Punjab Police: ਅੰਮ੍ਰਿਤਸਰ ਪੁਲਿਸ ਨੇ ਇੱਕ ਨਕਲੀ ਮਹਿਲਾ ਪੁਲਿਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਸਰਹੱਦ ਪਾਰ ਇੱਕ ਵੱਡੇ ਡਰੱਗ ਰੈਕੇਟ ਦਾ ਹਿੱਸਾ ਸੀ। ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਬਨ ਕਲਾਂ ਪਿੰਡ ਦੀ 27 ਸਾਲਾ ਮਨਦੀਪ ਕੌਰ ਵੀ ਸ਼ਾਮਲ ਹੈ। ਮੁਲਜ਼ਮਾਂ ਤੋਂ 5.2 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਨਦੀਪ ਕੌਰ ਗਿਰੋਹ ਦੀ ਮੁਖੀ ਹੈ। ਉਹ ਕਈ ਵਾਰ ਪੁਲਿਸ ਦੀ ਵਰਦੀ ਪਾ ਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੀ ਸੀ। ਮਨਦੀਪ ਦਾ ਜੱਦੀ ਘਰ ਤਰਨਤਾਰਨ ਦੇ ਪਿੰਡ ਖਾਲੜਾ ਵਿੱਚ ਹੈ, ਜੋ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ 2 ਕਿਲੋਮੀਟਰ ਦੂਰ ਹੈ। ਉਸਦੇ ਇੱਕ ਰਿਸ਼ਤੇਦਾਰ ਨੇ ਉਸਨੂੰ ਪਾਕਿਸਤਾਨੀ ਤਸਕਰਾਂ ਨਾਲ ਮਿਲਾਇਆ ਸੀ।

ਮਨਦੀਪ ਦੇ ਨਾਲ, ਪੁਲਿਸ ਨੇ ਛੇਹਰਟਾ ਦੇ ਆਲਮ ਅਰੋੜਾ (23), ਮਨਮੀਤ ਉਰਫ਼ ਗੋਲੂ (21) ਅਤੇ ਤਰਨਤਾਰਨ ਦੇ ਇੱਕ 18 ਸਾਲਾ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ। ਪਹਿਲਾਂ ਮਨਦੀਪ ਤੇ ਉਸਦੇ ਦੋ ਸਾਥੀ ਫੜੇ ਗਏ। ਫਿਰ ਉਸਦੀ ਜਾਣਕਾਰੀ ਦੇ ਆਧਾਰ 'ਤੇ ਚੌਥੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।