ਪੜਚੋਲ ਕਰੋ

ਬਾਗੀ ਟਕਸਾਲੀਆਂ ਦੇ ਹੱਕ 'ਚ ਡਟੇ ਢੀਂਡਸਾ

ਚੰਡੀਗੜ੍ਹ: ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਚਾਹੇ ਸਿਹਤ ਦਾ ਹਵਾਲਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ ਪਰ ਤਾਜ਼ਾ ਘਟਨਾਕ੍ਰਮ ਦੀ ਉਨ੍ਹਾਂ ਅੰਦਰ ਵੀ ਚੀਸ ਹੈ। ਢੀਂਡਸਾ ਨੇ ਅਸਤੀਫਾ ਦੇਣ ਮਗਰੋਂ ਚਾਹੇ ਕਦੇ ਵੀ ਲੀਡਰਸ਼ਿਪ ਦੀ ਅਲੋਚਨਾ ਨਹੀਂ ਕੀਤੀ ਪਰ ਉਨ੍ਹਾਂ ਦਾ ਮੰਨਣਾ ਹੈ ਕਿ ਅਕਾਲੀ ਦਲ ਅੰਦਰ ਕੁਝ ਗਲਤ ਜ਼ਰੂਰ ਹੋ ਰਿਹਾ ਹੈ। ਢੀਂਡਸਾ ਨੇ ਸ਼ਨੀਵਾਰ ਨੂੰ ਸੰਗਰੂਰ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਮਗਰੋਂ ਕਿਹਾ ਕਿ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ਤੋਂ ਬਾਹਰ ਕੱਢਣਾ ਸਹੀ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਦੀ ਜੇ ਕੋਈ ਗਲਤੀ ਸੀ ਤਾਂ ਨੋਟਿਸ ਭੇਜ ਕੇ ਪੱਖ ਸੁਣਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਟਕਸਾਲੀ ਲੀਡਰਾਂ ਨੂੰ ਇਸ ਤਰ੍ਹਾਂ ਲਾਂਭੇ ਕਰਨਾ ਠੀਕ ਨਹੀਂ। ਉਨ੍ਹਾਂ ਮੰਨਿਆ ਕਿ ਪਾਰਟੀ ਵਿੱਚੋਂ ਕੱਢੇ ਟਕਸਾਲੀ ਲੀਡਰਾਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਜੋਕੀ ਸਿਆਸਤ ਦਾ ਪੱਧਰ ਕਾਫ਼ੀ ਡਿੱਗ ਗਿਆ ਹੈ। ਯਾਦ ਰਹੇ ਢੀਂਡਸਾ ਤੋਂ ਉਲਟ ਅਕਾਲੀ ਲੀਡਰਸ਼ਿਪ ਇਨ੍ਹਾਂ ਲੀਡਰਾਂ ਨੂੰ ਗੱਦਾਰ ਤੱਕ ਕਹਿ ਰਹੀ ਹੈ। ਅਜਿਹੇ ਵਿੱਚ ਢੀਂਡਸਾ ਵੱਲੋਂ ਟਕਸਾਲੀਆਂ ਦੇ ਹੱਕ ਵਿੱਚ ਬੋਲਣਾ ਵੱਡੇ ਅਰਥ ਰੱਖਦਾ ਹੈ। ਢੀਂਡਸਾ ਨੇ ਐਸਜੀਪੀਸੀ ਦੇ ਚੋਣ ਇਜਲਾਸ ਦੌਰਾਨ ਬੀਬੀ ਕਿਰਨਜੋਤ ਕੌਰ ਦੀ ਗੱਲ ਸੁਣੇ ਬਗੈਰ ਉਨ੍ਹਾਂ ਕੋਲੋਂ ਮਾਈਕ ਖੋਹਣ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ ਤੇ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ ਸੀ। ਢੀਂਡਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਨੂੰ ਸਿੱਖ ਇਤਿਹਾਸ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਉਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਕਮੇਟੀ ਨੂੰ ਆਪਣੇ ਫ਼ੈਸਲੇ ’ਤੇ ਮੁੜ ਗੌਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪੁਸਤਕਾਂ ਵਿੱਚ ਸਿੱਖ ਇਤਿਹਾਸ ਨਾਲ ਛੇੜਛਾੜ ਮਾਮਲੇ ’ਚ ਐਸਜੀਪੀਸੀ ਨੇ ਡਾ. ਕਿਰਪਾਲ ਸਿੰਘ ਦਾ ਪੱਖ ਸੁਣੇ ਬਗੈਰ ਹੀ ਉਨ੍ਹਾਂ ਨੂੰ ਸੇਵਾ ਤੋਂ ਲਾਂਭੇ ਕਰ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ

Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget