Stubble: ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ 'ਤੇ ਮਸ਼ੀਨਾਂ ਖਰੀਦਣ ਲਈ ਤਰੀਕਾਂ 'ਚ ਵਾਧਾ, ਕਿਸਾਨ ਵੀਰ ਇਸ ਮਿਤੀ ਤੱਕ ਕਰ ਸਕਦੇ ਅਪਲਾਈ
Machinery on subsidy: ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਨੇ ਕੀਤਾ। ਉਨਾਂ ਦੱਸਿਆ ਕਿ ਉਕਤ ਦੇ ਮੱਦੇਨਜ਼ਰ ਆਧੁਨਿਕ ਖੇਤੀਬਾੜੀ ਨੂੰ ਉਤਸ਼ਾਹਿਤ ਅਤੇ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਉਣੀ 2023 ਦੌਰਾਨ
Machinery on subsidy: ਸਰਕਾਰ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾ ਕੇ ਵਾਤਾਵਰਨ ਪੱਖੀ ਖੇਤੀਬਾੜੀ ਨੂੰ ਉਤਸ਼ਾਹਿਤ ਕਰ ਰਹੀ ਹੈ। ਨਵੀਆਂ ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਾਂ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ ਖੂੰਹਦ ਦੇ ਯੋਗ ਨਿਪਟਾਰੇ ਦੇ ਸਮਰੱਥ ਹਨ ਜਿਹਨਾਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਤਾਂ ਕਮੀ ਆਉਂਦੀ ਹੀ ਹੈ ਪ੍ਰੰਤੂ ਇਸਦੇ ਨਾਲ ਆਧੁਨਿਕ ਅਤੇ ਲਾਹੇਵੰਦ ਖੇਤੀਬਾੜੀ ਨਾਲ ਵੀ ਕਿਸਾਨ ਜੁੜ ਜਾਂਦੇ ਹਨ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਨੇ ਕੀਤਾ। ਉਨਾਂ ਦੱਸਿਆ ਕਿ ਉਕਤ ਦੇ ਮੱਦੇਨਜ਼ਰ ਆਧੁਨਿਕ ਖੇਤੀਬਾੜੀ ਨੂੰ ਉਤਸ਼ਾਹਿਤ ਅਤੇ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਉਣੀ 2023 ਦੌਰਾਨ ਪਰਾਲੀ ਦੀ ਸਾਂਭ ਸੰਭਾਲ ਲਈ ਸੀ.ਆਰ.ਐਮ. ਮਸ਼ੀਨਾਂ ਭਾਰੀ ਸਬਸਿਡੀ ਤੇ ਕਿਸਾਨਾਂ ਨੂੰ ਮੁਹੱਈਆ ਕਰਵਾ ਰਹੀ ਹੈ।
ਸਕੀਮ ਤਹਿਤ ਸਬਸਿਡੀ ਉੱਪਰ ਮਸ਼ੀਨਾਂ ਲੈਣ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ ਸਰਕਾਰ ਵੱਲੋਂ ਵਾਧਾ ਵੀ ਕਰ ਦਿੱਤਾ ਗਿਆ ਹੈ, ਹੁਣ ਵਿਅਕਤੀਗਤ ਕਿਸਾਨ, ਰਜਿਸਟਰਡ ਕਿਸਾਨ ਗਰੁੱਪ, ਪੰਚਾਇਤ, ਸਹਿਕਾਰੀ ਸਭਾ, ਕਿਸਾਨ ਨਿਰਮਾਤਾ ਸੰਗਠਨ 15 ਅਗਸਤ, 2023 ਤੱਕ ਇਨਾਂ ਸਬਸਿਡੀ ਵਾਲੀਆਂ ਆਧੁਨਿਕ ਮਸ਼ੀਨਾਂ ਲਈ ਅਪਲਾਈ ਕਰ ਸਕਦੇ ਹਨ।
ਇਨਾਂ ਮਸ਼ੀਨਾਂ ਵਿੱਚ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਸਪਾਰਟ ਸੀਡਰ, ਸੁਪਰ ਸੀਡਰ ਬੇਲਰ, ਰੇਕ, ਜ਼ੀਰੋ ਟਿੱਲ ਡਰਿੱਲ ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇਂ ਪਲਾਅ ਆਦਿ ਸ਼ਾਮਿਲ ਹਨ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸਕੀਮ ਦਾ ਲਾਭ ਲੈਣ ਲਈ ਜ਼ਿਲੇ ਦੇ ਬਿਨੈਕਾਰ ਆਨਲਾਈਨ ਪੋਰਟਲ https://agrimachinerypb.com/ ਤੇ 15 ਅਗਸਤ 2023 ਤੱਕ ਅਪਲਾਈ ਕਰ ਸਕਦੇ ਹਨ। ਉਨਾਂ ਦੱਸਿਆ ਕਿ ਸਬਸਿਡੀ ਦੀ ਦਰ ਸਕੀਮ ਦੀਆਂ ਹਦਾਇਤਾਂ ਅਨੁਸਾਰ ਹੋਵੇਗੀ।