ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab Farmer: ਕਿਸਾਨ ਜਗਸੀਰ ਸਿੰਘ ਬਣਿਆ ਦੂਜੇ ਕਿਸਾਨਾਂ ਲਈ ਰਾਹ ਦਸੇਰਾ, ਖੇਤੀਬਾੜੀ ਵਿਭਾਗ ਵੱਲੋਂ ਕੀਤਾ ਗਿਆ ਸਨਮਾਨਿਤ, ਪੜ੍ਹੋ ਪੂਰੀ ਖ਼ਬਰ
ਕਿਸਾਨ ਜਗਸੀਰ ਸਿੰਘ ਨੇ ਆਪਣੇ ਤਜਰਬਿਆਂ ਸਬੰਧੀ ਜਾਣਕਾਰੀ ਦੇਣ ਲਈ ਆਪਣਾ ਕੰਟੈਕਟ ਨੰਬਰ ਵੀ ਕਿਸਾਨ ਵੀਰਾਂ ਨਾਲ ਸਾਂਝਾ ਕੀਤਾ ਹੈ, ਕਿਸਾਨ ਜਗਸੀਰ ਸਿੰਘ ਆਪਣੀ ਜ਼ਮੀਨ ਵਿੱਚ ਪਿਛਲੇ 10 ਸਾਲਾਂ ਤੋ..
![Punjab Farmer: ਕਿਸਾਨ ਜਗਸੀਰ ਸਿੰਘ ਬਣਿਆ ਦੂਜੇ ਕਿਸਾਨਾਂ ਲਈ ਰਾਹ ਦਸੇਰਾ, ਖੇਤੀਬਾੜੀ ਵਿਭਾਗ ਵੱਲੋਂ ਕੀਤਾ ਗਿਆ ਸਨਮਾਨਿਤ, ਪੜ੍ਹੋ ਪੂਰੀ ਖ਼ਬਰ Faridkot farmer Jagsir Singh inspiration for other farmers Punjab Farmer: ਕਿਸਾਨ ਜਗਸੀਰ ਸਿੰਘ ਬਣਿਆ ਦੂਜੇ ਕਿਸਾਨਾਂ ਲਈ ਰਾਹ ਦਸੇਰਾ, ਖੇਤੀਬਾੜੀ ਵਿਭਾਗ ਵੱਲੋਂ ਕੀਤਾ ਗਿਆ ਸਨਮਾਨਿਤ, ਪੜ੍ਹੋ ਪੂਰੀ ਖ਼ਬਰ](https://feeds.abplive.com/onecms/images/uploaded-images/2024/10/03/123c0c65854033850324ee14f575d3f51727951591601785_original.jpg?impolicy=abp_cdn&imwidth=1200&height=675)
Farmer
Source : twitter
ਫਰੀਦਕੋਟ ਜਿਲੇ ਦੇ ਪਿੰਡ ਸੁੱਖਣਵਾਲਾ ਦੇ ਅਗਾਂਹ ਵਧੂ ਕਿਸਾਨ ਜਗਸੀਰ ਪਿਛਲੇ 10 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਵੀਰਾਂ ਨੂੰ ਜਾਗਰੂਕ ਕਰ ਰਿਹਾ ਹੈ।ਕਿਸਾਨ ਜਗਸੀਰ ਸਿੰਘ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ ਕਿਸਾਨ ਵੱਜੋ ਸਾਹਮਣੇ ਆਇਆ ਹੈ। ਕਿਸਾਨ ਜਗਸੀਰ ਸਿੰਘ ਨੇ ਆਪਣੇ ਤਜਰਬਿਆਂ ਸਬੰਧੀ ਜਾਣਕਾਰੀ ਦੇਣ ਲਈ ਆਪਣਾ ਕੰਟੈਕਟ ਨੰਬਰ 9876712106 ਵੀ ਕਿਸਾਨ ਵੀਰਾਂ ਨਾਲ ਸਾਂਝਾ ਕੀਤਾ ਹੈ।
ਕਿਸਾਨ ਜਗਸੀਰ ਸਿੰਘ ਆਪਣੀ ਜ਼ਮੀਨ ਵਿੱਚ ਪਿਛਲੇ 10 ਸਾਲਾਂ ਤੋ ਕਣਕ/ਝੋਨਾ/ਬਾਸਮਤੀ ਦੀ ਬਿਜਾਈ ਇੰਨਸੀਟੂ ਮੈਨੇਜੇਮੈਂਟ ਦੁਆਰਾ ਕਰ ਰਿਹਾ ਹੈ। ਇਹ ਕਿਸਾਨ ਝੋਨਾ/ਬਾਸਮਤੀ ਦੀ ਪਰਾਲੀ ਨੂੰ ਖੇਤ ਵਿੱਚ ਹੀ ਪਾਣੀ ਲਾ ਕੇ ਰੋਟਾਵੇਟਰ ਨਾਲ ਮੈਨੇਜ਼ ਕਰਕੇ ਕਣਕ ਦੀ ਬਿਜਾਈ ਕਰਦਾ ਹੈ।ਇਸ ਤੋਂ ਇਲਾਵਾ ਐਮ. ਬੀ. ਪਲਾਓ ਅਤੇ ਸੁਪਰ ਸਟਾਰਅ ਮੈਨੇਜਮੈਂਟ ਚਲਾ ਕੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਦਾ ਹੈ। ਇਸ ਤਕਨੀਕ ਨਾਲ ਉਹ ਪਿਛਲੇ 3-4 ਸਾਲਾਂ ਤੋਂ ਆਪਣੇ ਖੇਤ ਵਿੱਚ ਕਣਕ, ਝੋਨੇ ਲਈ ਖਾਦ ਦੀ ਵਰਤੋਂ ਘੱਟ ਕਰਕੇ ਵੱਧ ਮੁਨਾਫਾ ਲੈ ਰਿਹਾ ਹੈ।
ਇਸ ਤੋਂ ਇਲਾਵਾ ਇਹ ਕਿਸਾਨ ਖੇਤੀਬਾੜੀ ਮਹਿਕਮੇ ਨਾਲ ਜੁੜਿਆ ਹੋਇਆ ਹੈ। ਪਿਛਲੇ ਸਾਲ ਕਿਸਾਨ ਜਗਸੀਰ ਸਿੰਘ ਨੇ ਆਤਮਾ ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਵਿੱਚ ਵਹਾ ਕੇ ਕਣਕ ਦੇ ਪ੍ਰਦਰਸ਼ਨੀ ਪਲਾਟ ਵੀ ਲਗਾਏ ਸਨ। ਜਿਸ ਕਰਕੇ ਇਹ ਕਿਸਾਨ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾ ਕੇ ਵੱਧ ਝਾੜ ਲੈਣ ਵਿੱਚ ਵੀ ਸਫਲ ਹੋਇਆ ਹੈ। ਇਸ ਵਿਧੀ ਰਾਹੀਂ ਕਿਸਾਨ ਦੀ ਜ਼ਮੀਨ ਵਿਚਲੇ ਜੈਵਿਕ ਮਾਦੇ ਵਿੱਚ ਵੀ ਵਾਧਾ ਹੋਇਆ ਹੈ।
ਬਲਾਕ ਖੇਤੀਬਾੜੀ ਅਫਸਰ ਡਾ.ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਿਸਾਨ ਜਗਸੀਰ ਸਿੰਘ ਨੂੰ ਵੱਖ-ਵੱਖ ਕਿਸਾਨ ਮੇਲਿਆਂ ਦੌਰਾਨ ਸਨਮਾਨਿਤ ਵੀ ਕੀਤਾ ਗਿਆ ਹੈ ਅਤੇ ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਪੇ੍ਰਰਨਾ ਸਰੋਤ ਬਣਿਆ ਹੈ। ਇਸ ਮੋਕੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਕਿਸਾਨ ਜਗਸੀਰ ਸਿੰਘ ਦੀ ਤਰ੍ਹਾਂ ਆਪਣੇ ਖੇਤਾਂ ਵਿੱਚ ਝੋਨੇ ਦੀ ਫਸਲ ਦੀ ਰਹਿਦ ਖੂੰਹਦ ਨੂੰ ਅੱਗ ਨਾ ਲਗਾਉਣ ਤਾ ਜ਼ੋ ਜਮੀਨ ਦੀ ਉਪਜਾਊ ਸ਼ਕਤੀ ਬਣੀ ਰਹੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)