ਫਰੀਦਕੋਟ : ਵਿਜੀਲੈਂਸ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਹਾਲੇ ਤੱਕ ਵੀ ਕੋਈ ਰਾਹਤ ਨਹੀਂ ਮਿਲੀ ਹੈ। ਕਾਗਰਸੀ ਲੀਡਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਨਿਆਕ ਹਿਰਾਸਤ ਵਿੱਚ ਮੁੜ ਵਾਧਾ ਕਰ ਦਿੱਤਾ ਗਿਆ। ਜੁਡੀਸ਼ੀਅਲ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਕਿੱਕੀ ਢਿੱਲੋਂ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਸੀ। 


ਜਿਸ ਤੋਂ ਬਾਅਦ ਕੋਰਟ ਨੇ ਕਾਗਰਸੀ ਲੀਡਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ 5 ਜੁਲਾਈ ਤੱਕ ਅਦਾਲਤੀ ਹਿਰਾਸਤ ਵਿੱਚ ਭੇਜ ਦਿੱਤਾ ਹੈ। 5 ਜੁਲਾਈ ਤੱਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਜੇਲ੍ਹ ਵਿੱਚ ਹੀ ਰਹਿਣਗੇ। ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੇ ਕਰੀਬੀ ਸਾਥੀ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਵਜੋਂ ਨਾਮਜ਼ਦ ਰਾਜਵਿੰਦਰ ਸਿੰਘ ਨੇ ਫਰੀਦਕੋਟ ਦੀ ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਅਗਾਉਂ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਕੇ ਗ੍ਰਿਫ਼ਤਾਰੀ ਉੱਪਰ ਰੋਕ ਲਾਉਣੀ ਦੀ ਮੰਗ ਕੀਤੀ ਹੈ। ਅਦਾਲਤ ਨੇ ਰਾਜਵਿੰਦਰ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ 27 ਜੂਨ ਨੂੰ ਸੁਣਵਾਈ ਕਰੇਗੀ। ਸੂਤਰਾਂ ਮੁਤਾਬਕ ਵਿਜੀਲੈਂਸ ਵਿਭਾਗ ਨੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖਿਲਾਫ਼ ਪੜਤਾਲ ਮੁਕੰਮਲ ਕਰ ਲਈ ਹੈ ਅਤੇ ਕਦੇ ਵੀ ਚਲਾਨ ਪੇਸ਼ ਕੀਤਾ ਜਾ ਸਕਦਾ ਹੈ। 


 15 ਮਈ ਨੂੰ ਵਿਜੀਲੈਂਸ ਨੇ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਤੋਂ ਬਾਅਦ ਕਿੱਕੀ ਸਮੇਤ ਸਹਿ ਮੁਲਜ਼ਮ ਗੁਰਸੇਵਕ ਸਿੰਘ ਵਾਸੀ ਪਿੰਡ ਨਾਨਕਸਰ ਜ਼ਿਲ੍ਹਾ ਫਰੀਦਕੋਟ ਅਤੇ ਰਾਜਵਿੰਦਰ ਸਿੰਘ ਵਾਸੀ ਪਿੰਡ ਧੰਨਾ ਸ਼ਹੀਦ ਜ਼ਿਲ੍ਹਾ ਫਿਰੋਜ਼ਪੁਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਕਿੱਕੀ ਢਿੱਲੋਂ ਆਮਦਨ ਤੋਂ ਵੱਧ ਜਾਇਦਾਦ ਖਰਚ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।  ਪਿਛਲੇ ਫਰਵਰੀ ਮਹੀਨੇ ਵੀ ਵਿਜੀਲੈਂਸ ਦੀ ਟੀਮ ਕੁਸ਼ਲਦੀਪ ਢਿੱਲੋਂ ਦੇ ਚੰਡੀਗੜ੍ਹ ਸਥਿਤ ਫਾਰਮ ਹਾਊਸ ‘ਤੇ ਮਾਪ ਲਈ ਪਹੁੰਚੀ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।