ਪੜਚੋਲ ਕਰੋ

ਫਰਜ਼ੀ ਪੁਲਿਸ ਮੁਕਾਬਲੇ 'ਚੋਂ ਕੈਪਟਨ ਦੇ ਸਲਾਹਕਾਰ ਨੂੰ ਕਲੀਨ ਚਿੱਟ

ਫਰਜ਼ੀ ਪੁਲਿਸ ਮੁਕਾਬਲੇ ਵਿੱਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਕਲੀਨ ਚਿੱਟ ਮਿਲ ਗਈ ਹੈ। ਸੀਬੀਆਈ ਨੇ ਅਦਾਲਤ ਵਿੱਚ ਦਾਅਵਾ ਕੀਤਾ ਹੈ ਕਿ 26 ਸਾਲ ਪੁਰਾਣੇ ਕੇਸ ਨਾਲ ਸਾਬਕਾ ਅਫਸਰ ਦਾ ਕੋਈ ਲੈਣਾ-ਦੇਣਾ ਨਹੀਂ। ਹਾਈਕੋਰਟ ਦੇ ਕਹਿਣ 'ਤੇ ਹੀ ਖੂਬੀ ਰਾਮ ਸਣੇ ਪੁਲਿਸ ਅਫਸਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ।

ਚੰਡੀਗੜ੍ਹ: ਫਰਜ਼ੀ ਪੁਲਿਸ ਮੁਕਾਬਲੇ ਵਿੱਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਕਲੀਨ ਚਿੱਟ ਮਿਲ ਗਈ ਹੈ। ਸੀਬੀਆਈ ਨੇ ਅਦਾਲਤ ਵਿੱਚ ਦਾਅਵਾ ਕੀਤਾ ਹੈ ਕਿ 26 ਸਾਲ ਪੁਰਾਣੇ ਕੇਸ ਨਾਲ ਸਾਬਕਾ ਅਫਸਰ ਦਾ ਕੋਈ ਲੈਣਾ-ਦੇਣਾ ਨਹੀਂ। ਹਾਈਕੋਰਟ ਦੇ ਕਹਿਣ 'ਤੇ ਹੀ ਖੂਬੀ ਰਾਮ ਸਣੇ ਪੁਲਿਸ ਅਫਸਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਕਾਬਲੇਗੌਰ ਹੈ ਕਿ ਤਰਨ ਤਾਰਨ ਵਿੱਚ 26 ਸਾਲ ਪਹਿਲਾਂ ਪੰਜਾਬ ਪੁਲਿਸ ਵੱਲੋਂ ਪਰਿਵਾਰ ਦੇ ਛੇ ਜੀਆਂ ਨੂੰ ਚੁੱਕ ਕੇ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਮੁਕਾਇਆ ਸੀ। ਇਲ ਬਹੁ-ਚਰਚਿਤ ਕੇਸ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਚੱਲ ਰਹੀ ਹੈ। ਸੀਬੀਆਈ ਨੇ ਤਿੰਨ ਪੰਨਿਆਂ ਦੀ ਅਰਜ਼ੀ ਦਾਇਰ ਕਰਕੇ ਕੈਪਟਨ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਬਚਾਅ ਪੱਖ ਦੇ ਅਹਿਮ ਗਵਾਹ ਤੇ ਗਰਮਖ਼ਿਆਲੀ ਆਗੂ ਕੰਵਰ ਸਿੰਘ ਧਾਮੀ ਨੇ ਸੀਬੀਆਈ ਅਦਾਲਤ ਵਿੱਚ ਦਰਜ ਕਰਵਾਏ ਆਪਣੇ ਬਿਆਨਾਂ ਤੇ ਧਾਰਾ 319 ਅਧੀਨ ਵਕੀਲ ਪੁਸ਼ਪਿੰਦਰ ਸਿੰਘ ਰਾਹੀਂ ਅਰਜ਼ੀ ਦਾਇਰ ਖੂਬੀ ਰਾਮ ਨੂੰ ਮੁਲਜ਼ਮ ਬਣਾਉਣ ਦੀ ਗੁਹਾਰ ਲਾਈ ਸੀ। ਧਾਮੀ ਨੇ ਦਾਅਵਾ ਕੀਤਾ ਸੀ ਕਿ ਜਦੋਂ 1993 ਵਿੱਚ ਬਾਬਾ ਚਰਨ ਸਿੰਘ ਤੇ ਉਸ ਦੇ ਪਰਿਵਾਰ ਦੇ ਜੀਆਂ ਨੂੰ ਕਤਲ ਕੀਤਾ ਗਿਆ ਸੀ ਤਾਂ ਉਸ ਸਮੇਂ ਖੂਬੀ ਰਾਮ ਤਰਨ ਤਾਰਨ ਵਿੱਚ ਐਸਪੀ (ਅਪਰੇਸ਼ਨ) ਦੇ ਅਹੁਦੇ ’ਤੇ ਤਾਇਨਾਤ ਸੀ। ਗਵਾਹ ਦਾ ਕਹਿਣਾ ਹੈ ਕਿ ਉਹ ਝੂਠੇ ਪੁਲਿਸ ਮੁਕਾਬਲੇ ਦਾ ਚਸ਼ਮਦੀਦ ਹੈ। ਇਸ ਸਬੰਧੀ ਅਦਾਲਤ ਨੇ ਸੀਬੀਆਈ ਨੂੰ ਆਪਣਾ ਪੱਖ ਰੱਖਣ ਲਈ ਆਖਿਆ ਸੀ। ਸੀਬੀਆਈ ਨੇ ਲਿਖਤੀ ਰੂਪ ਵਿੱਚ ਅਦਾਲਤ ਨੂੰ ਦੱਸਿਆ ਕਿ ਹੁਣ ਤੱਕ ਦੀ ਮੁੱਢਲੀ ਜਾਂਚ ਵਿੱਚ ਕਿਤੇ ਵੀ ਖੂਬੀ ਰਾਮ ਦੀ ਸ਼ੱਕੀ ਭੂਮਿਕਾ ਸਾਹਮਣੇ ਨਹੀਂ ਆਈ ਤੇ ਨਾ ਹੀ ਸੀਬੀਆਈ ਵੱਲੋਂ ਆਪਣੀ ਚਾਰਜਸ਼ੀਟ ਵਿੱਚ ਨਾਮਜ਼ਦ ਕੀਤਾ ਗਿਆ ਹੈ। ਯਾਦ ਰਹੇ ਹਾਈਕੋਰਟ ਦੇ ਹੁਕਮਾਂ ’ਤੇ 30 ਮਈ 1997 ਨੂੰ ਤਰਨ ਤਾਰਨ ਦੇ ਸਾਬਕਾ ਐਸਐਸਪੀ ਮਰਹੂਮ ਅਜੀਤ ਸਿੰਘ ਸੰਧੂ, ਤਤਕਾਲੀ ਐਸਪੀ (ਅਪਰੇਸ਼ਨ) ਖੂਬੀ ਰਾਮ, ਡੀਐਸਪੀ ਗੁਰਮੀਤ ਸਿੰਘ ਰੰਧਾਵਾ ਤੇ ਕਸ਼ਮੀਰ ਸਿੰਘ ਗਿੱਲ, ਇੰਸਪੈਕਟਰ ਸੂਬਾ ਸਿੰਘ ਸਮੇਤ ਕਰੀਬ 10 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਸੁਰਜੀਤ ਕੌਰ ਪਤਨੀ ਬਾਬਾ ਚਰਨ ਸਿੰਘ ਵਾਸੀ ਪਿੰਡ ਪੰਡੋਰੀ (ਤਰਨ ਤਾਰਨ) ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਸੀ। ਸੀਬੀਆਈ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਅਪਰੈਲ 1993 ਵਿੱਚ ਸੀਆਈਏ ਸਟਾਫ਼ ਤਰਨ ਤਾਰਨ ਦੇ ਮੁਖੀ ਸੂਬਾ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਬਾਬਾ ਚਰਨ ਸਿੰਘ ਨੂੰ ਉਦੋਂ ਅਗਵਾ ਕੀਤਾ ਗਿਆ ਜਦੋਂ ਉਹ ਤਤਕਾਲੀ ਐਸਐਸਪੀ ਅਜੀਤ ਸਿੰਘ ਸੰਧੂ ਕੋਲ ਆਤਮ ਸਮਰਪਣ ਕਰਨ ਜਾ ਰਹੇ ਸਨ। ਬਾਅਦ ਵਿੱਚ ਐਸਐਸਪੀ ਅਜੀਤ ਸਿੰਘ ਸੰਧੂ, ਡੀਐਸਪੀ ਗੁਰਮੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਨੇ ਮਹੰਤ ਸੇਵਾਦਾਸ ਸਿੰਘ, ਜਗਬੀਰ ਸਿੰਘ ਦੀ ਮੌਜੂਦਗੀ ਵਿੱਚ ਬਾਬਾ ਚਰਨ ਸਿੰਘ ਤੋਂ ਪੁੱਛ-ਗਿੱਛ ਕੀਤੀ ਸੀ। ਜਾਂਚ ਵਿੱਚ ਪਤਾ ਲੱਗਾ ਕਿ ਬਾਬਾ ਚਰਨ ਸਿੰਘ ਨੂੰ ਡੀਐਸਪੀ ਕਸ਼ਮੀਰ ਸਿੰਘ ਗਿੱਲ ਜੁਲਾਈ 1993 ਵਿੱਚ ਬੜੌਦਾ ਲੈ ਗਿਆ ਤੇ ਬਾਬੇ ਦੇ ਖ਼ਾਤੇ ’ਚੋਂ 4.17 ਲੱਖ ਰੁਪਏ ਕਢਵਾਏ ਗਏ। 1993 ਵਿੱਚ ਬਾਬਾ ਚਰਨ ਸਿੰਘ ਸਮੇਤ ਉਸ ਦੇ ਤਿੰਨ ਭਰਾਵਾਂ ਮੇਜਾ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ ਤੇ ਸਾਲੇ ਗੁਰਮੀਤ ਸਿੰਘ, ਉਸ ਦੇ ਬੇਟੇ ਬਲਵਿੰਦਰ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ।

ਟਾਪ ਹੈਡਲਾਈਨ

Punjab News : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ , AAP ਵਿਧਾਇਕ ਦੇ ਪਿਤਾ ਭਾਰਤੀ ਰਾਸ਼ਟਰਵਾਦੀ ਪਾਰਟੀ 'ਚ ਸ਼ਾਮਲ
Punjab News : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ , AAP ਵਿਧਾਇਕ ਦੇ ਪਿਤਾ ਭਾਰਤੀ ਰਾਸ਼ਟਰਵਾਦੀ ਪਾਰਟੀ 'ਚ ਸ਼ਾਮਲ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Train Fire : ਰਾਜਪੁਰਾ 'ਚ ਕਰਮਭੂਮੀ ਐਕਸਪ੍ਰੈੱਸ ਨੂੰ ਲੱਗੀ ਅੱਗ,  ਯਾਤਰੀਆਂ 'ਚ ਮਚੀ ਹਫੜਾ-ਦਫੜੀ; 8 ਟ੍ਰੇਨਾਂ ਦੇ ਰੂਟ ਬਦਲੇ
Train Fire : ਰਾਜਪੁਰਾ 'ਚ ਕਰਮਭੂਮੀ ਐਕਸਪ੍ਰੈੱਸ ਨੂੰ ਲੱਗੀ ਅੱਗ,  ਯਾਤਰੀਆਂ 'ਚ ਮਚੀ ਹਫੜਾ-ਦਫੜੀ; 8 ਟ੍ਰੇਨਾਂ ਦੇ ਰੂਟ ਬਦਲੇ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
ਪੰਜਾਬ ਪੁਲਿਸ ਦੇ ਸਾਹਮਣੇ ਕਰਿਆਨਾ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ਸਾਹਮਣੇ ਕਰਿਆਨਾ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Embed widget