ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੁਣਾਈਆਂ ਖਰੀਆਂ-ਖਰੀਆਂ, ਸਰਕਾਰ ਨੂੰ ਸਿਰਫ 15 ਅਗਸਤ ਤੇ 26 ਜਨਵਰੀ ਨੂੰ ਹੀ ਉਨ੍ਹਾਂ ਦੀ ਯਾਦ ਆਉਂਦੀ
75ਵੇਂ ਆਜ਼ਾਦੀ ਦਿਹਾੜੇ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਤਿਰੰਗਾ ਲਹਿਰਾਇਆ। ਬਾਰਸ਼ ਦੇ ਬਾਵਜੂਦ ਸਮਾਗਮ 'ਚ ਸਕੂਲੀ ਬੱਚਿਆਂ ਦੀ ਪੇਸ਼ਕਾਰੀ ਸ਼ਾਨਦਾਰ ਰਹੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ
ਅੰਮ੍ਰਿਤਸਰ: 75ਵੇਂ ਆਜ਼ਾਦੀ ਦਿਹਾੜੇ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਤਿਰੰਗਾ ਲਹਿਰਾਇਆ। ਬਾਰਸ਼ ਦੇ ਬਾਵਜੂਦ ਸਮਾਗਮ 'ਚ ਸਕੂਲੀ ਬੱਚਿਆਂ ਦੀ ਪੇਸ਼ਕਾਰੀ ਸ਼ਾਨਦਾਰ ਰਹੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ।
ਇਸ ਦੇ ਨਾਲ ਹੀ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਇਤਰਾਜ ਵੀ ਜਤਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ 15 ਅਗਸਤ ਤੇ 26 ਜਨਵਰੀ ਨੂੰ ਹੀ ਉਨ੍ਹਾਂ ਦੀ ਯਾਦ ਆਉਂਦੀ ਹੈ। ਸਰਕਾਰ ਸਿਰਫ ਰਸਮੀ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ।
ਇਸ ਮੌਕੇ ਜੈਕਿਸ਼ਨ ਰੋੜੀ ਨੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਮਾਨ ਸਰਕਾਰ ਸਾਰੇ ਵਾਅਦੇ ਪੂਰੇ ਕਰ ਰਹੀ ਹੈ। ਅੱਜ ਮੁਹੱਲਾ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ। ਇੱਥੇ 75 ਤਰ੍ਹਾਂ ਦੀਆਂ ਮੈਡੀਕਲ ਸੇਵਾਵਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਛੇਤੀ ਹੀ ਮਹਿਲਾਵਾਂ ਨੂੰ 1000 ਰੁਪਏ ਦੇਣ ਦੀ ਸਕੀਮ ਵੀ ਸ਼ੁਰੂ ਕਰ ਦਿੱਤੀ ਜਾਵੇਗੀ।
ਸਰਕਾਰ ਨੇ ਪਹਿਲੇ ਦਿਨ ਤੋਂ ਹੀ ਫੈਸਲੇ ਲੈਣੇ ਸ਼ੁਰੂ ਕੀਤੇ ਜਿਨ੍ਹਾਂ ਦੇ ਨਤੀਜੇ ਆਉਣੇ ਸ਼ੁਰੂ: ਸੀਐਮ ਭਗਵੰਤ ਮਾਨ
ਇਸ ਦੌਰਾਨ ਲੁਧਿਆਣਾ ਵਿੱਚ ਬੋਲਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਸਨ ਜਿਨ੍ਹਾਂ ਦੇ ਨਤੀਜੇ ਅੱਜ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਇੱਕ ਪੈਨਸ਼ਨ ਐਕਟ ਕੱਲ੍ਹ ਤੋਂ ਲਾਗੂ ਹੋ ਗਿਆ ਹੈ। ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਲਾਗੂ ਕੀਤੀ ਗਈ ਹੈ। 51 ਲੱਖ ਪਰਿਵਾਰਾਂ ਨੂੰ ਜ਼ੀਰੋ ਬਿੱਲ ਮਿਲੇਗਾ।
ਉਨ੍ਹਾਂ ਕਿਹਾ ਕਿ ਘਰ-ਘਰ ਆਟਾ ਦਾਲ ਸਕੀਮ ਵੀ ਸ਼ੁਰੂ ਹੋਣ ਜਾ ਰਹੀ ਹੈ। ਲੋਕਾਂ ਨੂੰ ਚੰਗੀ ਕੁਆਲਿਟੀ ਦਾ ਆਟਾ ਮਿਲੇਗਾ। ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ ਲੈਣਾ ਬਹੁਤ ਔਖਾ ਕੰਮ ਹੈ ਪਰ ਹੁਣ ਬੁਢਾਪਾ ਤੇ ਵਿਧਵਾ ਪੈਨਸ਼ਨ ਬੈਂਕ ਦੇ ਕਰਮਚਾਰੀ ਘਰ ਬੈਠੇ ਦੇ ਕੇ ਜਾਏਗਾ। ਆਉਣ ਵਾਲੇ ਦਿਨਾਂ ਵਿੱਚ ਸਕੂਲਾਂ ਦੀ ਹਾਲਤ ਸੁਧਰੇਗੀ।
ਉਨ੍ਹਾਂ ਕਿਹਾ ਕਿ ਹੁਣ ਕਤੱਖ ਆਜ਼ਾਦੀ ਮਹਿਲਾਂ ਵਿੱਚ ਰਹੀ। ਪ੍ਰਭਾਵਸ਼ਾਲੀ ਲੋਕ ਆਪ ਹੀ ਮਾਲਕ ਬਣ ਗਏ। ਚਾਰੇ ਪਾਸੇ ਗਰੀਬੀ, ਭ੍ਰਿਸ਼ਟਾਚਾਰ ਹੈ। ਸਾਡੇ ਤੋਂ ਬਾਅਦ ਆਜ਼ਾਦ ਹੋਏ ਦੇਸ਼ ਬਹੁਤ ਬਿਹਤਰ ਹਨ। ਉਨ੍ਹਾਂ ਕਿਹਾ ਕਿ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰਾ ਕਰਾਂਗਾ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ।