Punjab News : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਦੀਪ ਕੌਰ ਪਤਨੀ ਗੁਰਿੰਦਰ ਸਿੰਘ ਨਵੀ ਦਿੱਲੀ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਦੇ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਹਰਪਾਲ ਸਿੰਘ ਰਾਮਗੜ੍ਹੀਆ ਜਾਤੀ ਨਾਲ ਸਬੰਧ ਰੱਖਦਾ ਹੈ, ਜਦੋ ਕਿ ਉਸ ਵੱਲੋਂ ਰਾਮਦਾਸੀਆ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਸ ਨੇ ਸਾਲ 1985-86 ਵਿੱਚ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਮ.ਬੀ.ਬੀ.ਐਸ ਵਿੱਚ ਦਾਖਲਾ ਲਿਆ ਅਤੇ ਹੁਣ ਬਤੌਰ ਪ੍ਰਾਈਵੇਟ ਡਾਕਟਰ (ਐਨਥੀਸੀਆ) ਲੁਧਿਆਣਾ ਵਿਖੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ