣੀ ਪਾਰਟੀ ਦੀ ਸਰਕਾਰ 'ਤੇ ਹਮਲਾ ਬੋਲਿਆ। ਉਨ੍ਹਾਂ ਨੇ ਟਵੀਟ ਕੀਤਾ, “ਕਾਂਗਰਸ ਦੀ ਤਰਜੀਹ ਨਸ਼ਿਆਂ ਦੇ ਵਪਾਰ ਦੇ ਦੋਸ਼ੀਆਂ ਨੂੰ ਸਜ਼ਾ ਦੇਣਾ ਹੈ। ਮਜੀਠੀਆ ਖਿਲਾਫ ਕੀ ਕਾਰਵਾਈ ਕੀਤੀ ਜਾ ਰਹੀ ਹੈ? ਜੇ ਹੋਰ ਦੇਰੀ ਹੋਈ ਤਾਂ ਅਸੀਂ ਰਿਪੋਰਟ ਨੂੰ ਜਨਤਕ ਕਰਨ ਲਈ ਪੰਜਾਬ ਅਸੈਂਬਲੀ ਵਿੱਚ ਮਤਾ ਪੇਸ਼ ਕਰਾਂਗੇ।”

ਸਿੱਧੂ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਆਪਣੀ ਪਾਰਟੀ ਦੀ ਸਰਕਾਰ ਦੀ ਸਪੱਸ਼ਟ ਅਯੋਗਤਾ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਦਾ ਨਾਂ ਲਏ ਬਿਨਾਂ ਅਜਿਹਾ ਕੀਤਾ। ਰਾਵਤ ਨੇ ਕਿਹਾ ਕਿ "ਸ੍ਰੀਮਤੀ ਗਾਂਧੀ ਨੇ ਕਾਂਗਰਸ ਦੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੀਤੇ ਗਏ ਕੰਮ ਦੀ ਸਮੀਖਿਆ ਕੀਤੀ, ਸ਼ਾਇਦ ਇਹ ਸਿੱਧੂ ਦੇ ਟਵੀਟ ਦਾ ਹਵਾਲਾ ਹੈ।"

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਬਿਜਲੀ ਸੰਕਟ ਨਾਲ ਨਜਿੱਠਣ ਤੇ ਡਰੱਗ ਮਾਫੀਆ ਦੇ ਖਿਲਾਫ਼ ਕਾਰਵਾਈ ਲਈ ਉਨ੍ਹਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਜਾਣੂ ਕਰਵਾਇਆ। ਕਾਂਗਰਸੀ ਆਗੂ ਨੇ ਕਿਹਾ ਕਿ ਆਪਣੇ ਮੰਤਰੀ ਮੰਡਲ ਵਿੱਚ ਦਲਿਤਾਂ ਨੂੰ ਵਧੇਰੇ ਪ੍ਰਤੀਨਿਧਤਾ ਦੇਣ ਦੀ ਗੱਲ ਵੀ ਕੀਤੀ। ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਸੂਬਾਈ ਮਾਮਲਿਆਂ 'ਤੇ ਹੋਰ ਵਿਚਾਰ-ਵਟਾਂਦਰੇ ਤੇ ਨਵਜੋਤ ਸਿੱਧੂ ਤੋਂ ਜਨਤਕ ਮੁਆਫੀ ਮੰਗਣ ਲਈ ਵੀ ਕਿਹਾ ਸੀ ਜੋ ਕਿ ਸਾਬਕਾ ਕ੍ਰਿਕਟਰ ਨੇ ਅਜੇ ਤੱਕ ਨਹੀਂ ਕੀਤਾ ਹੈ।

ਵਿਵਾਦ 2017 ਦੀਆਂ ਚੋਣਾਂ ਤੋਂ ਪੈਦਾ ਹੋਇਆ ਸੀ, ਜਦੋਂ ਸਾਬਕਾ ਕ੍ਰਿਕਟਰ ਨੇ ਉਪ ਮੁੱਖ ਮੰਤਰੀ ਬਣਨ ਦੀ ਉਮੀਦ ਕੀਤੀ ਸੀ, ਪਰ ਸਿੰਘ ਨੇ ਕਥਿਤ ਤੌਰ 'ਤੇ ਇਸ ਅਹੁਦੇ ਤੋਂ ਇਨਕਾਰ ਕਰ ਦਿੱਤਾ ਸੀ। ਉਸ ਚੋਣ ਵਿੱਚ, ਸਟਾਰ ਪ੍ਰਚਾਰਕ ਨਵਜੋਤ ਸਿੱਧੂ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਬਣੇ, ਪਰ ਉਨ੍ਹਾਂ ਦੋ ਸਾਲਾਂ ਬਾਅਦ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ।