Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ ਦੇ ਚਸ਼ਮਦੀਦ ਗਵਾਹ ਨੇ ਦਿੱਤੀ ਗਵਾਹੀ, ਅਗਲੀ ਪੇਸ਼ੀ 30 ਅਗਸਤ ਨੂੰ
Sidhu Moose Wala: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂਮੂਸੇ ਦੇ ਕਤਲ ਕੇਸ ਦੀ ਸੁਣਵਾਈ ਮਾਨਸਾ ਦੀ ਅਦਾਲਤ ਵਿੱਚ ਹੋਈ। ਇੱਥੇ ਇੱਕ ਚਸ਼ਮਦੀਦ ਗਵਾਹ ਵੀ ਪੇਸ਼ ਹੋਇਆ ਤੇ ਆਪਣੇ ਬਿਆ ਦਰਜ ਕਰਵਾਏ
Sidhu Moosewala Murder Case: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂਮੂਸੇ ਦੇ ਕਤਲ ਕੇਸ ਦੀ ਸੁਣਵਾਈ ਮਾਨਸਾ ਦੀ ਅਦਾਲਤ ਵਿੱਚ ਹੋਈ। ਇੱਥੇ ਇੱਕ ਚਸ਼ਮਦੀਦ ਗਵਾਹ ਵੀ ਪੇਸ਼ ਹੋਇਆ ਤੇ ਆਪਣੇ ਬਿਆ ਦਰਜ ਕਰਵਾਏ। ਅਦਾਲਤ ਨੇ ਮਾਮਲੇ ਦੀ ਅਗਲੀ ਤਰੀਕ 30 ਅਗਸਤ 2024 ਤੈਅ ਕੀਤੀ ਹੈ। ਉਸ ਦਿਨ ਗਵਾਹਾਂ ਤੇ ਮੁਲਜ਼ਮਾਂ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ 10 ਦੋਸ਼ੀਆਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ੀ ਹੋਈ। ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਕਤਲ ਕੇਸ (sidhu moosewala murder case) ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਅਗਲੀ ਤਾਰੀਖ 30 ਅਗਸਤ ਤੈਅ ਕੀਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ਸਮੇਂ ਕਾਰ ਵਿੱਚ ਮੌਜੂਦ ਇੱਕ ਚਸ਼ਮਦੀਦ ਗਵਾਹ ਨੇ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਏ ਹਨ। ਅਦਾਲਤ 'ਚ ਇਸ ਕਤਲ ਕਾਂਡ 'ਚ ਨਾਮਜ਼ਦ ਦੋਸ਼ੀ ਲਾਰੈਂਸ ਬਿਸ਼ਨੋਈ ਸਮੇਤ 10 ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਇਸ ਕੇਸ ਦੀ ਅਗਲੀ ਤਰੀਕ 30 ਅਗਸਤ 2024 ਰੱਖੀ ਗਈ (next date has been kept as 30th August) ਹੈ। ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ, ਪਰ ਉਹ ਅੱਜ ਕਿਸੇ ਕਾਰਨ ਅਦਾਲਤ ਵਿੱਚ ਨਹੀਂ ਪੁੱਜ ਸਕੇ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਅਦਾਲਤ 'ਚ ਸੁਣਵਾਈ ਹੋਈ ਹੈ। ਵਕੀਲਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਅਗਲੀ ਤਰੀਕ 30 ਅਗਸਤ 2024 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਗਵਾਹਾਂ ਬਾਰੇ ਚੱਲ ਰਹੀਆਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਸਾਰੇ ਗਵਾਹ ਵਕੀਲਾਂ ਦੇ ਸੰਪਰਕ ਵਿੱਚ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।