ਫਰੀਦਕੋਟ: ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਬਠਿੰਡਾ ਵਿੱਚ ਤਾਇਨਾਤ ਸਬ-ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ਵਿੱਚ ਲਿਆ ਹੈ। ਇਲਜ਼ਾਮ ਹੈ ਕਿ ਕਤਲ ਤੋਂ ਬਾਅਦ ਐਸਆਈ ਦੇ ਬੇਟੇ ਨੇ ਸ਼ੂਟਰਾਂ ਦੇ ਪਟਿਆਲਾ ਵਿੱਚ ਰਹਿਣ ਦਾ ਇੰਤਜ਼ਾਮ ਕੀਤਾ ਸੀ। ਮੁਲਜ਼ਮ ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਅਤੇ ਹੋਸਟਲ ਵਿੱਚ ਹੀ ਰਹਿੰਦਾ ਹੈ।
ਪੁਲਿਸ ਆਗਾਮੀ ਤਫਤੀਸ਼ ਵਿੱਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਮੁਲਜ਼ਮਾਂ ਨੂੰ ਇਸ ਕਤਲ ਬਾਰੇ ਕੋਈ ਜਾਣਕਾਰੀ ਸੀ ਜਾਂ ਨਹੀਂ। ਇਸ ਤੋਂ ਇਲਾਵਾ ਉਸ ਨੇ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਕਦੋਂ ਕੀਤਾ, ਉਸ ਨੂੰ ਇਸ ਕਤਲ ਕਾਂਡ ਦੀ ਜਾਣਕਾਰੀ ਸੀ ਜਾਂ ਨਹੀਂ, ਇਸ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਉਸ ਨੂੰ ਇਸ ਬਾਰੇ ਫੋਨ ਕਰਕੇ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ