ਯੂਨੀਵਰਸਿਟੀ ਵਿੱਚੋਂ ਮਿਲੀਆਂ ਜਾਅਲੀ ਡਿਗਰੀਆਂ ! ਵਿਦਿਆਰਥੀਆਂ ਨੇ ਸ਼ੁਰੂ ਕੀਤਾ ਪ੍ਰਦਰਸ਼ਨ, ਕਿਸਾਨ ਯੂਨੀਅਨ ਦਾ ਮਿਲਿਆ ਸਾਥ
ਨੌਜਵਾਨਾਂ ਨੇ ਕਿਹਾ ਕਿ ਜਦੋਂ ਉਹ ਕੋਈ ਸਰਕਾਰ ਵੱਲੋਂ ਕੱਢੀਆਂ ਗਈਆਂ ਨੌਕਰੀਆਂ ਲਈ ਅਪਲਾਈ ਕਰਨ ਜਾਂਦੇ ਹਨ ਤਾਂ ਉਨ੍ਹਾਂ ਨੂੰ ਅੱਗੋਂ ਕਿਹਾ ਜਾਂਦਾ ਹੈ ਕਿ ਤੁਹਾਡੇ ਕੋਲ ਜੋ ਡਿਗਰੀ ਹੈ ਉਹ ਨਕਲੀ ਹੈ
ਬਠਿੰਡਾ(ਵਿਕਰਮ ਕੁਮਾਰ): ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਪਾਸ ਹੋਏ ਵਿਦਿਆਰਥੀਆਂ ਨੇ ਯੂਨੀਵਰਸਿਟੀ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਯੂਨੀਵਰਸਿਟੀ ਵੱਲੋਂ ਜਾਅਲੀ ਡਿਗਰੀਆਂ ਦਿੱਤੀਆਂ ਗਈਆਂ ਹਨ ਜਿਸ ਦਾ ਉਨ੍ਹਾਂ ਨੂੰ ਕੋਈ ਵੀ ਫ਼ਾਇਦਾ ਨਹੀਂ ਹੋਇਆ ਤੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ।
ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਜਦੋਂ ਉਹ ਕੋਈ ਸਰਕਾਰ ਵੱਲੋਂ ਕੱਢੀਆਂ ਗਈਆਂ ਨੌਕਰੀਆਂ ਲਈ ਅਪਲਾਈ ਕਰਨ ਜਾਂਦੇ ਹਨ ਤਾਂ ਉਨ੍ਹਾਂ ਨੂੰ ਅੱਗੋਂ ਕਿਹਾ ਜਾਂਦਾ ਹੈ ਕਿ ਤੁਹਾਡੇ ਕੋਲ ਜੋ ਡਿਗਰੀ ਹੈ ਉਹ ਨਕਲੀ ਹੈ। ਉਨ੍ਹਾਂ ਨੇ ਇਸ ਬਾਬਤ ਯੂਨੀਵਰਸਿਟੀ ਨਾਲ ਰਾਬਤਾ ਵੀ ਕੀਤਾ ਅਤੇ ਪ੍ਰਦਰਸ਼ਨ ਵੀ ਕੀਤਾ ਪਰ ਇਸ ਦੇ ਬਾਵਜੂਦ ਕੋਈ ਵੀ ਸੁਣਵਾਈ ਨਹੀਂ ਹੋਈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਯੂਨੀਵਰਸਿਟੀ ਬਾਹਰ ਪ੍ਰਦਰਸ਼ਨ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਹੈ ਜਿਸ ਕਾਰਨ ਉਨ੍ਹਾਂ ਨੇ ਹੁਣ ਬੂਟ ਪਾਲਸ਼ ਕਰਕੇ ਤੇ ਚਾਹ ਦੀ ਰੇਹੜੀ ਲਾ ਕੇ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਅਸੀਂ ਦੱਸਣਾ ਚਾਹੁੰਦੇ ਹਾਂ ਕਿ ਕਿਵੇਂ ਇੱਥੇ ਗੁਰੂਆਂ ਦੇ ਨਾਂਅ ਤੇ ਧੋਖਾਧੜੀ ਕੀਤੀ ਜਾਂਦੀ ਹੈ।
ਦੂਜੇ ਪਾਸੇ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਵਿਦਿਆਰਥੀਆਂ ਦਾ ਸਾਥ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨਾਲ ਧੋਖਾਧੜੀ ਕੀਤੀ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਬੱਚਿਆਂ ਦਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਸਮਾਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ਉਨ੍ਹਾਂ ਸਮਾਂ ਉਨ੍ਹਾਂ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: Bibi Jagir Kaur: ਮੇਰੇ ਸਟੈਂਡ ਕਰਕੇ ਹੀ ਅਕਾਲੀ ਦਲ ਲਿਫਾਫਾ ਕਲਚਰ ਬੰਦ ਕਰਨ ਲਈ ਮਜਬੂਰ ਹੋਇਆ: ਬੀਬੀ ਜਗੀਰ ਕੌਰ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।