Punjab news: ਸੜਕ ਹਾਦਸੇ 'ਚ ਮਾਰੇ ਗਏ ਪੁੱਤ ਲਈ ਪਰਿਵਾਰ ਨੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਲਾਸ਼ ਨੂੰ ਰੱਖ ਕੇ ਕੀਤਾ ਪ੍ਰਦਰਸ਼ਨ
Punjab news: ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਨੂੰ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਰਹਿਣ ਵਾਲੇ ਪਰਿਵਾਰਕ ਮੈਂਬਰਾਂ ਨੇ ਜਾਮ ਕਰਦਿਆਂ ਹੋਇਆਂ ਪ੍ਰਦਰਸ਼ਨ ਕੀਤਾ।
Punjab news: ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਨੂੰ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਰਹਿਣ ਵਾਲੇ ਪਰਿਵਾਰਕ ਮੈਂਬਰਾਂ ਨੇ ਜਾਮ ਕਰਦਿਆਂ ਹੋਇਆਂ ਪ੍ਰਦਰਸ਼ਨ ਕੀਤਾ।
ਦੱਸ ਦਈਏ ਕਿ ਘੁੰਮਣ ਕਲਾਂ ਦੇ ਰਹਿਣ ਵਾਲੇ ਕੰਵਲਜੀਤ ਨਾਮ ਦੇ 20 ਸਾਲਾ ਨੌਜਵਾਨ ਦੀ ਮੌਤ ਇਕ ਹਾਦਸੇ ਦੌਰਾਨ ਹੋ ਗਈ ਸੀ। ਨੌਜਵਾਨ ਨਾਲ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਘਰ ਪਰਤ ਰਿਹਾ ਸੀ, ਉਸ ਵੇਲੇ ਉਸ ਦੀ ਕਾਰ ਨਾਲ ਟੱਕਰ ਹੋ ਗਈ ਅਤੇ ਉਹ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: Trident Group: ਪਟਿਆਲਾ-ਰੂਪਨਗਰ ਅਤੇ ਜਲੰਧਰ-ਮੁਹਾਲੀ ਦੀਆਂ ਟੀਮਾਂ ‘ਚ ਹੋਣਗੇ ਸੈਮੀਫਾਈਨਲ ਮੁਕਾਬਲੇ
ਜਾਣਕਾਰੀ ਅਨੁਸਾਰ ਉਕਤ ਕਾਰ ਚਾਲਕ ਨੇ ਜ਼ਖ਼ਮੀ ਨੌਜਵਾਨ ਨੂੰ ਨੌਸ਼ਹਿਰਾ ਮੱਝਾ ਸਿੰਘ ਦੇ ਸਰਕਾਰੀ ਹਸਪਤਾਲ ਦਾਖਲ ਕਰਵਾ ਕੇ ਖ਼ੁਦ ਫਰਾਰ ਹੋ ਗਿਆ। ਪਰ ਉਕਤ ਨੌਜਵਾਨ ਜ਼ਿੰਦਗੀ ਦੀ ਲੜਾਈ ਨਹੀਂ ਲੜ ਸਕਿਆ ਅਤੇ ਉਸ ਦੀ ਮੌਤ ਹੋ ਗਈ।
ਜਦੋਂ ਇਸ ਬਾਰੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਮ੍ਰਿਤਕ ਦੀ ਦੇਹ ਨੈਸ਼ਨਲ ਹਾਈਵੇ ‘ਤੇ ਰੱਖ ਕੇ ਇਨਸਾਫ ਲਈ ਜਾਮ ਕਰਦੇ ਹੋਏ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪਰਿਵਾਰ ਵਾਲਿਆਂ ਨੇ ਦੇਰ ਰਾਤ ਤੱਕ ਪ੍ਰਦਰਸ਼ਨ ਕੀਤਾ ਅਤੇ ਬਾਅਦ ਵਿੱਚ ਜਦੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕਾਰਵਾਈ ਦਾ ਭਰੋਸਾ ਦਿੱਤਾ ਤਾਂ ਉਨ੍ਹਾਂ ਨੇ ਨੈਸ਼ਨਲ ਹਾਈਵੇਅ ਖੋਲ੍ਹ ਦਿੱਤਾ।
ਇਹ ਵੀ ਪੜ੍ਹੋ: Sangrur News: ਕੜਾਕੇ ਦੀ ਠੰਢ 'ਚ ਟੈਂਕੀ 'ਤੇ ਡੇਰੇ!!! ਬੇਦਰਦ ਸਰਕਾਰੇ ਵੇਖ ਸਾਡੇ ਜ਼ੇਰੇ!!!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।