ਰਵਨੀਤ ਕੌਰ ਦੀ ਰਿਪਰੋਟ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਰਾਮ ਰਹੀਮ ਨੂੰ ਲੈ ਕੇ ਦਾਇਰ ਪਟੀਸ਼ਨ 'ਚ ਸੋਮਵਾਰ ਭਾਵ (ਅੱਜ) ਨੂੰ ਕੋਰਟ ਸੁਣਵਾਈ ਕਰੇਗਾ। ਪਟੀਸ਼ਨ 'ਚ ਸ਼ਰਧਾਲੂ ਵੱਲੋਂ ਕਿਹਾ ਗਿਆ ਹੈ ਕਿ ਜੇਲ੍ਹ 'ਚੋਂ ਬਾਹਰ ਆਇਆ ਰਾਮ ਰਹੀਮ ਨਕਲੀ ਹੈ ਤੇ ਕਿਉਂਕਿ ਉਸ ਦੇ ਹਾਵ-ਭਾਵ ਪਹਿਲਾਂ ਵਰਗੇ ਨਹੀਂ ਹਨ। ਅਸਲੀ ਰਾਹ ਰਹੀਮ ਰਾਜਸਥਾਨ ਤੋਂ ਕਿਡਨੈਪ ਹੋ ਚੁੱਕਾ ਹੈ ਤੇ ਨਕਲੀ ਰਾਹ ਰਹੀਮ ਗੱਦੀ ਲੈਣਾ ਚਾਹੁੰਦਾ ਹੈ।
ਪਟੀਸ਼ਨ ਦਾਇਰ ਕਰਨ ਵਾਲੇ ਚੰਡੀਗੜ੍ਹ ਤੋਂ ਇਲਾਵਾ ਪੰਚਕੂਲਾ ਤੇ ਅੰਬਾਲਾ ਦੇ ਵਸਨੀਕ ਹਨ। ਉਨ੍ਹਾਂ ਨੇ ਹਰਿਆਣਾ ਸਰਕਾਰ, ਹਨੀਪ੍ਰੀਤ ਤੇ ਸਿਰਸਾ ਡੇਰੇ ਦੇ ਪ੍ਰਬੰਧਕ ਪੀਆਰ ਨੈਨ ਨੂੰ ਪਾਰਟੀ ਬਣਾਇਆ ਹੈ। ਇਨ੍ਹਾਂ ਡੇਰਾ ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅਸਲੀ ਡੇਰਾ ਮੁਖੀ ਨੂੰ ਅਗਵਾ ਕਰਨ ਤੋਂ ਬਾਅਦ ਨਕਲੀ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਹੁਣ ਇਸ ਨਕਲੀ ਨੂੰ ਅਸਲੀ ਬਣਾ ਕੇ ਡੇਰੇ ਦੀ ਗੱਦੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੇਰੇ ਦੀ ਗੱਦੀ ਲਈ ਅਸਲੀ ਡੇਰਾ ਮੁਖੀ ਮਾਰਿਆ ਗਿਆ ਹੈ ਜਾਂ ਮਾਰਿਆ ਜਾਵੇਗਾ। ਜੇਲ੍ਹ ਵਿੱਚ ਬੰਦ ਨਕਲੀ ਰਾਮ ਰਹੀਮ ਦੀ ਜਾਂਚ ਹੋਣੀ ਚਾਹੀਦੀ ਹੈ।