Punjab News : BA ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ , ਪਿਤਾ ਬੋਲੇ- ਕੁਝ ਮੁੰਡੇ ਕਰਦੇ ਸਨ ਪਰੇਸ਼ਾਨ
Punjab News : ਫਰੀਦਕੋਟ ਵਿੱਚ BA ਫਾਈਨਲ ਈਅਰ ਦੀ 22 ਸਾਲਾ ਵਿਦਿਆਰਥਣ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਅਦਿਤੀ ਵਜੋਂ ਹੋਈ ਹੈ, ਜੋ ਸਰਕਾਰੀ ਬਲਜਿੰਦਰਾ ਕਾਲਜ ਵਿੱਚ ਪੜ੍ਹਦੀ

Punjab News : ਫਰੀਦਕੋਟ ਵਿੱਚ BA ਫਾਈਨਲ ਈਅਰ ਦੀ 22 ਸਾਲਾ ਵਿਦਿਆਰਥਣ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਅਦਿਤੀ ਵਜੋਂ ਹੋਈ ਹੈ, ਜੋ ਸਰਕਾਰੀ ਬਲਜਿੰਦਰਾ ਕਾਲਜ ਵਿੱਚ ਪੜ੍ਹਦੀ ਸੀ। ਮਾਮਲਾ ਮੁਹੱਲਾ ਸੇਠੀਆਂ ਦਾ ਹੈ।
ਮ੍ਰਿਤਕਾ ਦੇ ਪਿਤਾ ਅਨਿਲ ਜੈਨ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਦੀ ਛੋਟੀ ਧੀ ਅਦਿਤੀ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਚੱਲ ਰਹੀ ਸੀ। ਉਸ ਨੇ ਪਰਿਵਾਰ ਨੂੰ ਦੱਸਿਆ ਸੀ ਕਿ ਕੁਝ ਮੁੰਡੇ ਉਸ ਨੂੰ ਤੰਗ-ਪਰੇਸ਼ਾਨ ਕਰਦੇ ਹਨ।
ਕਾਲਜ ਤੋਂ ਘਰ ਆ ਕੇ ਕਮਰੇ ’ਚ ਚਲੀ ਗਈ
ਜਾਣਕਾਰੀ ਮੁਤਾਬਕ ਸੋਮਵਾਰ ਦੁਪਹਿਰ ਕਰੀਬ 1 ਵਜੇ ਅਦਿਤੀ ਕਾਲਜ ਤੋਂ ਘਰ ਵਾਪਸ ਆਈ ਅਤੇ ਸਿੱਧੀ ਆਪਣੇ ਕਮਰੇ ਵਿੱਚ ਚਲੀ ਗਈ। ਕੁਝ ਸਮੇਂ ਬਾਅਦ ਜਦੋਂ ਪਰਿਵਾਰ ਨੇ ਉਸ ਨੂੰ ਆਵਾਜ਼ ਮਾਰੀ ਤਾਂ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਪਰਿਵਾਰਕ ਮੈਂਬਰਾਂ ਨੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਅਦਿਤੀ ਬੇਹੋਸ਼ ਹਾਲਤ ਵਿੱਚ ਮਿਲੀ। ਉਸ ਨੂੰ ਹੇਠਾਂ ਉਤਾਰਿਆ ਗਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਜਾਂਚ ਅਧਿਕਾਰੀ ASI ਗੁਰਦਿੱਤ ਸਿੰਘ ਮੁਤਾਬਕ, ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















