ਫ਼ਰੀਦਕੋਟ : ਫ਼ਰੀਦਕੋਟ ਦੀ ਜੇਐਮਆਈਸੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ’ਤੇ ਬਟਾਲਾ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ। ਕੋਟਕਪੂਰਾ ਦੇ ਇੱਕ ਕੱਪੜਾ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੇ ਗੈਂਗਸਟਰ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਹੈ। ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। 


ਜਿੱਥੇ ਬਟਾਲਾ ਜ਼ਿਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਬਟਾਲਾ ਪੁਲਿਸ ਨੇ ਉਸ ਨੂੰ ਰਿਮਾਂਡ 'ਤੇ ਸੌਂਪਣ ਦੀ ਮੰਗ ਕੀਤੀ ਸੀ। ਇਸ ਮਗਰੋਂ ਅਦਾਲਤ ਨੇ ਲਾਰੈਂਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਬਟਾਲਾ ਪੁਲੀਸ ਹਵਾਲੇ ਕਰ ਦਿੱਤਾ। ਹੁਣ ਮੁਲਜ਼ਮ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ।


ਦਰਅਸਲ 'ਚ 2 ਦਿਨ ਪਹਿਲਾਂ ਫਰੀਦਕੋਟ ਪੁਲਿਸ ਨੇ ਸਾਲ 2021 'ਚ ਵਪਾਰੀ ਤੋਂ 50 ਲੱਖ ਚੌਥ ਮੰਗਣ ਦੇ ਮਾਮਲੇ 'ਚ ਦੋਸ਼ੀ ਨੂੰ ਮੋਗਾ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆ ਕੇ ਅਦਾਲਤ 'ਚ ਪੇਸ਼ ਕੀਤਾ ਸੀ। ਜਿਸ ਨੂੰ ਰਿਮਾਂਡ 'ਤੇ ਲਿਆ ਗਿਆ ਸੀ। ਸ਼ੁੱਕਰਵਾਰ ਨੂੰ ਫਰੀਦਕੋਟ ਪੁਲਿਸ ਨੇ ਦੋਸ਼ੀ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਪ੍ਰੋਡਕਸ਼ਨ ਵਾਰੰਟ ਦੇ ਆਧਾਰ 'ਤੇ ਟਰਾਂਜ਼ਿਟ ਰਿਮਾਂਡ 'ਤੇ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ।

ਦੱਸ ਦੇਈਏ ਕਿ ਲਾਰੈਂਸ ਖ਼ਿਲਾਫ਼ ਫ਼ਰੀਦਕੋਟ ਜ਼ਿਲ੍ਹੇ ਵਿੱਚ 2 ਕੇਸ ਦਰਜ ਹਨ। ਇਸ ਵਿੱਚੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਪਹਿਲਵਾਨ ਦੇ ਕਤਲ ਕੇਸ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਗ੍ਰਿਫ਼ਤਾਰੀ ’ਤੇ ਸਟੇਅ ਦਿੱਤੇ ਜਾਣ ਕਾਰਨ ਉਸ ਕੋਲੋਂ ਪੁੱਛਗਿੱਛ ਨਹੀਂ ਹੋ ਸਕੀ। ਡੀਐਸਪੀ ਗੁਰਮੀਤ ਸਿੰਘ ਅਨੁਸਾਰ ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਅਤੇ ਅਦਾਲਤ ਨੇ ਮੁਲਜ਼ਮ ਨੂੰ ਹੁਣ ਬਟਾਲਾ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।