Punjab News: ਬਠਿੰਡਾ 'ਚ ਜਾਅਲੀ ਵਿਧਾਇਕ ਗ੍ਰਿਫਤਾਰ, ਪੁਲਿਸ ਅਧਿਕਾਰੀਆਂ ਨੂੰ ਫ਼ੋਨ ਕਰਕੇ ਦਿੱਤੀਆਂ ਧਮਕੀਆਂ,ਕਿਹਾ-ਛੱਡ ਦਿਓ ਮੇਰੇ ਸਾਥੀ
ਪੁਲਿਸ ਅਧਿਕਾਰੀ ਮੋਹਨਦੀਪ ਸਿੰਘ ਬੰਗੀ ਨੇ ਹਰਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਸਨੇ ਅਜਿਹਾ ਕਿਉਂ ਕੀਤਾ। ਕੀ ਉਸਨੇ ਪਹਿਲਾਂ ਵੀ ਕਿਸੇ ਅਧਿਕਾਰੀ ਨੂੰ ਫੋਨ ਕੀਤਾ ਹੈ?
Punjab News: ਬਠਿੰਡਾ 'ਚ ਫਰਜ਼ੀ ਵਿਧਾਇਕ ਬਣ ਕੇ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਸ ਨੇ ਪੁਲਿਸ ਨੂੰ ਧਮਕੀਆਂ ਦੇ ਕੇ ਆਪਣੇ ਸਾਥੀਆਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ। ਗੋਨਿਆਣਾ ਮੰਡੀ ਦੀ ਥਾਣਾ ਇੰਚਾਰਜ ਇੰਸਪੈਕਟਰ ਜਸਵਿੰਦਰ ਕੌਰ ਨੇ ਦੱਸਿਆ ਕਿ ਮੁਲਜ਼ਮ ਨੂੰ ਨਗਰ ਕੌਂਸਲ ਚੋਣਾਂ ਦੌਰਾਨ ਇਸ ਲਈ ਹਿਰਾਸਤ ਵਿੱਚ ਨਹੀਂ ਲਿਆ ਗਿਆ ਕਿਉਂਕਿ ਉਹ ਵਿਧਾਇਕ ਸੀ।
ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕਥਿਤ ਦੋਸ਼ੀ ਨੇ ਹਲਕਾ ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਬਣਕੇ ਪੁਲਿਸ ਨੂੰ ਧਮਕੀਆਂ ਦਿੱਤੀਆਂ ਤੇ ਜਦੋਂ ਪੁਲਿਸ ਅਧਿਕਾਰੀ ਮੋਹਨਦੀਪ ਸਿੰਘ ਬੰਗੀ ਨੇ ਫ਼ੋਨ ਕਰਨ ਵਾਲੇ ਵਿਅਕਤੀ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਫੋਨ ਕਰਕੇ ਧਮਕੀਆਂ ਦੇਣ ਵਾਲਾ ਵਿਧਾਇਕ ਨਹੀਂ ਸਗੋਂ ਹਰਵਿੰਦਰ ਸਿੰਘ ਨਾਂਅ ਦਾ ਵਿਅਕਤੀ ਹੈ।
ਪੁਲਿਸ ਅਧਿਕਾਰੀ ਮੋਹਨਦੀਪ ਸਿੰਘ ਬੰਗੀ ਨੇ ਹਰਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਸਨੇ ਅਜਿਹਾ ਕਿਉਂ ਕੀਤਾ। ਕੀ ਉਸਨੇ ਪਹਿਲਾਂ ਵੀ ਕਿਸੇ ਅਧਿਕਾਰੀ ਨੂੰ ਫੋਨ ਕੀਤਾ ਹੈ? ਚੋਣਾਂ ਦੌਰਾਨ ਹਰਵਿੰਦਰ ਸਿੰਘ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ਨੂੰ ਉਹ ਛੁਡਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ