ਪੜਚੋਲ ਕਰੋ

ਫਰਜ਼ੀ ਪੁਲਿਸ ਮੁਕਾਬਲੇ 'ਚ ਘਿਰਿਆ ਕੈਪਟਨ ਦਾ ਸੁਰੱਖਿਆ ਸਲਾਹਕਾਰ, 1993 'ਚ ਛੇ ਲੋਕਾਂ ਦਾ ਕੀਤਾ ਸੀ ਕਤਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਮੁਸ਼ਕਲਾਂ ਵਧਾ ਰਹੇ ਹਨ। ਤਾਜ਼ਾ ਖੁਲਾਸੇ ਨਾਲ ਕੈਪਟਨ ਲਈ ਨਵੀਂ ਮੁਸੀਬਤ ਖੜ੍ਹੀ ਹੋ ਸਕਦੀ ਹੈ। ਤਰਨ ਤਾਰਨ ਵਿੱਚ 1993 ਵਿੱਚ ਹੋਏ ਛੇ ਬੰਦਿਆਂ ਦੇ ਕਤਲ ਮਾਮਲੇ ਵਿੱਚ ਕੈਪਟਨ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਦਾ ਨਾਂ ਸਾਹਮਣੇ ਆਇਆ ਹੈ। ਅਦਾਲਤ ਵਿੱਚ 1993 ਦੇ ਫਰਜ਼ੀ ਮੁਕਾਬਲਾ ਕੇਸ ਦੀ ਸੁਣਵਾਈ ਦੌਰਾਨ ਇਹ ਖੁਲਾਸਾ ਹੋਇਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਮੁਸ਼ਕਲਾਂ ਵਧਾ ਰਹੇ ਹਨ। ਤਾਜ਼ਾ ਖੁਲਾਸੇ ਨਾਲ ਕੈਪਟਨ ਲਈ ਨਵੀਂ ਮੁਸੀਬਤ ਖੜ੍ਹੀ ਹੋ ਸਕਦੀ ਹੈ। ਤਰਨ ਤਾਰਨ ਵਿੱਚ 1993 ਵਿੱਚ ਹੋਏ ਛੇ ਬੰਦਿਆਂ ਦੇ ਕਤਲ ਮਾਮਲੇ ਵਿੱਚ ਕੈਪਟਨ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਦਾ ਨਾਂ ਸਾਹਮਣੇ ਆਇਆ ਹੈ। ਅਦਾਲਤ ਵਿੱਚ 1993 ਦੇ ਫਰਜ਼ੀ ਮੁਕਾਬਲਾ ਕੇਸ ਦੀ ਸੁਣਵਾਈ ਦੌਰਾਨ ਇਹ ਖੁਲਾਸਾ ਹੋਇਆ ਹੈ। ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਵੱਲੋਂ ਪੇਸ਼ ਕੀਤੇ ਗਏ ਗਵਾਹ ਕੰਵਰ ਸਿੰਘ ਧਾਮੀ ਨੇ ਦਾਅਵਾ ਕੀਤਾ ਕਿ ਖੂਬੀ ਰਾਮ ਉਸ ਸਮੇਂ ਦਾ ਐਸਪੀ ਆਪ੍ਰੇਸ਼ਨ ਤਰਨ ਤਾਰਨ ਸਨ। ਉਹ ਫਰਜ਼ੀ ਮੁਕਾਬਲੇ ਵਿੱਚ ਮਾਰੇ ਗਏ ਬਾਬਾ ਚਰਨ ਸਿੰਘ ਨੂੰ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਲੈ ਕੇ ਗਏ ਸੀ। ਧਾਮੀ ਨੇ ਇਸ ਦੇ ਨਾਲ ਹੀ ਸੀਬੀਆਈ ਦੀ ਅਦਾਲਤ ਵਿੱਚ ਇੱਕ ਅਰਜ਼ੀ ਲਾਈ ਜਿਸ ਵਿੱਚ ਖੂਬੀ ਰਾਮ ਨੂੰ ਬਤੌਰ ਮੁਲਜ਼ਮ ਸੰਮਨ ਕਰਨ ਦੀ ਗੁਜ਼ਾਰਸ਼ ਕੀਤੀ ਗਈ ਹੈ। ਅਰਜ਼ੀ 'ਤੇ ਵਿਸ਼ੇਸ਼ ਅਦਾਲਤ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਬਾਰੇ ਧਾਮੀ ਨੇ ਆਪਣੀ ਅਰਜ਼ੀ ਵਿੱਚ ਲਿਖਿਆ ਕਿ ਤਰਨ ਤਾਰਨ ਵਿੱਚ ਉਨ੍ਹਾਂ ਤੇ ਬਾਬਾ ਚਰਨ ਸਿੰਘ ਨੂੰ ਇੱਕ ਹੀ ਹਵਾਲਾਤ ਵਿੱਚ ਰੱਖਿਆ ਗਿਆ ਸੀ। ਉਸ ਦੇ ਸਾਹਮਣੇ ਉਸ ਵੇਲੇ ਦੇ ਤਰਨ ਤਾਰਨ ਦੇ ਐਸਐਸਪੀ ਅਜੀਤ ਸਿੰਘ ਸੰਧੂ ਨੇ ਖੂਬੀ ਰਾਮ ਨੂੰ ਬਾਬਾ ਚਰਨ ਸਿੰਘ ਨੂੰ ਮਾਰਨ ਦੀਆਂ ਹਦਾਇਤਾਂ ਦਿੱਤੀਆਂ ਸੀ। ਇਹ ਬਿਆਨ ਧਾਮੀ ਨੇ ਅਦਾਲਤ ਵਿੱਚ ਦਿੱਤਾ ਤੇ ਅਰਜ਼ੀ ਲਾਈ ਹੈ। ਯਾਦ ਰਹੇ 1993 ਵਿੱਚ ਬਾਬਾ ਚਰਨ ਸਿੰਘ ਸਮੇਤ ਉਸ ਦੇ ਤਿੰਨ ਭਰਾ ਮੇਜਾ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ ਤੇ ਸਾਲਾ ਗੁਰਮੀਤ ਸਿੰਘ ਸਮੇਤ ਉਸ ਦੇ ਪੁੱਤਰ ਬਲਵਿੰਦਰ ਸਿੰਘ ਨੂੰ ਫਰਜ਼ੀ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਇਹ ਮਾਮਲਾ 1997 ਵਿੱਚ ਤਫਤੀਸ਼ ਲਈ ਸੀਬੀਆਈ ਨੂੰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੀਬੀਆਈ ਨੇ ਆਪਣੀ ਤਫਤੀਸ਼ ਕਰਕੇ 2001 ਵਿੱਚ ਚਲਾਨ ਪੇਸ਼ ਕੀਤਾ ਸੀ। ਕੀ ਹੈ ਪੂਰਾ ਮਾਮਲਾ? ਬਹੁਚਰਚਿਤ ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲੇ ਕੇਸ ਵਿੱਚ ਪੁਲਿਸ ਵੱਲੋਂ ਫਰਜ਼ੀ ਮੁਕਾਬਲੇ ਵਿੱਚ ਇੱਕ ਪਰਿਵਾਰ ਦੇ 6 ਮੈਂਬਰਾਂ ਨੂੰ ਮਾਰਨ ਦੇ ਇਲਜਾਮ ਹਨ। ਇਸ ਕੇਸ ਵਿੱਚ ਸੀਬੀਆਈ ਕੋਰਟ 26 ਸਾਲ ਬਾਅਦ ਹੁਣ ਜਲਦ ਆਪਣਾ ਫੈਸਲਾ ਸੁਣਾਏਗੀ। 1992-93 ਇਸ ਕੇਸ ਵਿੱਚ ਉਸ ਵੇਲੇ ਦੇ ਐਸਐਸਪੀ ਤਰਨ ਤਾਰਨ ਅਜੀਤ ਸਿੰਘ ਸੰਧੂ, ਐਸਪੀ ਆਪ੍ਰੇਸ਼ਨ ਖੂਬੀ ਰਾਮ ਜੋ ਇਸ ਵੇਲੇ ਮੁੱਖ ਮੰਤਰੀ ਦੇ ਸਲਾਹਕਾਰ ਹਨ, ਡੀਐਸਪੀ ਗੁਰਮੀਤ ਰੰਧਾਵਾ, ਡੀਐਸਪੀ ਕਸ਼ਮੀਰ ਸਿੰਘ ਗਿੱਲ, ਇੰਸਪੈਕਟਰ ਸੂਬਾ ਸਿੰਘ ਤੇ ਹੋਰ ਕਰੀਬ 10 ਮੁਲਾਜ਼ਮ ਸ਼ਾਮਲ ਹਨ। ਕੇਸ ਮੁਤਾਬਕ ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲੇ, ਬਾਬਾ ਮੇਜਾ ਸਿੰਘ, ਗੁਰਦੇਵ ਸਿੰਘ, ਕੇਸਰ ਸਿੰਘ, ਗੁਰਮੇਜ ਸਿੰਘ, ਬਲਵਿੰਦਰ ਸਿੰਘ ਨੂੰ ਬਿਨ੍ਹਾ ਕਸੂਰ ਮਾਰ ਦਿੱਤਾ ਸੀ। ਗੁਰਦਵਾਰਾ ਸਾਹਿਬ ਦੀ ਕਰੀਬ 21 ਲੱਖ ਦੀ ਕਣਕ ਤੇ ਕਰੀਬ ਇੱਕ ਕਰੋੜ ਦੀ ਸੰਪਤੀ ਜ਼ਬਤ ਕੀਤੀ ਸੀ। 1994 ਵਿੱਚ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ। ਇਸ ਮਗਰੋਂ 1997 ਵਿੱਚ ਕੇਸ ਸੀਬੀਆਈ ਕੋਰਟ ਚਲਾ ਗਿਆ। ਪੁਲਿਸ ਵੱਲੋਂ 2018 ਤੱਕ ਸਟੇਅ ਲੈ ਲਿਆ। 2019 ਵਿੱਚ ਸੁਪਰੀਮ ਕੋਰਟ ਨੇ ਸਟੇਅ ਖਤਮ ਕਰਕੇ ਸੀਬੀਆਈ ਨੂੰ ਇਸ ਕੇਸ ਨੂੰ 8 ਮਹੀਨੇ ਵਿੱਚ ਖਤਮ ਕਰਨ ਲਈ ਕਿਹਾ। ਪਰਿਵਾਰ ਮੁਤਾਬਕ ਹੁਣ ਉਮੀਦ ਹੈ ਕਿ ਇਨਸਾਫ਼ ਮਿਲੇਗਾ ਤੇ ਮੁੱਖ ਦੋਸ਼ੀਆ ਨੂੰ ਫਾਂਸੀ ਤੇ ਬਾਕੀਆਂ ਨੂੰ ਉਮਰ ਕੈਦ ਹੋਣੀ ਚਾਹੀਦੀ ਹੈ। ਜੇਕਰ ਉਮੀਦ ਮੁਤਾਬਕ ਫੈਸਲਾ ਨਾ ਹੋਇਆ ਤਾਂ ਇਸ ਕੇਸ ਨੂੰ ਯੂਐਨਓ ਤੱਕ ਲੈ ਕੇ ਜਾਣਗੇ।

ਟਾਪ ਹੈਡਲਾਈਨ

Manpreet Badal Daughter: ਸਾਬਕਾ ਮੰਤਰੀ ਮਨਪ੍ਰੀਤ ਦੀ ਧੀ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਬਾਦਲ ਸਣੇ ਅਕਾਲੀ-ਭਾਜਪਾ ਆਗੂ ਹੋਏ ਸ਼ਾਮਲ, ਜੰਮੂ ਦੇ ਸ਼ਾਹੀ ਪਰਿਵਾਰ 'ਚ ਵਿਆਹ...
ਸਾਬਕਾ ਮੰਤਰੀ ਮਨਪ੍ਰੀਤ ਦੀ ਧੀ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਬਾਦਲ ਸਣੇ ਅਕਾਲੀ-ਭਾਜਪਾ ਆਗੂ ਹੋਏ ਸ਼ਾਮਲ, ਜੰਮੂ ਦੇ ਸ਼ਾਹੀ ਪਰਿਵਾਰ 'ਚ ਵਿਆਹ...
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਪੰਜਾਬ ਦੇ 544 ਸੇਵਾ ਕੇਂਦਰਾਂ ਦਾ ਕੰਮਕਾਜ ਠੱਪ, ਕੀਤੀ ਹੜਤਾਲ; ਕਿਹਾ- ਸੀਐਮ ਮਾਨ ਨੇ
ਪੰਜਾਬ ਦੇ 544 ਸੇਵਾ ਕੇਂਦਰਾਂ ਦਾ ਕੰਮਕਾਜ ਠੱਪ, ਕੀਤੀ ਹੜਤਾਲ; ਕਿਹਾ- ਸੀਐਮ ਮਾਨ ਨੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Embed widget