ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਹੋਈ ਖ਼ਤਮ, ਕੀ ਹੋਈ ਗੱਲਬਾਤ?
Farmers Meeting: ਅੱਜ ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਰੱਖੀ ਸੀ, ਜੋ ਕਿ ਹੁਣ ਖ਼ਤਮ ਹੋ ਗਈ ਹੈ। ਦੱਸ ਦਈਏ ਕਿ ਅਗਲੀ ਮੀਟਿੰਗ 4 ਮਈ ਨੂੰ ਹੋੋਵੇਗੀ।

Farmers Meeting: ਅੱਜ 19 ਮਾਰਚ ਨੂੰ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਹੋਰ ਮੰਗਾਂ 'ਤੇ ਕੇਂਦਰ ਅਤੇ ਕਿਸਾਨਾਂ ਵਿਚਕਾਰ ਸੱਤਵੇਂ ਦੌਰ ਦੀ ਗੱਲਬਾਤ ਹੋਈ ਜੋ ਕਿ ਲਗਭਗ ਚਾਰ ਘੰਟਿਆਂ ਤੱਕ ਚੱਲੀ। ਪਰ, ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਦੋਵਾਂ ਧਿਰਾਂ ਵਿਚਕਾਰ ਗੱਲਬਾਤ ਬੇਸਿੱਟਾ ਰਹੀ। ਗੱਲਬਾਤ ਤੋਂ ਬਾਅਦ, ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬਾਹਰ ਆਏ। ਉਨ੍ਹਾਂ ਨੇ ਕਿਹਾ ਕਿ ਦੋਵਾਂ ਪਾਸਿਆਂ ਤੋਂ ਗੱਲਬਾਤ ਸਕਾਰਾਤਮਕ ਅਤੇ ਉਦੇਸ਼ਪੂਰਨ ਰਹੀ। ਚਰਚਾ ਜਾਰੀ ਰਹੇਗੀ। ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ।
ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (KMM) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਪਹੁੰਚੇ ਸਨ। ਦੂਜੇ ਪਾਸੇ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਤੋਂ ਇਲਾਵਾ, ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਪਰ, ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ।
ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਚਾਨਕ ਪੰਜਾਬ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪੁਲਿਸ ਫੋਰਸ ਵਧਾ ਦਿੱਤੀ ਹੈ। ਸਿਰਫ਼ ਪੰਜਾਬ ਸਰਕਾਰ ਹੀ ਦੱਸ ਸਕਦੀ ਹੈ ਕਿ ਇਹ ਸਾਡੀ ਸੁਰੱਖਿਆ ਲਈ ਹੈ ਜਾਂ ਕੋਈ ਹੋਰ ਕਾਰਨ। ਅਸੀਂ ਇਸ ਬਾਰੇ ਸਰਕਾਰ ਨਾਲ ਗੱਲ ਕਰਾਂਗੇ। ਇਹ ਸਰਕਾਰ ਨੂੰ ਦੱਸਣਾ ਪਵੇਗਾ।
ਮੀਟਿੰਗ ਤੋਂ ਪਹਿਲਾਂ, ਮੋਹਾਲੀ ਤੋਂ ਚੰਡੀਗੜ੍ਹ ਆ ਰਹੇ ਕਿਸਾਨਾਂ ਨੂੰ ਚੰਡੀਗੜ੍ਹ ਪੁਲਿਸ ਨੇ ਸਰਹੱਦ 'ਤੇ ਰੋਕ ਲਿਆ ਸੀ। ਪੁਲਿਸ ਨੇ ਲਗਭਗ 35-40 ਵਾਹਨਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹਨਾਂ ਨੂੰ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਜਾਣ ਦੇਣ ਦਾ ਕੋਈ ਹੁਕਮ ਨਹੀਂ ਮਿਲਿਆ ਹੈ। ਲਗਭਗ ਅੱਧੇ ਘੰਟੇ ਬਾਅਦ ਕਿਸਾਨਾਂ ਨੂੰ ਜਾਣ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















