ਪੜਚੋਲ ਕਰੋ
Advertisement
ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਆਪਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ
Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ
Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸੁਖਤਿਆਰ ਸਿੰਘ ਪੁੱਤਰ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਫਾਜਿਲਕਾ ਦੇ ਵਾਸੀ ਸੁਖਤਿਆਰ ਸਿੰਘ ਪੁੱਤਰ ਸੁੱਚਾ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫਸਰ, ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ।
ਉਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਪੰਜਾਬ
ਸਿਹਤ
ਅਪਰਾਧ
Advertisement