ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਨੇ ਲਾਏ ਕੈਪਟਨ ਸਰਕਾਰ ਤੇ ਦੋਸ਼, ਕਿਹਾ ਜੇ ਕੁੱਝ ਹੋਇਆ ਤਾਂ ਸਰਕਾਰ ਹੋਏਗੀ ਜ਼ਿੰਮੇਵਾਰ
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕਰੀਬ 35 ਗੈਂਗਸਟਰਾਂ ਨੂੰ ਬਠਿੰਡਾ ਦੀ ਕੇਂਦਰੀ ਜੇਲ ਵਿੱਚ ਤਬਦੀਲ ਕਰਨ ਦਾ ਮਾਮਲਾ ਭਖ਼ਦਾ ਹੋਇਆ ਨਜ਼ਰ ਆ ਰਿਹਾ ਹੈ।
ਬਠਿੰਡਾ: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕਰੀਬ 35 ਗੈਂਗਸਟਰਾਂ ਨੂੰ ਬਠਿੰਡਾ ਦੀ ਕੇਂਦਰੀ ਜੇਲ ਵਿੱਚ ਤਬਦੀਲ ਕਰਨ ਦਾ ਮਾਮਲਾ ਭਖ਼ਦਾ ਹੋਇਆ ਨਜ਼ਰ ਆ ਰਿਹਾ ਹੈ।ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਨੇ ਜੇਲ ਪ੍ਰਸ਼ਾਸਨ ਤੇ ਦੋਸ਼ ਲਾਏ ਹਨ ਕਿ ਸੀਆਰਪੀਐਫ ਪੁਲਿਸ ਦੇ ਜਵਾਨ ਗੈਂਗਸਟਰਾਂ ਨੂੰ ਤੰਗ ਪਰੇਸ਼ਾਨ ਕਰ ਰਹੇ ਹਨ।ਇੱਥੋਂ ਤੱਕ ਕਿ ਉਨ੍ਹਾਂ ਨੂੰ ਪੀਣ ਵਾਲਾ ਪਾਣੀ ਵੀ ਗੰਦਾ ਦਿੱਤਾ ਜਾ ਰਿਹਾ ਹੈ।
ਕਿਉਂਕਿ ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਨੇ ਜੇਲ ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੇਲ੍ਹ ਦੇ ਅਧਿਕਾਰੀ ਅਤੇ ਸੀਆਰਪੀਐਫ ਪੁਲਸ ਤੇ ਚਵਾਨ ਗੈਂਗਸਟਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ ਇੱਥੋਂ ਤੱਕ ਕਿ ਉਨ੍ਹਾਂ ਨੂੰ ਪੀਣ ਵਾਲਾ ਪਾਣੀ ਵੀ ਗੰਦਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਖਾਣ ਨੂੰ ਰੋਟੀ ਸਣੇ ਹੋਰ ਸਾਮਾਨ ਵੀ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ।
ਗੈਂਗਸਟਰ ਰਮਨਦੀਪ ਸਿੰਘ ਰੰਮੀ ਮਛਾਣਾ ਦੇ ਪਿਤਾ ਜਰਨੈਲ ਸਿੰਘ ਨੇ ਕਿਹਾ ਕਿ "ਉਸਦਾ ਬੇਟਾ 5 ਸਾਲ ਤੋਂ ਜੇਲ ਵਿੱਚ ਬੰਦ ਹੈ ਅਤੇ ਪਹਿਲਾਂ ਪਟਿਆਲਾ ਜੇਲ ਵਿੱਚ ਸੀ ਜਿਸ ਨੂੰ ਕਰੀਬ 15 ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ ਵਿੱਚ ਤਬਦੀਲ ਕਰ ਦਿੱਤਾ ਜਿੱਥੇ ਕਿ ਕਈ ਵਿਰੋਧੀ ਗੁੱਟ ਆਹਮੋ ਸਾਹਮਣੇ ਹੋ ਗਏ ਹਨ ਜਿਨ੍ਹਾਂ ਵਿੱਚ ਜੱਗੂ ਭਗਵਾਨਪੁਰੀਆ ਮੇਨ ਵਿਰੋਧੀ ਗਰੁੱਪ ਹੈ ਅਤੇ ਉਨ੍ਹਾਂ ਨੂੰ ਇੱਕ ਦੂਜੇ ਤੋਂ ਜਾਨ ਮਾਲ ਦਾ ਖਤਰਾ ਹੈ।"
ਗੈਂਗਸਟਰ ਮਨਬੀਰ ਸਿੰਘ ਸੇਖੋਂ ਦੇ ਪਿਤਾ ਅਤੇ ਗੈਂਗਸਟਰ ਗੁਰਪ੍ਰੀਤ ਸੇਖੋਂ ਤੇ ਚਾਚਾ ਸੁਖਦੇਵ ਸਿੰਘ ਮੁੱਦਕੀ ਨੇ ਕਿਹਾ ਕਿ "ਜੇਲ ਪ੍ਰਸ਼ਾਸਨ ਵੱਲੋਂ ਸਾਡੇ ਵੱਲੋਂ ਭੇਜੇ ਕੱਪੜੇ ਤੱਕ ਉਨ੍ਹਾਂ ਨੂੰ ਪਹੁੰਚਾਏ ਨਹੀਂ ਜਾਂਦੇ ਅਤੇ ਪੰਜਾਬ ਸਰਕਾਰ ਆਪਣੀ ਕਾਰਗੁਜ਼ਾਰੀ ਛੁਪਾਉਣ ਲਈ ਇਨ੍ਹਾਂ ਗੈਂਗਸਟਰਾਂ ਨੂੰ ਮਰਵਾਉਣ ਤੇ ਤੁਲੀ ਹੋਈ ਹੈ ਅਤੇ ਜੇਕਰ ਜੇਲ ਵਿੱਚ ਬੰਦ ਸਾਰੇ ਹੀ ਗੈਂਗਸਟਰਾਂ ਦਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਜੇਲ੍ਹ ਪ੍ਰਸ਼ਾਸਨ ਅਤੇ ਪੰਜਾਬ ਦੀ ਕੈਪਟਨ ਸਰਕਾਰ ਜ਼ਿੰਮੇਵਾਰ ਹੋਵੇਗੀ।"