ਪੜਚੋਲ ਕਰੋ
Advertisement
Faridkot News : ਡੇਰਾ ਪ੍ਰੇਮੀ ਹੱਤਿਆ ਮਾਮਲੇ 'ਚ ਸ਼ੂਟਰ ਰਾਜਨ ਹੁੱਡਾ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
Faridkot News : ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ ਹੱਤਿਆ ਦੇ ਮਾਮਲੇ 'ਚ ਸ਼ਾਮਿਲ ਸਾਰੇ ਸ਼ੂਟਰ ਜਿਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ, ਉਨ੍ਹਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਪਿਛਲੇ ਦਿਨੀ ਇਸ ਘਟਨਾ 'ਚ ਸ਼ਾਮਿਲ ਸ਼ੂਟਰ ਰਮਜ਼ਾਂਨ ਖ਼ਾਨ ਉਰਫ ਰਾਜਨ ਹੁੱਡਾ ਜੋ ਫ਼ਰਾਰ ਚੱਲ ਰਿਹਾ ਸੀ,
Faridkot News : ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ ਹੱਤਿਆ ਦੇ ਮਾਮਲੇ 'ਚ ਸ਼ਾਮਿਲ ਸਾਰੇ ਸ਼ੂਟਰ ਜਿਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ, ਉਨ੍ਹਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਪਿਛਲੇ ਦਿਨੀ ਇਸ ਘਟਨਾ 'ਚ ਸ਼ਾਮਿਲ ਸ਼ੂਟਰ ਰਮਜ਼ਾਂਨ ਖ਼ਾਨ ਉਰਫ ਰਾਜਨ ਹੁੱਡਾ ਜੋ ਫ਼ਰਾਰ ਚੱਲ ਰਿਹਾ ਸੀ, ਉਸਨੂੰ ਰਾਜਸਥਾਨ ਦੇ ਜੈਪੁਰ ਤੋਂ ਪੁਲਿਸ ਮੁਕਾਬਲੇ ਬਾਅਦ ਗਿਰਫ਼ਤਾਰ ਕਰ ਲਿਆ ਗਿਆ ਸੀ। ਮੁਕਾਬਲੇ ਦੌਰਾਨ ਰਾਜਨ ਦੇ ਲੱਤ 'ਚ ਗੋਲੀ ਲੱਗੀ ਸੀ, ਜਿਸਨੂੰ ਇਲਾਜ ਲਈ ਜੈਪੁਰ ਦੇ ਇੱਕ ਹਸਪਤਾਲ ਰਖਿਆ ਗਿਆ ਸੀ।
ਡਾਕਟਰਾਂ ਦੀ ਰਿਪੋਰਟ ਤੋਂ ਬਾਅਦ ਉਸ ਨੂੰ ਹੁਣ ਫਰੀਦਕੋਟ ਪੁਲਿਸ ਵੱਲੋਂ ਪ੍ਰੋਡਕਸ਼ਨ ਵਰੰਟ 'ਤੇ ਲੈ ਕੇ ਫਰੀਦਕੋਟ ਲਿਆਂਦਾ ਗਿਆ, ਜਿੱਥੇ ਉਸਨੂੰ ਅਦਾਲਤ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਰਾਜਨ ਹੁੱਡਾ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ। ਗੌਰਤਲਬ ਹੈ ਕੇ ਇਸ ਘਟਨਾ ਨੂੰ 6 ਸ਼ੂਟਰਾਂ ਵੱਲੋਂ ਅੰਜਾਮ ਦਿੱਤਾ ਗਿਆ ਸੀ।
ਜਿਨ੍ਹਾਂ 'ਚੋ ਤਿੰਨ ਸ਼ੂਟਰ ਜਿਸ ਜਤਿੰਦਰ ਸਿੰਘ ਉਰਫ ਜੀਤੂ ਤੋਂ ਇਲਾਵਾ ਦੋ ਨਾਬਾਲਗ ਸ਼ੂਟਰਾਂ ਨੂੰ ਦਿੱਲੀ ਪੁਲਿਸ ਵੱਲੋਂ ਅਗਲੇ ਹੀ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦਕਿ ਦੋ ਸ਼ੂਟਰ ਗੋਲਡੀ ਅਤੇ ਮਨੀ ਜੋ ਫਰੀਦਕੋਟ ਨਾਲ ਸਬੰਧ ਰੱਖਦੇ ਸਨ ਨੂੰ ਪੰਜਾਬ ਪੁਲਿਸ ਵੱਲੋਂ ਹੋਸ਼ਿਆਰਪੁਰ ਤੋਂ ਗਿਰਫ਼ਤਾਰ ਕੀਤਾ ਗਿਆ ਸੀ। ਇਸ ਵੇਲੇ ਪੰਜ ਸ਼ੂਟਰ ਜਿਨ੍ਹਾਂ 'ਚ ਦੋ ਨਾਬਾਲਗ ਹਨ,ਨੂੰ ਫਰੀਦਕੋਟ ਪੁਲਿਸ ਰਿਮਾਂਡ ਤੇ ਲੈਕੇ ਪੁੱਛਗਿੱਛ ਕਰ ਚੁਕੀ ਹੈ ਜਦਕਿ ਇੱਕ ਸ਼ੂਟਰ ਜਤਿੰਦਰ ਉਰਫ ਜੀਤੂ ਨੂੰ ਵੀ ਥੋੜੇ ਦਿਨਾ ਤੱਕ ਫਰੀਦਕੋਟ ਲਿਆਂਦਾ ਜਾ ਸਕਦਾ ਹੈ।
ਪੰਜਾਬ ਪੁਲਸ ਅਤੇ ਐਂਟੀ ਗੈਂਗਸਟਰ ਟਾਸਕ ਫ਼ੋਰਸ (AGTF) ਵੱਲੋਂ ਰਾਜਸਥਾਨ ਦੇ ਜੈਪੁਰ ’ਚ ਇਸ ਕੰਮ ਨੂੰ ਅੰਜ਼ਾਮ ਦਿੱਤਾ ਗਿਆ। ਐਨਕਾਊਂਟਰ ’ਚ ਰਾਜ ਹੁੱਡਾ ਗੰਭੀਰ ਹਾਲਤ 'ਚ ਜ਼ਖਮੀ ਹੋ ਗਿਆ ਸੀ ਅਤੇ ਫਿਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਟੀਮ ਰਮਜ਼ਾਨ ਖਾਨ ਉਰਫ਼ ਰਾਜ ਹੁੱਡਾ ਦੀ ਭਾਲ 'ਚ ਰਾਜਸਥਾਨ ਦੇ ਜੈਪੁਰ ਸ਼ਹਿਰ ਗਈ ਸੀ।
ਉਨ੍ਹਾਂ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਮੁਲਜ਼ਮ ਰਮਜ਼ਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਪਰ ਇਸ ਤੋਂ ਪਹਿਲਾਂ ਟੀਮ ਦੇ ਮੈਂਬਰਾਂ ਦੀ ਰਮਜ਼ਾਨ ਖ਼ਾਨ ਨਾਲ ਮੁਕਾਬਲਾ ਹੋਇਆ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਕੇਂਦਰੀ ਏਜੰਸੀਆਂ ਅਤੇ ਰਾਜਸਥਾਨ ਪੁਲਸ ਦੀ ਮਦਦ ਨਾਲ ਰਮਜ਼ਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਰਹੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement