ਮਹਿਤਾਬ-ਉਦ-ਦੀਨ
ਚੰਡੀਗੜ੍ਹ: ਇਸੇ ਵਰ੍ਹੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਅੰਦੋਲਨ (Farmers Protest) ਦੌਰਾਨ ਦਿੱਲੀ ਦੇ ਲਾਲ ਕਿਲੇ ’ਤੇ ਨਿਸ਼ਾਨ ਸਾਹਿਬ (Hoisted Nishan Sahib at Red Fort) ਝੁਲਾਉਣ ਵਾਲੇ ਜੁਗਰਾਜ ਸਿੰਘ (Honoured of Jugraj Singh's Family) ਦੇ ਪਿਤਾ ਸਮੇਤ ਸਮੁੱਚੇ ਪਰਿਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ (Sri Harmandir Sahib Complex) ਅੰਦਰ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਦਰਅਸਲ 26 ਜਨਵਰੀ ਨੂੰ ਹੀ ਦਿੱਲੀ ’ਚ ਟ੍ਰੈਕਟਰ ਮਾਰਚ ਦੌਰਾਨ ਪੁਲਿਸ ਨਾਲ ਸੰਘਰਸ਼ ਵੇਲੇ ਮਾਰੇ ਗਏ ਨਵਰੀਤ ਸਿੰਘ ਦੀ ਯਾਦ ਵਿੱਚ ਰੱਖੇ ਸ਼ਰਧਾਂਜਲੀ ਸਮਾਰੋਹ ਮੌਕੇ ਕੀਤਾ ਗਿਆ। ਦੱਸ ਦੇਈਏ ਕਿ ਜੁਗਰਾਜ ਸਿੰਘ ਲਾਲ ਕਿਲੇ ਉੱਤੇ ‘ਨਿਸ਼ਾਨ ਸਾਹਿਬ ਲਹਿਰਾਉਣ ਦੇ ਅਪਰਾਧ ਹੇਠ’ ਦਿੱਲੀ ਪੁਲਿਸ ਨੂੰ ਲੋੜੀਂਦਾ ਹੈ।
23 ਸਾਲਾ ਜੁਗਰਾਜ ਸਿੰਘ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਾਣ ਤਾਰਾ ਸਿੰਘ ਦਾ ਵਸਨੀਕ ਹੈ। ‘ਇੰਡੀਅਨ ਐਕਸਪ੍ਰੈੱਸ’ ਵੱਲੋਂ ਪ੍ਰਕਾਸ਼ਿਤ ਕਮਲਦੀਪ ਸਿੰਘ ਬਰਾੜ ਦੀ ਰਿਪੋਰਟ ਅਨੁਸਾਰ ਜਿਸ ਸਮੇਂ ਹਰਿਮੰਦਰ ਸਾਹਿਬ ’ਚ ਜੁਗਰਾਜ ਸਿੰਘ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ, ਉਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਸੁਰਜੀਤ ਸਿੰਘ ਫੁੱਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟਾ ਦੇ ਮੁੱਖਾ ਸਕੱਤਰ ਹਰਜਿੰਦਰ ਸਿੰਘ ਧਾਮੀ ਮੌਜੂਦ ਸਨ।
ਇਸ ਸਮਾਰੋਹ ਤੋਂ ਬਾਅਦ ਬਾਕਾਇਦਾ ਪ੍ਰੈੱਸ ਨੋਟ ਵੀ ਜਾਰੀ ਕੀਤਾ ਗਿਆ। ਜਿਸ ਵਿੱਚ ਕਿਹਾ ਗਿਆ ਕਿ ਕੇਂਦਰ ਸਰਕਾਰ ਦਾ ਰਵੱਈਆ ਬੇਹੱਦ ਹਉਮੈ ਭਰਿਆ ਹੈ ਤੇ ਉਸ ਦੀਆਂ ਨੀਤੀਆਂ ਪੂਰੀ ਤਰ੍ਹਾਂ ਦਮਨਕਾਰੀ ਹਨ। ਕਿਸਾਨ ਅੰਦੋਲਨ ਦੌਰਾਨ ਸ਼ਹਾਦਤਾਂ ਪਾਉਣ ਵਾਲੇ ਕਿਸਾਨਾਂ ਨੂੰਅਸੀਂ ਸ਼ਰਧਾਂਜਲੀ ਭੇਟ ਕਰਦੇ ਹਾਂ ਤੇ ਤਿੰਨ ਨਵੇਂ ਕਾਲੇ ਖੇਤੀ ਕਾਨੂੰਨ ਰੱਦ ਹੋਣ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਸ਼ਰਧਾਂਜਲੀ ਸਮਾਰੋਹ ’ਚ 26 ਮਾਰਚ ਦੇ ਬੰਦ ਦੀ ਪੂਰੀ ਹਮਾਇਤ ਵੀ ਕੀਤੀ ਗਈ।
ਇਹ ਵੀ ਪੜ੍ਹੋ: ਮੁਕੇਸ਼ ਅੰਬਾਨੀ ਦਾ ਐਲਾਨ, ਹੁਣ ਮੌਕਿਆਂ ਦਾ ਆਏਗਾ ਹੜ੍ਹ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904