ਰਾਣਾ ਬਲਾਚੌਰੀਆ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਹੋਇਆ ਬੂਰਾ ਹਾਲ, ਕਿਹਾ- ਹਾਲੇ ਤਾਂ ਧੀ ਦੇ ਹੱਥਾਂ...
Mohali News: ਮੋਹਾਲੀ ਦੇ ਸੋਹਾਣਾ ਵਿੱਚ ਚਾਰ ਦਿਨਾਂ ਕਬੱਡੀ ਟੂਰਨਾਮੈਂਟ ਦੇ ਆਖਰੀ ਦਿਨ ਸੋਮਵਾਰ ਨੂੰ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਣਾ ਬਲਾਚੌਰੀਆ ਦਾ ਵਿਆਹ ਸਿਰਫ਼ 10 ਦਿਨ ਪਹਿਲਾਂ ਹੀ ਹੋਇਆ ਸੀ।

Mohali News: ਮੋਹਾਲੀ ਦੇ ਸੋਹਾਣਾ ਵਿੱਚ ਚਾਰ ਦਿਨਾਂ ਕਬੱਡੀ ਟੂਰਨਾਮੈਂਟ ਦੇ ਆਖਰੀ ਦਿਨ ਸੋਮਵਾਰ ਨੂੰ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਣਾ ਬਲਾਚੌਰੀਆ ਦਾ ਵਿਆਹ ਸਿਰਫ਼ 10 ਦਿਨ ਪਹਿਲਾਂ ਹੀ ਹੋਇਆ ਸੀ। ਉਹ ਮੂਲ ਰੂਪ ਵਿੱਚ ਬਲਾਚੌਰ ਦਾ ਰਹਿਣ ਵਾਲਾ ਸੀ ਅਤੇ ਇਸ ਸਮੇਂ ਮੋਹਾਲੀ ਵਿੱਚ ਰਹਿ ਰਿਹਾ ਹੈ।
ਰਾਣਾ ਬਲਾਚੌਰੀਆ ਦਾ ਪਰਿਵਾਰ ਕੱਲ੍ਹ ਦੁਪਹਿਰ ਤੱਕ ਵਿਆਹ ਦਾ ਜਸ਼ਨ ਮਨਾ ਰਿਹਾ ਸੀ, ਪਰ ਉਸਦੀ ਮੌਤ ਨਾਲ ਪਰਿਵਾਰ 'ਚ ਸੋਗ ਦੀ ਲਹਿਰ ਹੈ। ਪਰਿਵਾਰ ਦਾ ਰੋ-ਰੋ ਬੂਰਾ ਹਾਲ ਹੋਇਆ ਪਿਆ ਹੈ ਅਤੇ ਉਸਦੀ ਪਤਨੀ ਦੀ ਹਾਲਤ ਦੇਖੀ ਨਹੀਂ ਜਾ ਰਹੀ ਹੈ। ਰਾਣਾ ਦੀ ਤਾਈ ਨੇ ਕਿਹਾ ਕਿ ਉਸਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦਾ ਪੁੱਤਰ ਇਸ ਤਰ੍ਹਾਂ ਦੁਨੀਆ ਤੋਂ ਚਲਿਆ ਜਾਵੇਗਾ।
"ਮੈਨੂੰ ਸਮਝ ਨਹੀਂ ਆ ਰਹੀ ਕਿ ਮੇਰੇ ਬੱਚੇ ਨੂੰ ਕਿਸਨੇ ਧੋਖਾ ਦਿੱਤਾ। ਉਨ੍ਹਾਂ ਨੇ ਕਿਹਾ, " ਸਾਡੀ ਧੀ ਦੇ ਹੱਥਾਂ ਦੀ ਮਹਿੰਦੀ ਅਜੇ ਫਿੱਕੀ ਵੀ ਨਹੀਂ ਪਈ ਸੀ ਅਤੇ ਸਾਨੂੰ ਇਹ ਖ਼ਬਰ ਸੁਣਨੀ ਪਈ।" ਅਸੀਂ ਨਾ ਤਾਂ ਮਰਿਆਂ ਵਿੱਚੋਂ ਹਾਂ ਅਤੇ ਨਾ ਹੀ ਜ਼ਿਉਂਦਿਆਂ ‘ਚ।" ਰਾਣਾ ਬਲਾਚੌਰੀਆ ਦੇ ਚਾਚਾ ਸੰਜੀਵ ਕੰਵਰ ਨੇ ਕਿਹਾ ਕਿ ਰਾਣਾ ਦੀ ਭੈਣ ਅੱਜ ਇਟਲੀ ਲਈ ਰਵਾਨਾ ਹੋਣ ਵਾਲੀ ਸੀ, ਪਰ ਕੱਲ੍ਹ ਆਪਣੇ ਭਰਾ ਦੀ ਕਤਲ ਸੁਣ ਕੇ ਉਹ ਵੀ ਡੂੰਘੇ ਸਦਮੇ ਵਿੱਚ ਹੈ।
ਬੀਤੀ ਰਾਤ ਕਬੱਡੀ ਟੂਰਨਾਮੈਂਟ ਦੇ ਅਖੀਰਲੇ ਦਿਨ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਉਸ ਦਾ 10 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ, ਉਸ ਦੇ ਘਰ ਵਿੱਚ ਤਾਂ ਹਾਲੇ ਸ਼ਗਨਾਂ ਦਾ ਕੰਮ ਹੀ ਚੱਲ ਰਿਹਾ ਸੀ, ਪਰ ਸਾਰੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















