ਪੰਜਾਬ ਦੇ ਇਸ ਜ਼ਿਲ੍ਹੇ 'ਚ ਸਕੂਲ ਖੋਲ੍ਹਣ ਦੀ ਮਿਲੀ ਮਨਜ਼ੂਰੀ
ਸਕੂਲ ਵਿੱਚ ਵਿਦਿਆਰਥੀ ਪੜ੍ਹਾਈ ਲਈ ਨਹੀਂ ਆ ਸਕਣਗੇ ਤੇ ਨਿੱਜੀ ਸਕੂਲਾਂ ਦਾ ਸਟਾਫ਼ ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਈ ਕਰਵਾਏਗਾ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸੀਬੀਐਸਈ ਤੇ ਆਈਸੀਐਸਈ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲ ਵੱਧ ਤੋਂ ਵੱਧ 10 ਕਰਮਚਾਰੀਆਂ ਦੀ ਮਦਦ ਨਾਲ ਸਕੂਲ ਖੋਲ੍ਹ ਸਕਣਗੇ।
ਫਰੀਦਕੋਟ: ਕੋਰੋਨਾ ਵਾਇਰਸ ਕਾਰਨ ਦੇਸ਼ਵਿਆਪੀ ਲੌਕਡਾਊਨ ਦੇ ਚੱਲਦਿਆਂ ਵਿੱਦਿਅਕ ਸੰਸਥਾਵਾਂ ਵੀ ਬੰਦ ਪਈਆਂ ਹਨ। ਅਜਿਹੇ ਚ ਫਰੀਦਕੋਟ ਚ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਮਿਤ ਸਟਾਫ਼ ਨਾਲ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਹਾਲਾਂਕਿ ਸਕੂਲ ਵਿੱਚ ਵਿਦਿਆਰਥੀ ਪੜ੍ਹਾਈ ਲਈ ਨਹੀਂ ਆ ਸਕਣਗੇ ਤੇ ਨਿੱਜੀ ਸਕੂਲਾਂ ਦਾ ਸਟਾਫ਼ ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਈ ਕਰਵਾਏਗਾ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸੀਬੀਐਸਈ ਤੇ ਆਈਸੀਐਸਈ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲ ਵੱਧ ਤੋਂ ਵੱਧ 10 ਕਰਮਚਾਰੀਆਂ ਦੀ ਮਦਦ ਨਾਲ ਸਕੂਲ ਖੋਲ੍ਹ ਸਕਣਗੇ।
ਸਕੂਲ ਖੋਲ੍ਹਣ ਤੇ ਤੈਅ ਸ਼ਰਤਾਂ ਲਾਗੂ ਰਹਿਣਗੀਆਂ। ਇਸ ਸਮੇਂ ਦੌਰਾਨ ਵਿਦਿਆਰਥੀ ਜਾਂ ਉਨ੍ਹਾ ਦੇ ਮਾਪਿਆਂ ਨੂੰ ਸਕੂਲ ਵਿੱਚ ਨਹੀਂ ਬੁਲਾਇਆ ਜਾਵੇਗਾ। ਡਿਪਟੀ ਕਮਿਸ਼ਨਰ ਦੇ ਇਹ ਹੁਕਮ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ 'ਤੇ ਲਾਗੂ ਨਹੀਂ ਹੋਣਗੇ।
ਇਹ ਵੀ ਪੜ੍ਹੋ: ਟਿਕਟੌਕ ਸਟਾਰ ਨੂਰ ਦੀ ਵੀਡੀਓ ਸ਼ੇਅਰ ਕਰਨ ਲਈ ਮਜਬੂਰ ਹੋਇਆ ਰਾਜਾ, ਤੁਸੀਂ ਵੀ ਹੋ ਜਾਵੋਗੇ ਇਮੋਸ਼ਨਲ
ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਸਕੂਲ ਖੋਲਣ ਤੋਂ ਪਹਿਲਾਂ ਸਕੂਲਾਂ ਨੂੰ ਸੈਨੀਟਾਈਜ਼ ਕਰਨਾ ਜ਼ਰੂਰੀ ਹੋਵੇਗਾ ਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਹੋਵੇਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ