ਪੜਚੋਲ ਕਰੋ
(Source: ECI/ABP News)
ਹਿਰਾਸਤੀ ਮੌਤ: ਜਸਪਾਲ ਦੇ ਮਾਪਿਆਂ ਨੇ ਚੁੱਕਿਆ ਧਰਨਾ, ਇਸ ਕਾਰਵਾਈ ਤੋਂ ਸੰਤੁਸ਼ਟ ਹੋਇਆ ਪਰਿਵਾਰ
ਹਾਲਾਂਕਿ, ਐਕਸ਼ਨ ਕਮੇਟੀ ਨੇ ਪਰਿਵਾਰ ਦੇ ਸਮਝੌਤਾ ਕਰਨ ਵਾਲੇ ਫੈਸਲੇ ਤੋਂ ਖ਼ੁਦ ਨੂੰ ਵੱਖ ਕਰਦਿਆਂ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਹਾਂ ਪਰ ਇਸ ਸਮਝੌਤਾ ਕਰਨ ਦਾ ਫੈਸਲਾ ਪਰਿਵਾਰ ਦਾ ਆਪਣਾ ਹੈ।
![ਹਿਰਾਸਤੀ ਮੌਤ: ਜਸਪਾਲ ਦੇ ਮਾਪਿਆਂ ਨੇ ਚੁੱਕਿਆ ਧਰਨਾ, ਇਸ ਕਾਰਵਾਈ ਤੋਂ ਸੰਤੁਸ਼ਟ ਹੋਇਆ ਪਰਿਵਾਰ family of jaspal singh ends the protest of their son death in police custody as stf claims to arrest main accused ਹਿਰਾਸਤੀ ਮੌਤ: ਜਸਪਾਲ ਦੇ ਮਾਪਿਆਂ ਨੇ ਚੁੱਕਿਆ ਧਰਨਾ, ਇਸ ਕਾਰਵਾਈ ਤੋਂ ਸੰਤੁਸ਼ਟ ਹੋਇਆ ਪਰਿਵਾਰ](https://static.abplive.com/wp-content/uploads/sites/5/2019/05/22115847/jaspal-singh.jpg?impolicy=abp_cdn&imwidth=1200&height=675)
ਫ਼ਰੀਦਕੋਟ: ਬੀਤੀ 18 ਮਈ ਨੂੰ ਪੁਲਿਸ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੇ ਪਰਿਵਾਰ ਵੱਲੋਂ ਲਗਾਤਾਰ ਜਾਰੀ ਧਰਨਾ, ਹੁਣ ਖ਼ਤਮ ਹੋ ਗਿਆ ਹੈ। ਜਸਪਾਲ ਮੌਤ ਮਾਮਲੇ ਵਿੱਚ ਮੁੱਖ ਮੁਲਜ਼ਮ ਰਣਧੀਰ ਸਿੰਘ ਦੀ ਗ੍ਰਿਫ਼ਤਾਰੀ ਹੋਣ ਮਗਰੋਂ ਪਰਿਵਾਰ ਨੇ ਇਹ ਫੈਸਲਾ ਲਿਆ ਹੈ। ਹਾਲਾਂਕਿ, ਜਸਪਾਲ ਦੀ ਲਾਸ਼ ਹਾਲੇ ਤਕ ਨਹੀਂ ਮਿਲ ਸਕੀ।
ਪ੍ਰਸ਼ਾਸਨ ਨੇ ਜਸਪਾਲ ਦੇ ਪਰਿਵਾਰ ਨੂੰ ਪੰਜ ਲੱਖ ਦੀ ਮਾਲੀ ਮਦਦ ਤੇ ਨੌਕਰੀ ਦੇਣ ਦਾ ਭਰੋਸਾ ਵੀ ਦਿੱਤਾ ਹੈ। ਜਸਪਾਲ ਲਈ ਇਨਸਾਫ ਦੀ ਮੰਗ ਲਈ ਐਕਸ਼ਨ ਕਮੇਟੀ ਬਣੀ ਸੀ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਹਿੱਸਾ ਲਿਆ ਸੀ। ਹਾਲਾਂਕਿ, ਐਕਸ਼ਨ ਕਮੇਟੀ ਨੇ ਪਰਿਵਾਰ ਦੇ ਸਮਝੌਤਾ ਕਰਨ ਵਾਲੇ ਫੈਸਲੇ ਤੋਂ ਖ਼ੁਦ ਨੂੰ ਵੱਖ ਕਰਦਿਆਂ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਹਾਂ ਪਰ ਇਸ ਸਮਝੌਤਾ ਕਰਨ ਦਾ ਫੈਸਲਾ ਪਰਿਵਾਰ ਦਾ ਆਪਣਾ ਹੈ।
ਜਸਪਾਲ ਦੀ ਮੌਤ ਦੇ ਮਾਮਲੇ ਦੀ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਸੀ। ਐਸਆਈਟੀ ਦੇ ਮੈਂਬਰ ਤੇ ਡੀਐਸਪੀ ਫ਼ਰੀਦਕੋਟ ਜਸਤਿੰਦਰ ਸਿੰਘ ਨੇ ਦੱਸਿਆ ਸੀ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਪੁਲਿਸ ਕਰਮਚਾਰੀਆਂ ਸਮੇਤ ਕੁੱਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੁਲਜ਼ਮ ਰਣਧੀਰ ਦੀ ਪਤਨੀ ਪਰਵਿੰਦਰ ਕੌਰ ਪਹਿਲਾਂ ਤੋਂ ਹੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕਾਰੋਬਾਰ
ਪੰਜਾਬ
ਆਟੋ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)