ਫ਼ਰੀਦਕੋਟ: ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੇ ਕਤਲ ਤੋਂ ਤਕਰੀਬਨ 48 ਘੰਟੇ ਬਾਅਦ ਉਸ ਦਾ ਅੰਤਮ ਸੰਸਕਾਰ ਕਰਨ ਨੂੰ ਪਰਿਵਾਰ ਤੇ ਡੇਰੇ ਦੇ ਪੈਰੋਕਾਰ ਮੰਨ ਗਏ ਹਨ। ਉਨ੍ਹਾਂ ਇਹ ਸਹਿਮਤੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮੰਗ ਮੰਨੇ ਜਾਣ ਤੋਂ ਬਾਅਦ ਦਿੱਤੀ ਹੈ।
ਫ਼ਿਰੋਜ਼ਪੁਰ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਬਿੱਟੂ ਕਤਲ ਮਾਮਲੇ ਦੀ ਜਾਂਚ ਪੰਜ ਮੈਂਬਰੀ ਕਮੇਟੀ ਕਰੇਗੀ ਜਿਸ ਦੀ ਅਗਵਾਈ ਏਡੀਜੀਪੀ ਰੈਂਕ ਦਾ ਅਧਿਕਾਰੀ ਕਰੇਗਾ। ਕਮੇਟੀ ਵਿੱਚ ਦੋ ਆਈਜੀ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ। ਉਨ੍ਹਾਂ ਇਹ ਵੀ ਸਾਫ ਕੀਤਾ ਕਿ ਬਿੱਟੂ ਖ਼ਿਲਾਫ਼ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹਨ, ਇਸ ਲਈ ਵਾਪਸ ਲੈਣੇ ਔਖੇ ਹਨ।
ਪਿਛਲੇ ਦੋ ਦਿਨਾਂ ਤੋਂ ਡੇਰੇ ਤੇ ਪ੍ਰਸ਼ਾਸਨ ਦਰਮਿਆਨ ਮੰਗਾਂ 'ਤੇ ਚੱਲ ਰਹੀ ਬਹਿਸ ਖ਼ਤਮ ਹੋ ਗਈ ਹੈ। ਹੁਣ ਬਿੱਟੂ ਦਾ ਕੁਝ ਸਮੇਂ ਵਿੱਚ ਸਸਕਾਰ ਕੀਤਾ ਜਾਵੇਗਾ। ਡੇਰੇ ਦੀ 45 ਮੈਂਬਰੀ ਕਮੇਟੀ ਦੇ ਮੋਹਰੀ ਚਿਹਰੇ ਹਰਚਰਨ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਸਾਡੀਆਂ ਮੰਗਾਂ 'ਤੇ ਕੋਈ ਦਿੱਕਤ ਨਹੀਂ।
ਉਨ੍ਹਾਂ ਕਿਹਾ ਕਿ ਮਹਿੰਦਰ ਪਾਲ ਬਿੱਟੂ ਦੇ ਜੇਲ੍ਹ ਵਿੱਚ ਹੋਏ ਕਤਲ ਦੀ ਉੱਚ ਪੱਧਰੀ ਤਫ਼ਤੀਸ਼ ਕੀਤੀ ਜਾਵੇਗੀ ਤੇ ਇਸ ਪਿੱਛੇ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ। ਬਿੱਟੂ ਨੂੰ ਬੀਤੀ 22 ਜੂਨ ਨੂੰ ਨਾਭਾ ਦੀ ਨਵੀਂ ਜੇਲ੍ਹ ਵਿੱਚ ਕਤਲ ਕੀਤਾ ਗਿਆ ਸੀ। ਉਸ ਨੂੰ ਇੱਥੇ ਬਰਗਾੜੀ ਬੇਅਦਬੀ ਕਾਂਡ ਵਿੱਚ ਨਾਮਜ਼ਦ ਹੋਣ ਕਰਕੇ ਵਿਚਾਰ ਅਧੀਨ ਕੈਦੀ ਵਜੋਂ ਰੱਖਿਆ ਗਿਆ ਸੀ।
ਪ੍ਰਸ਼ਾਸਨ ਨੇ ਮੰਗੀਆਂ ਡੇਰਾ ਪ੍ਰੇਮੀਆਂ ਦੀਆਂ ਮੰਗਾਂ, ਹੁਣ ਕਰਨਗੇ ਬਿੱਟੂ ਦੀਆਂ ਅੰਤਮ ਰਸਮਾਂ
ਏਬੀਪੀ ਸਾਂਝਾ
Updated at:
24 Jun 2019 05:13 PM (IST)
ਫ਼ਿਰੋਜ਼ਪੁਰ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਬਿੱਟੂ ਕਤਲ ਮਾਮਲੇ ਦੀ ਜਾਂਚ ਪੰਜ ਮੈਂਬਰੀ ਕਮੇਟੀ ਕਰੇਗੀ ਜਿਸ ਦੀ ਅਗਵਾਈ ਏਡੀਜੀਪੀ ਰੈਂਕ ਦਾ ਅਧਿਕਾਰੀ ਕਰੇਗਾ। ਕਮੇਟੀ ਵਿੱਚ ਦੋ ਆਈਜੀ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ। ਉਨ੍ਹਾਂ ਇਹ ਵੀ ਸਾਫ ਕੀਤਾ ਕਿ ਬਿੱਟੂ ਖ਼ਿਲਾਫ਼ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹਨ, ਇਸ ਲਈ ਵਾਪਸ ਲੈਣੇ ਔਖੇ ਹਨ।
- - - - - - - - - Advertisement - - - - - - - - -