ਲੁਧਿਆਣਾ: ਨਿਊਜ਼ੀਲੈਂਡ ਦਾ ਵੀਜ਼ਾ ਤਿੰਨ ਵਾਰ ਰੱਦ ਹੋਣ ਕਾਰਨ ਲੁਧਿਆਣਾ ਦੇ ਸਿਧਵਾਂ ਬੇਟ ਇਲਾਕੇ ਦੇ ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਤੋਂ ਪਹਿਲਾਂ ਨੌਜਵਾਨ ਨੇ ਫੇਸਬੁੱਕ ਜ਼ਰੀਏ ਆਪਣੇ ਦੋਸਤਾਂ ਨੂੰ ਇਸ ਦੀ ਜਾਣਕਾਰੀ ਵੀ ਦਿੱਤੀ।
ਮ੍ਰਿਤਕ ਦਾ ਨਾਮ ਬਲਵਿੰਦਰ ਸਿੰਘ ਸੀ। ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਦੇ 23 ਸਾਲ ਦੇ ਬੇਟੇ ਨੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਨੌਕਰੀ ਲਈ ਕਾਫ਼ੀ ਕੋਸ਼ਿਸ਼ ਕੀਤੀ ਪਰ ਜਦੋਂ ਨੌਕਰੀ ਨਹੀਂ ਮਿਲੀ ਤਾਂ ਉਨ੍ਹਾਂ ਉਸ ਨੇ ਵਿਦੇਸ਼ ਜਾਣ ਦਾ ਫ਼ੈਸਲਾ ਕੀਤਾ।
ਬਲਕਾਰ ਸਿੰਘ ਨੇ ਦੱਸਿਆ ਕਿ ਉਸ ਦੇ ਬੇਟੇ ਨੇ ਤਿੰਨ ਵਾਰ ਅਮਰੀਕਾ ਤੇ ਨਿਊਜ਼ੀਲੈਂਡ ਦੇ ਵਿਦਿਆਰਥੀ ਵੀਜ਼ੇ ਲਈ ਅਪਲਾਈ ਕੀਤਾ ਸੀ ਪਰ ਵਾਰ-ਵਾਰ ਵੀਜ਼ਾ ਰੱਦ ਹੋਣ ਕਾਰਨ ਉਹ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਸੀ। ਆਖਰਕਾਰ ਉਸ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।