(Source: ECI/ABP News/ABP Majha)
ਨਸ਼ਿਆਂ ਦੇ ਸਰਾਪ ਕਾਰਨ ਆਪਣੇ ਪੁੱਤਰ ਗਵਾ ਚੁੱਕੇ ਪਰਿਵਾਰ ਬਾਦਲਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ : ਸੀਐਮ ਚੰਨੀ
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਵਿਰੁੱਧ ਗੁਨਾਹ ਕਰਨ ਵਾਲੇ ਇਕ ਵੀ ਵਿਅਕਤੀ ਨੂੰ ਨਹੀਂ ਬਖਸ਼ਣਗੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ, ਨਸਲ, ਧਰਮ ਤੋਂ ਉਪਰ ਉਠ ਕੇ ਕਾਂਗਰਸ ਪਾਰਟੀ ਦਾ ਸਾਥ ਦੇਣ।
ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਨਸ਼ਿਆਂ ਕਾਰਨ ਆਪਣੇ ਪੁੱਤਰਾਂ ਨੂੰ ਗੁਆ ਦਿੱਤਾ ਹੈ, ਉਹ ਬਾਦਲਾਂ, ਕੇਜਰੀਵਾਲ ਅਤੇ ਕੈਪਟਨ ਨੂੰ ਸੂਬੇ ਵਿਰੁੱਧ ਕੀਤੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।
ਅੱਜ ਇੱਥੇ ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ, ਭਾਜਪਾ, ਕੈਪਟਨ ਅਤੇ ਕੇਜਰੀਵਾਲ ਸਾਰੇ ਪੰਜਾਬ ਦੇ ਦੋਸ਼ੀ ਹਨ ਕਿਉਂਕਿ ਇਨ੍ਹਾਂ ਨੇ ਸੂਬੇ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸੱਤਾ 'ਚ ਰਹਿੰਦਿਆਂ ਬਾਦਲਾਂ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੇ ਕਾਰੋਬਾਰ ਦੇ ਦੋਸ਼ੀਆਂ ਨੂੰ ਢਾਲ ਬਣਾਇਆ ਸੀ, ਉਥੇ ਹੀ ਕੇਜਰੀਵਾਲ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫੀ ਮੰਗ ਕੇ ਡਰੱਗ ਮਾਫੀਆ ਦਾ ਸਮਰਥਨ ਕਰਕੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਹਾਲਾਂਕਿ ਮੁੱਖ ਮੰਤਰੀ ਚੰਨੀ ਨੇ ਪ੍ਰਣ ਲਿਆ ਕਿ ਉਹ ਸੂਬੇ ਵਿੱਚੋਂ ਨਸ਼ਿਆਂ ਦੇ ਸਰਾਪ ਨੂੰ ਮਿਟਾਉਣਗੇ ਜਿਸ ਲਈ ਉਨ੍ਹਾਂ ਦੀ ਸਰਕਾਰ ਨੇ ਪਹੀਏ ਪਹਿਲਾਂ ਹੀ ਚਾਲੂ ਕਰ ਦਿੱਤੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਵਿਰੁੱਧ ਗੁਨਾਹ ਕਰਨ ਵਾਲੇ ਇਕ ਵੀ ਵਿਅਕਤੀ ਨੂੰ ਨਹੀਂ ਬਖਸ਼ਣਗੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ, ਨਸਲ, ਰੰਗ, ਧਰਮ ਤੋਂ ਉਪਰ ਉਠ ਕੇ ਕਾਂਗਰਸ ਪਾਰਟੀ ਦਾ ਸਾਥ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਦੇ ਅਨੁਰੂਪ ਸੂਬਾ ਸਰਕਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਫੈਸਲਾ ਲਿਆ ਜਾ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਇੱਕੋ ਇੱਕ ਉਦੇਸ਼ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਸਰਬਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਜਨਵਰੀ ਹਸਪਤਾਲ ਨੂੰ ਅਪਗ੍ਰੇਡ ਕਰਨ, ਵਿਧਾਨ ਸਭਾ ਹਲਕੇ ਵਿੱਚ ਸਟੇਡੀਅਮ ਦੀ ਉਸਾਰੀ ਅਤੇ ਰਾਮ ਲੀਲ੍ਹਾ ਮੈਦਾਨ ਹਰਿਆਣਾ ਵਿਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ।
ਇਹ ਵੀ ਪੜ੍ਹੋ : 2 ਸਾਲ ਤਕ ਲੋਕਾਂ ਦੀ ਕਾਲ ਰਿਕਾਰਡਿੰਗ ਰੱਖਣ ਟੈਲੀਕਾਮ ਕੰਪਨੀਆਂ, ਦੂਰਸੰਚਾਰ ਵਿਭਾਗ ਦੇ ਨਿਰਦੇਸ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490