ਪੜਚੋਲ ਕਰੋ

'ਮਨੁੱਖੀ ਅਧਿਕਾਰਾਂ ਦਾ ਘਾਣ...! ਅੰਮ੍ਰਿਤਪਾਲ ਸਿੰਘ 'ਤੇ ਲੱਗੇ NSA 'ਚ ਵਾਧਾ ਕਰਨਾ ਗ਼ੈਰ ਕਾਨੂੰਨੀ, ਗਹਿਰੀ ਸਾਜ਼ਿਸ਼ ਦੇ ਤਹਿਤ ਰੱਖਿਆ ਡਿਬਰੂਗੜ੍ਹ'

ਭਾਈ ਅੰਮ੍ਰਿਤਪਾਲ ਸਿੰਘ 10 ਲੱਖ ਤੋਂ ਵੱਧ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰ ਰਹੇ ਹਨ। ਆਪਣੇ ਹਲਕੇ ਦੇ ਸਮੇਤ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਰੱਖਣਾ ਉਹਨਾ ਦਾ ਸੰਵਿਧਾਨਿਕ ਹੱਕ ਅਤੇ ਅਧਿਕਾਰ ਹੈ, ਤੁਰੰਤ ਉਹਨਾਂ ਤੋ NSA ਹਟਾਇਆ ਜਾਵੇ ਤੇ ਪੰਜਾਬ ਸ਼ਿਫਟ ਕੀਤਾ ਜਾਵੇ।

Amritpal Singh: ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ (Amritpal Singh) ਉਪਰ ਲੱਗੇ NSA ਵਿੱਚ ਇੱਕ ਸਾਲ ਦਾ ਵਾਧਾ ਕਰਨ ਤੇ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ  ਮਨਪ੍ਰੀਤ ਸਿੰਘ ਇਯਾਲੀ,  ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰ ਤੇ ਬੀਬੀ ਸਤਵੰਤ ਕੌਰ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਤੇ ਇਸ ਨੂੰ ਗੈਰ ਸੰਵਿਧਾਨਿਕ ਕਾਰਵਾਈ ਕਰਾਰ ਦਿੱਤਾ ਹੈ।

ਜਾਰੀ ਬਿਆਨ ਵਿੱਚ ਮੈਂਬਰਾਂ ਨੇ ਕਿਹਾ ਕਿ ਸਿੱਖਾਂ ਪ੍ਰਤੀ ਜਿਹੜਾ ਰਵਈਆ ਕੇਂਦਰ ਅਤੇ ਪੰਜਾਬ ਸਰਕਾਰ ਨੇ ਅਪਣਾਇਆ ਹੈ ਉਹ ਗ਼ੈਰ ਵਾਜਿਬ ਹੈ। ਜਾਰੀ ਬਿਆਨ ਵਿੱਚ ਮੈਂਬਰਾਂ ਨੇ ਕਿਹਾ ਕਿ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਵਿੱਚ ਦੋਹਰੇ ਮਾਪਦੰਡ ਤੇ ਕੰਮ ਕੀਤਾ ਗਿਆ ਹੁਣ ਕਿਸੇ ਤਰਾਂ ਨਾ ਵਾਜਿਬ NSA ਮਾਮਲੇ ਵਿੱਚ ਓਹੀ ਨੀਤੀ ਅਪਣਾਈ ਜਾ ਰਹੀ ਹੈ।

ਇਸ ਦੇ ਨਾਲ ਹੀ ਮੈਬਰਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ 10 ਲੱਖ ਤੋਂ ਵੱਧ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰ ਰਹੇ ਹਨ। ਆਪਣੇ ਹਲਕੇ ਦੇ ਸਮੇਤ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਰੱਖਣਾ ਉਹਨਾ ਦਾ ਸੰਵਿਧਾਨਿਕ ਹੱਕ ਅਤੇ ਅਧਿਕਾਰ ਹੈ, ਤੁਰੰਤ ਉਹਨਾਂ ਤੋ NSA ਹਟਾਇਆ ਜਾਵੇ ਤੇ ਪੰਜਾਬ ਸ਼ਿਫਟ ਕੀਤਾ ਜਾਵੇ। ਲੋਕਲ ਕੇਸਾਂ ਦੀ ਜਾਂਚ ਪੜਤਾਲ ਕਰਕੇ ਇਨਸਾਫ ਕੀਤਾ ਜਾਵੇ ਪਰ ਕਿਸੇ ਗਹਿਰੀ ਸਾਜ਼ਿਸ਼ ਹੇਠ ਓਹਨਾ ਨੂੰ ਜੇਲ ਅਸਾਮ ਦੀ ਜੇਲ੍ਹ ਵਿੱਚ ਨਜਰਬੰਦ ਰੱਖਣ ਲਈ ਨਵੇਂ ਪੈਂਤੜਿਆਂ ਨੂੰ ਵਰਤਿਆ ਜਾ ਰਿਹਾ ਹੈ ਜੋ ਮਨੁੱਖੀ ਅਧਿਕਾਰਾਂ ਦਾ ਘਾਣ ਹੈ।

ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪਿਛਲੇ ਦੋ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਦੋ ਸਾਲ ਪੂਰੇ ਹੋਣ ਤੋਂ ਬਾਅਦ, ਪੰਜਾਬ ਪੁਲਿਸ ਦੀ ਟੀਮ ਨੇ ਉਸਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਵੀ ਕੀਤੀਆਂ ਸਨ। ਹਾਲਾਂਕਿ, ਪੰਜਾਬ ਸਰਕਾਰ ਨੇ ਆਖਰੀ ਸਮੇਂ 'ਤੇ ਉਸਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਪੁਲਿਸ ਦੀ ਟੀਮ ਨੇ ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਸਨ, ਜਦੋਂ ਕੇਂਦਰੀ ਅਤੇ ਰਾਜ ਸੁਰੱਖਿਆ ਏਜੰਸੀਆਂ ਨੇ ਵਿਚਾਰ-ਵਟਾਂਦਰਾ ਕੀਤਾ ਅਤੇ NSA ਅਧੀਨ ਉਸਦੀ ਨਜ਼ਰਬੰਦੀ ਨੂੰ ਇੱਕ ਸਾਲ ਲਈ ਵਧਾਉਣ ਦਾ ਫੈਸਲਾ ਕੀਤਾ।

ਜ਼ਿਕਰ ਕਰ ਦਈਏ ਕਿ  ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਲੱਗੇ ਕੌਮੀ ਸੁਰੱਖਿਆ ਐਕਟ (NSA) ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਵਾਧੇ ਵਾਲੇ ਪੱਤਰ ਦੀ ਕਾਪੀ 18 ਅਪਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਹ ਪੱਤਰ ਅੱਜ ਜਨਤਕ ਹੋਇਆ ਹੈ। ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਨੇ ਇਸ ਵਾਧੇ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਸੂਬੇ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਲਈ ਖ਼ਤਰਾ ਪੈਦਾ ਕਰ ਸਕਦਾ ਹੈ ਇਸ ਲਈ ਉੱਤੇ ਉੱਤੇ ਇੱਕ ਸਾਲ ਦੀ ਮਿਆਦ ਵਧਾਈ ਜਾਂਦੀ ਹੈ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget