ਖੇਡਾਂ ਵਤਨ ਦੀਆਂ ਸੀਜ਼ਨ 3 ਦੇ ਰਾਜ ਪੱਧਰੀ ਮੁਕਾਬਲੇ ਜੋ ਕਿ ਮਿਤੀ 22 ਤੋਂ 28 ਅਕਤੂਬਰ ਤੱਕ ਜਿਲ੍ਹੇ ਵਿੱਚ ਹੋ ਰਹੇ ਹਨ, ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਵੱਖ ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ।

 


 



ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅਧਿਕਾਰੀਆਂ ਤੋਂ ਖੇਡਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਸਿਹਤ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਜ ਪੱਧਰੀ ਖੇਡ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਆਪਣੀਆਂ ਡਿਊਟੀਆਂ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣ।



ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿਖੇ ਬਾਸਕਿਟ ਬਾਲ ਅਤੇ ਤਾਈਕਮਾਂਡੋਂ ਖੇਡਾਂ ਦੀ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆਂ ਕਿ ਇਨ੍ਹਾਂ ਖੇਡਾਂ ਵਿੱਚ ਅੰਡਰ 14, ਅੰਡਰ 17, ਅੰਡਰ 21, ਅੰਡਰ 21-30 ਅਤੇ ਅੰਡਰ 30-40 ਸਾਲ ਉਮਰ ਵਰਗ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਸਬੰਧੀ ਸਾਰੀਆਂ ਤਿਆਰੀ ਮੁਕੰਮਲ ਹਨ ਅਤੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

 

ਇਹ ਵੀ ਪੜ੍ਹੋ: ਬਦਲਦੇ ਮੌਸਮ 'ਚ ਬੱਚੇ ਨਾ ਹੋ ਜਾਣ ਬਿਮਾਰ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ 


 



ਇਸ ਮੌਕੇ ਏ.ਟੀ.ਓ ਜਸਵਿੰਦਰ ਸਿੰਘ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਜਨਾ ਕੌਸ਼ਲ, ਈ.ਓ ਨਗਰ ਕੌਂਸਲ ਫਰੀਦਕੋਟ ਮਨਿੰਦਰਪਾਲ ਸਿੰਘ, ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial