Punjab News: ਪੰਜਾਬ ਵਿੱਚ ਪੈ ਰਹੀ ਠੰਡ ਕਰਕੇ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਕੀਤੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਫਿਲਹਾਲ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਸਨ ਪਰ ਹੁਣ ਵਧਦੀ ਠੰਢ ਨੂੰ ਦੇਖਦੇ ਹੋਏ ਪੰਜਾਬ 'ਚ ਛੁੱਟੀਆਂ ਦੀ ਸਮਾਂ ਵਧਾ ਦਿੱਤਾ ਗਿਆ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ।
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪਹਿਲੀ ਤੋਂ 6 ਜਨਵਰੀ ਤੱਕ ਬਾਰਸ਼ ਤੇ ਕੋਹਰੇ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ।
ਦਰਅਸਲ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਨਵੇਂ ਸਾਲ ਦੇ ਪਹਿਲੇ ਹਫਤੇ ਚੰਡੀਗੜ੍ਹ, ਪੰਜਾਬ ਤੇ ਹਰਿਆਣਾ 'ਚ ਬਾਰਸ਼ ਤੇ ਧੁੰਦ ਦਾ ਕਹਿਰ ਵੇਖਣ ਨੂੰ ਮਿਲੇਗਾ। ਇਸ ਦਾ ਕਾਰਨ ਇ ਹੈ ਕਿ 1 ਤੋਂ 6 ਜਨਵਰੀ ਦਰਮਿਆਨ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਜਾ ਰਹੀ ਹੈ। ਇਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ। ਇਸ ਕਰਕੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਸ਼ ਹੋ ਸਕਦੀ ਹੈ। ਇਸ ਨਾਲ ਪੰਜਾਬ-ਚੰਡੀਗੜ੍ਹ 'ਚ ਇੱਕ ਵਾਰ ਫਿਰ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ
ਦੱਸ ਦਈਏ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਫਿਲਹਾਲ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਸਨ ਪਰ ਹੁਣ ਵਧਦੀ ਠੰਢ ਨੂੰ ਦੇਖਦੇ ਹੋਏ ਪੰਜਾਬ 'ਚ ਛੁੱਟੀਆਂ ਦੀ ਸਮਾਂ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਛੁੱਟੀਆਂ ਕੀਤੀਆਂ ਸੀ। ਦੂਜੇ ਪਾਸੇ ਚੰਡੀਗੜ੍ਹ ਦੇ ਬਹੁਤੇ ਸਕੂਲਾਂ ਵਿੱਚ 7 ਦਸੰਬਰ ਤੱਕ ਛੁੱਟੀਆਂ ਹਨ।