ਫਰੀਦਕੋਟ: ਸ਼ਹਿਰ ਦੇ ਪਿੰਡ ਦਬੜੀਖ਼ਾਨਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਕ ਪਿਓ ਨੇ ਆਪਣੇ ਹੀ ਪੁੱਤ ਦਾ ਕਤਲ ਕਰਕੇ ਉਸ ਦੇ ਟੋਟੇ-ਟੋਟੇ ਕੀਤੇ ਅਤੇ ਉਸ ਨੂੰ ਬੋਰੇ ਵਿੱਚ ਪਾ ਕੇ ਛੱਪੜ ਵਿੱਚ ਸੁੱਟ ਦਿੱਤਾ। ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ (40) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਪਤਨੀ ਦੇ ਆਪਣੇ ਸਹੁਰੇ (ਮੁਲਜ਼ਮ ਪਿਤਾ) ਨਾਲ ਕਥਿਤ ਨਾਜਾਇਜ਼ ਸਬੰਧ ਹਨ। ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।