ਪੜਚੋਲ ਕਰੋ
Advertisement
ਰਾਜਾਸਾਂਸੀ ਗ੍ਰਨੇਡ ਹਮਲੇ 'ਤੇ 'ਆਪ' ਦਾ ਸਟੈਂਡ, ਕੈਪਟਨ ਸਰਕਾਰ ਨੂੰ ਰਗੜੇ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਦੇ ਅਦਲੀਵਾਲ ਪਿੰਡ ‘ਚ ਹੋਏ ਗ੍ਰਨੇਡ ਹਮਲੇ ਨੂੰ ਕਾਇਰਤਾ ਭਰੀ ਅੱਤਵਾਦੀ ਵਾਰਦਾਤ ਕਰਾਰ ਦਿੱਤਾ ਹੈ। ਇਸ ਘਟਨਾ ਦੀ ਜ਼ੋਰਦਾਰ ਨਿੰਦਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਜਤਾਈ ਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਇੱਕ-ਇੱਕ ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਅਮਨ ਅਰੋੜਾ ਤੇ ਬੁਲਾਰੇ ਮੀਤ ਹੇਅਰ ਨੇ ਇਸ ਘਟਨਾ ਲਈ ਸੂਬੇ ਦੀ ਬਦ ਤੋਂ ਬਦਤਰ ਹੋਈ ਕਾਨੂੰਨ ਵਿਵਸਥਾ ਤੇ ਸਾਰੀਆਂ ਖ਼ੁਫ਼ੀਆ ਏਜੰਸੀਆਂ ਦੀ ਨਾਕਾਮੀ ਨੂੰ ਜ਼ਿੰਮੇਵਾਰ ਦੱਸਿਆ। ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅੱਤਵਾਦੀ ਗਤੀਵਿਧੀਆਂ ਦੇ ਮੱਦੇਨਜ਼ਰ ‘ਹਾਈ ਅਲਰਟ’ ਵੀ ਕੀਤਾ ਹੋਇਆ ਸੀ। ਭਾਰਤੀ ਸੈਨਾ ਮੁਖੀ ਵੀ ਅੱਤਵਾਦੀ ਹਮਲੇ ਬਾਰੇ ਖ਼ਦਸ਼ੇ ਜਨਤਕ ਤੌਰ ‘ਤੇ ਜ਼ਾਹਿਰ ਕਰ ਚੁੱਕੇ ਸਨ। ਇੰਨੇ ਸੰਕੇਤ ਮਿਲਣ ‘ਤੇ ਵੀ ਦੇਸ਼ ਤੇ ਸਮਾਜ ਵਿਰੋਧੀ ਤਾਕਤਾਂ ਦਿਨ ਦਿਹਾੜੇ ਅਜਿਹੀ ਘਿਨੌਣੀ ਘਟਨਾ ਨੂੰ ਅੰਜਾਮ ਦੇ ਗਈਆਂ।
ਅਮਨ ਅਰੋੜਾ ਨੇ ਕਿਹਾ ਕਿ ਜਦ ਸਰਕਾਰਾਂ ਸੁੱਤੀਆਂ ਪਈਆਂ ਹੋਣ ਤੇ ਦੇਸ਼-ਵਿਦੇਸ਼ਾਂ ‘ਚ ਬੈਠੇ ਦੇਸ਼ ਤੇ ਸਮਾਜ ਵਿਰੋਧੀ ਤੱਤਾਂ ‘ਤੇ ਪੈਨੀ ਨਜ਼ਰ ਰੱਖਣ ਵਾਲੀਆਂ ਜ਼ਿੰਮੇਵਾਰ ਸਰਕਾਰੀ ਏਜੰਸੀਆਂ ਤੇ ਪੁਲਿਸ ਪ੍ਰਸ਼ਾਸਨ ਨਕਾਰਾ ਹੋ ਚੁੱਕੇ ਹੋਣ ਤਾਂ ਅਜਿਹੀ ਘਟਨਾਵਾਂ ਦਾ ਘਟਨਾ ਸੁਭਾਵਕ ਹੈ, ਜੋ ਡੂੰਘੀ ਚਿੰਤਾ ਦਾ ਵਿਸ਼ਾ ਹੈ। ਸਰਕਾਰਾਂ ਤੇ ਖ਼ੁਫ਼ੀਆ ਤੰਤਰ ਦੇ ਨਿਕੰਮੇਪਣ ਤੇ ਸੰਵੇਦਨਸ਼ੀਲ ਮੁੱਦਿਆਂ ‘ਤੇ ਵੋਟਾਂ ਦੀ ਸੌੜੀ ਸਿਆਸਤ ਕਾਰਨ ਦੇਸ਼ ਵਿਰੋਧੀ ਅੱਤਵਾਦੀ ਤੇ ਵੱਖਵਾਦੀ ਤਾਕਤਾਂ ਨੂੰ ਸ਼ਹਿ ਮਿਲਦੀ ਹੈ। ਇਸ ਲਈ ਹਰੇਕ ਪਾਰਟੀ ਤੇ ਵਿਅਕਤੀ ਵਿਸ਼ੇਸ਼ ਅਜਿਹੇ ਸੰਵੇਦਨਸ਼ੀਲ ਹਾਲਾਤ ‘ਤੇ ਸਿਆਸਤ ਨਹੀਂ ਕਰਨੀ ਚਾਹੀਦੀ।
‘ਆਪ’ ਦੇ ਸੀਨੀਅਰ ਆਗੂ ਤੇ ਉੱਘੇ ਵਕੀਲ ਹਰਵਿੰਦਰ ਸਿੰਘ ਫੂਲਕਾ ਵੱਲੋਂ ਦਿੱਤੇ ਬਿਆਨ ‘ਤੇ ਅਮਨ ਅਰੋੜਾ ਨੇ ਕਿਹਾ ਕਿ ਫੂਲਕਾ ਨੇ ਖੇਦ ਪ੍ਰਗਟ ਕਰਦੇ ਹੋਏ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਵੱਲੋਂ ਜਾਣੇ-ਅਣਜਾਣੇ ਦਿੱਤੇ ਜਾਣ ਵਾਲੇ ਇਸ ਤਰ੍ਹਾਂ ਦੇ ਗੈਰ ਜ਼ਰੂਰੀ ਬਿਆਨਾਂ ਦਾ ਸਮਰਥਨ ਨਹੀਂ ਕਰਦੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਵਿਸ਼ਵ
ਪੰਜਾਬ
ਦੇਸ਼
Advertisement