ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਭਰੋਸੇਯੋਗ ਸੂਤਰਾਂ ਤੋਂ ਹਾਸਲ ਜਾਣਕਾਰੀ ਮੁਤਾਬਕ ਠੇਕੇਦਾਰ ਨੇ ਇੱਕ ਸੁਸਾਈਡ ਨੋਟ ਵੀ ਲਿਖਿਆ ਹੈ। ਜਿਸ 'ਚ ਉਸ ਨੇ ਪਰਿਵਾਰ ਵਲੋਂ ਕੰਮਕਾਰ ਵਿਚ ਸਮੱਸਿਆਵਾਂ ਦੇ ਚਲਦੇ ਅਜਿਹਾ ਕਦਮ ਉਠਾਏ ਜਾਣ ਦੀ ਗੱਲ ਕਹੀ ਹੈ।
ਮੌਕੇ 'ਤੇ ਪਹੁੰਚੇ ਐਸਪੀ ਸੇਵਾ ਸਿੰਘ ਮੱਲ੍ਹੀ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਰੀਦਕੋਟ ਦੇ ਨਰਾਇਣ ਨਗਰ ਵਿਚ ਕਿਸੇ ਵਿਅਕਤੀ ਨੇ ਆਪਣੀ ਪਤਨੀ ਅਤੇ 2 ਬੱਚਿਆਂ ਸਮੇਤ ਖੁਦ ਨੂੰ ਗੋਲੀਮਾਰੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਮੌਕੇ 'ਤੇ ਪਹੁੰਚੇ ਤੇ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਗੋਲੀ ਲੱਗਣ ਨਾਲ ਵਿਅਕਤੀ ਦੇ ਦੋ ਬੱਚਿਆਂ ਦੀ ਮੌਤ ਹੋ ਗਈ ਜਦੋਕਿ ਉਸ ਦੀ ਪਤਨੀ ਅਤੇ ਵਿਅਕਤੀ ਖੁਦ ਗੰਭੀਰ ਜਖਮੀਂ ਹਨ। ਇਸ ਬਾਰੇ ਅੱਗ ਜਾਣਕਾਰੀ ਦਿੰਦੀਆਂ ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਦੀ ਕੋਸ਼ਿਸ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਠੇਕੇਦਾਰ ਕਰਨ ਕਟਾਰੀਆ ਵਜੋਂ ਹੋਈ ਹੈ ਜਿਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਲੁਧਿਆਣਾ ਰੈਫਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਤੇ ਹਰਿਆਣਾ ਸਣੇ ਦੇਸ਼ ਭਰ 'ਚ ਕਿਸਾਨਾਂ ਦਾ ਚੱਕਾ ਜਾਮ, ਦੇਖੋ ਵੱਖੋ-ਵੱਖ ਥਾਂਵਾਂ ਦੀਆਂ ਤਸਵੀਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904