ਪੜਚੋਲ ਕਰੋ

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Faridkot News : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਿੰਗਰਾ ਸਥਿਤ ਗੁਰਦੁਆਰਾ ਬਾਬਾ ਸ਼ਹੀਦ ਸਿੰਘ ਤਪ ਅਸਥਾਨ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਇੰਦਰਜੀਤ

Faridkot News : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਿੰਗਰਾ ਸਥਿਤ ਗੁਰਦੁਆਰਾ ਬਾਬਾ ਸ਼ਹੀਦ ਸਿੰਘ ਤਪ ਅਸਥਾਨ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।

ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਆਪਣੇ ਪਿਤਾ ਇੰਦਰਜੀਤ ਸਿੰਘ ਨਾਲ ਗੁਰਦੁਆਰਾ ਸ੍ਰੀ ਬਾਬਾ ਸ਼ਹੀਦ ਸਿੰਘ ਤਪ ਅਸਥਾਨ ਵਿੱਚ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਸਨ। ਮੰਗਲਵਾਰ ਸ਼ਾਮ ਉਹ ਗੁਰਦੁਆਰਾ ਸਾਹਿਬ ਦੇ ਪਰਿਸਰ ਵਿੱਚ ਉੱਗੇ ਘਾਹ ਦੀ ਸਫ਼ਾਈ ਲਈ ਘਾਹ ਕੱਟਣ ਵਾਲੀ ਮਸ਼ੀਨ ਚਲਾ ਰਹੇ ਸਨ। ਇਸ ਦੌਰਾਨ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਜ਼ਮੀਨ ਗਿੱਲੀ ਹੋਣ ਕਰਕੇ ਮਸ਼ੀਨ ਵਿੱਚ ਅਚਾਨਕ ਕਰੰਟ ਆ ਗਿਆ।

ਮੌਕੇ 'ਤੇ ਮਚੀ ਹਫੜਾ-ਦਫੜੀ

ਕਰੰਟ ਦੀ ਲਪੇਟ ਵਿੱਚ ਆਉਂਦੇ ਹੀ ਮਨਜਿੰਦਰ ਸਿੰਘ ਗੰਭੀਰ ਰੂਪ ਵਿੱਚ ਝੁਲਸ ਗਏ, ਜਿਸ ਕਾਰਨ ਮੌਕੇ 'ਤੇ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਹਾਦਸੇ ਤੋਂ ਤੁਰੰਤ ਬਾਅਦ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮਨਜਿੰਦਰ ਸਿੰਘ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ਕਿੰਗਰਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸ਼ਰਧਾਲੂ ਪੀੜਤ ਪਰਿਵਾਰ ਦੇ ਘਰ ਪਹੁੰਚ ਕੇ ਦੁੱਖ ਸਾਂਝਾ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮਨਜਿੰਦਰ ਸਿੰਘ ਧਾਰਮਿਕ ਸੇਵਾਵਾਂ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੇ ਪਰਿਸਰ ਦੀ ਸੰਭਾਲ ਦਾ ਕੰਮ ਵੀ ਕਰਦੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਪਹੁੰਚਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget