G20 ਮੀਟਿੰਗ:  ਚੰਡੀਗੜ੍ਹ 'ਚ ਹੋ ਰਹੀ ਜੀ-20 ਮੀਟਿੰਗ ਦੌਰਾਨ ਮਨੀਮਾਜਰਾ ਸਥਿਤ ਹੋਟਲ ਲਲਿਤ ਤੋਂ ਕੁਝ ਦੂਰੀ ਉੱਤੇ ਸੈਕਟਰ-26 'ਚ ਬੰਬ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਦੱਸ ਦਈਏ ਕਿ 2 ਦਿਨ ਦੀ G20 ਮੀਟਿੰਗ 'ਚ ਹਿੱਸਾ ਲੈਣ ਲਈ ਕਈ ਦੇਸ਼ਾਂ ਦੇ ਵਫਦ ਹੋਟਲ ਲਲਿਤ 'ਚ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਵੀ ਚੰਡੀਗੜ੍ਹ ਵਿੱਚ ਮੌਜੂਦ ਹਨ।


ਜਾਣਕਾਰੀ ਮੁਤਾਬਕ ਸੈਕਟਰ-26 ਦੇ ASOD ਕਲੱਬ ਦੇ ਮੈਨੇਜਰ ਨੂੰ ਇਸ ਬੰਬ ਬਾਰੇ ਜਾਣਕਾਰੀ ਮਿਲੀ ਸੀ। ਇਹ ਸੂਚਨਾ ਮਿਲਦਿਆਂ ਹੀ ਬੰਬ ਸਕੁਐਡ, ਫਾਇਰ ਬ੍ਰਿਗੇਡ ਅਤੇ ਥਾਣਾ ਪੁਲਸ ਤੁਰੰਤ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਨੇ ਤੁਰੰਤ ਨੇੜਲੇ ਇਲਾਕੇ ਨੂੰ ਖਾਲੀ ਕਰਵਾ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਉੱਥੇ ਕੁਝ ਨਹੀਂ ਮਿਲਿਆ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਦਾ ਕਹਿਣਾ ਹੈ ਵਿਸਫੋਟਕਾਂ ਸਬੰਧੀ ਫਰਜ਼ੀ ਕਾਲ ਕਰਨ ਦੇ ਮਾਮਲੇ ਵਿੱਚ ਐਫਆਈਆਰ (FIR) ਦਰਜ ਕੀਤੀ ਗਈ ਹੈ।


ਜ਼ਿਕਰਯੋਗ ਹੈ ਕਿ ਪੁਲਿਸ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਸੈਕਟਰ-43 ਦੀ ਜ਼ਿਲ੍ਹਾ ਅਦਾਲਤ ਵਿੱਚ ਬੰਬ ਰੱਖੇ ਜਾਣ ਦੀ ਜਾਅਲੀ ਜਾਣਕਾਰੀ ਮਿਲੀ ਸੀ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ, ਸੈਕਟਰ 43 ਦੇ ਬੱਸ ਸਟੈਂਡ ਅਤੇ ਪੰਚਕੂਲਾ ਕੋਰਟ ਤੋਂ ਬੰਬ ਬਾਰੇ ਜਾਣਕਾਰੀ ਦੇਣ ਵਾਲਾ ਪੱਤਰ ਵੀ ਮਿਲਿਆ ਸੀ। ਇਸ ਪੱਤਰ ਵਿੱਚ ਦੱਸਿਆ ਗਿਆ ਸੀ ਕਿ ਇਹ ਬੰਬ ਇਕ ਕਾਰ ਵਿਚ ਹੈ, ਜੋ 1 ਵਜੇ ਫਟ ਜਾਵੇਗਾ। ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਸੀ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੂਰਾ ਕੰਪਲੈਕਸ ਖਾਲੀ ਕਰਕੇ ਸੀਲ ਕਰ ਦਿੱਤਾ ਗਿਆ। ਆਪ੍ਰੇਸ਼ਨ ਸੈੱਲ, ਡਾਗ ਸਕੁਐਡ, ਬੰਬ ਨਿਰੋਧਕ ਟੀਮ ਅਤੇ ਰਿਜ਼ਰਵ ਫੋਰਸ ਦੇ ਕਮਾਂਡੋ ਅਦਾਲਤ ਵਿਚ ਪੁੱਜੇ।


ਇਹ ਵੀ ਪੜ੍ਹੋ: Punjab News : ਇੱਕ ਹਫ਼ਤੇ 'ਚ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ, 11.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 257 ਨਸ਼ਾ ਤਸਕਰ ਕਾਬੂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।