ਘਰ 'ਚ ਨਕਲੀ ਪੁਲਿਸ ਵਾਲੇ ਬਣ ਕੇ ਵੜੇ ਤਿੰਨ ਬਦਮਾਸ਼, ਸ਼ੱਕ ਹੋਣ 'ਤੇ ਪਰਿਵਾਰ ਨੇ ਪਾਇਆ ਰੌਲਾ, ਇੱਕ ਕਾਬੂ, 2 ਦੀ ਭਾਲ ਜਾਰੀ
Punjab News: ਤਰਨਤਾਰਨ 'ਚ ਤਿੰਨ ਵਿਅਕਤੀ ਨਕਲੀ ਪੁਲਿਸ ਵਾਲੇ ਬਣ ਕੇ ਇਕ ਘਰ 'ਚ ਵੜ ਗਏ। ਕਿਸੇ ਪੁਰਾਣੇ ਮਾਮਲੇ ਦਾ ਹਵਾਲਾ ਦੇ ਕੇ ਤਿੰਨੋਂ ਘਰ ਦੀ ਤਲਾਸ਼ੀ ਲੈਣ ਦੀ ਗੱਲ ਕਰਨ ਲੱਗੇ।
Punjab News: ਤਰਨਤਾਰਨ 'ਚ ਤਿੰਨ ਵਿਅਕਤੀ ਨਕਲੀ ਪੁਲਿਸ ਵਾਲੇ ਬਣ ਕੇ ਇਕ ਘਰ 'ਚ ਵੜ ਗਏ। ਕਿਸੇ ਪੁਰਾਣੇ ਮਾਮਲੇ ਦਾ ਹਵਾਲਾ ਦੇ ਕੇ ਤਿੰਨੋਂ ਘਰ ਦੀ ਤਲਾਸ਼ੀ ਲੈਣ ਦੀ ਗੱਲ ਕਰਨ ਲੱਗੇ। ਪਰ ਜਦੋਂ ਔਰਤ ਅਤੇ ਉਸ ਦੇ ਪਰਿਵਾਰ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਰੌਲਾ ਪਾ ਦਿੱਤਾ। ਇਹ ਦੇਖ ਕੇ ਤਿੰਨੇ ਫਰਜ਼ੀ ਮੁਲਾਜ਼ਮ ਉਥੋਂ ਫਰਾਰ ਹੋ ਗਏ।
ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਇੱਕ ਦੋਸ਼ੀ ਨੂੰ ਫੜ ਲਿਆ। ਜਦਕਿ ਉਸਦੇ ਦੋ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਏ। ਉਕਤ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ। ਇਹ ਘਟਨਾ ਤਰਨਤਾਰਨ ਦੇ ਮੁਹੱਲਾ ਨੂਰਦੀ ਅੱਡਾ ਦੀ ਹੈ। ਫਿਲਹਾਲ ਥਾਣਾ ਸਿਟੀ ਪੁਲਿਸ ਨੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਕਲੀ ਪੁਲਿਸ ਵਾਲੇ ਬਣ ਕੇ ਘਰ 'ਚ ਵੜੇ ਬਦਮਾਸ਼
ਨੂਰਦੀ ਅੱਡਾ ਵਾਸੀ ਸੋਨੂੰ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਘਰ ਵਿੱਚ ਮੌਜੂਦ ਸੀ। ਸਵੇਰੇ ਤਿੰਨ ਵਿਅਕਤੀ ਘਰ ਵਿੱਚ ਦਾਖਲ ਹੋਏ। ਜਿੰਨ੍ਹਾਂ ਵਿੱਚੋਂ ਦੋ ਵਿਅਕਤੀਆਂ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ, ਜਦੋਂ ਕਿ ਇੱਕ ਸਿਵਲ ਕੱਪੜਿਆਂ ਵਿੱਚ ਸੀ। ਤਿੰਨੋਂ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਘਰ ਦੇ ਅੰਦਰ ਵੜ ਗਏ। ਉਨ੍ਹਾਂ ਨੇ ਕਿਸੇ ਪੁਰਾਣੀ ਮਾਮਲੇ ਨੂੰ ਲੈ ਕੇ ਉਨ੍ਹਾਂ ਨੂੰ ਉਲਝਾਉਣਾ ਸ਼ੁਰੂ ਕਰ ਦਿੱਤਾ ਅਤੇ ਕਹਿਣ ਲੱਗਾ ਕਿ ਘਰ ਦੀ ਤਲਾਸ਼ੀ ਲੈਣੀ ਹੈ।
ਤਿੰਨਾਂ ਨੇ ਪਰਿਵਾਰਕ ਮੈਂਬਰਾਂ ਦੇ ਮੋਬਾਈਲ ਫੋਨ ਵੀ ਲੈ ਲਏ। ਪਰ ਜਦੋਂ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋਇਆ ਤਾਂ ਅਸੀਂ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਜਿਸ ਕਾਰਨ ਤਿੰਨੋਂ ਡਰ ਗਏ ਅਤੇ ਬਾਹਰ ਭੱਜਣ ਲੱਗੇ। ਪਰਿਵਾਰਕ ਮੈਂਬਰਾਂ ਨੇ ਰੌਲਾ ਪਾਇਆ ਤਾਂ ਤਿੰਨੋਂ ਘਰੋਂ ਭੱਜ ਗਏ। ਪਰ ਉਨ੍ਹਾਂ ਨੇ ਉਕਤ ਵਿਅਕਤੀਆਂ ਦਾ ਪਿੱਛਾ ਕੀਤਾ, ਉਨ੍ਹਾਂ 'ਚੋਂ ਇਕ ਨੂੰ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਉਕਤ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਪੁਲਿਸ ਨੇ ਮਾਮਲਾ ਕੀਤਾ ਦਰਜ
ਇਸ ਸਬੰਧੀ ਜਦੋਂ ਥਾਣਾ ਸਿਟੀ ਦੇ ਡੀਐਸਪੀ ਕਮਲਮੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।