ਪੜਚੋਲ ਕਰੋ
Advertisement
Harbhagwan Singh Murder: ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦੇ ਕਤਲ ਮਾਮਲੇ ‘ਚ ਨਾਬਾਲਗ ਸਮੇਤ ਪੰਜ ਮੁਲਜ਼ਮ ਗ੍ਰਿਫਤਾਰ
Faridkot News : ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਹਰਭਗਵਾਨ ਸਿੰਘ ਦੀ ਨਸ਼ਾ ਤਸਕਰਾਂ ਵੱਲੋਂ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਇਸ ਮਾਮਲੇ ‘ਚ ਦੋ ਔਰਤਾਂ ਅਤੇ
Faridkot News : ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਹਰਭਗਵਾਨ ਸਿੰਘ ਦੀ ਨਸ਼ਾ ਤਸਕਰਾਂ ਵੱਲੋਂ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਇਸ ਮਾਮਲੇ ‘ਚ ਦੋ ਔਰਤਾਂ ਅਤੇ ਇੱਕ ਨਾਬਾਲਗ ਬੱਚੇ ਸਮੇਤ ਪੰਜ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ‘ਚ ਦੋ ਔਰਤਾਂ ਅਤੇ ਗੋਲੀ ਚਲਾਉਣ ਵਾਲੇ ਇੱਕ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ ਪਰ ਦੋ ਜਾਣੇ ਫ਼ਰਾਰ ਚੱਲ ਰਹੇ ਸਨ ,ਜਿਨ੍ਹਾਂ ਨੂੰ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਿਆ ਹੈ।
ਇਸ ਮਾਮਲੇ ਦੀ ਜਾਣਕਰੀ ਦਿੰਦੇ ਹੋਏ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਮੁੱਖ ਦੋਸ਼ੀ ਅਵਤਾਰ ਸਿੰਘ ਤਾਰੀ ਜੋ ਨਸ਼ੇ ਦਾ ਕਾਰੋਬਾਰ ਕਰਦਾ ਸੀ ਅਤੇ ਇਸਦਾ ਸਾਥੀ ਅਮਨਦੀਪ ਸਿੰਘ ਜਿਸ ਵੱਲੋਂ ਗੋਲੀ ਚਲਾਈ ਗਈ ਸੀ ਅਤੇ ਦੋ ਔਰਤਾਂ ਜਿੰਨਾ ਵੱਲੋਂ ਇਨ੍ਹਾਂ ਨੂੰ ਉਕਸਾਇਆ ਗਿਆ ਸੀ ਅਤੇ ਜੋ ਇਸ ਮਾਮਲੇ ‘ਚ ਨਾਬਾਲਗ ਬੱਚਾ ਜੋ ਨਸ਼ੇ ਦੇ ਕਾਰੋਬਾਰ 'ਚ ਆਪਣੇ ਪਿਤਾ ਦਾ ਸਾਥ ਦੇਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਮਾਮਲੇ ‘ਚ ਕਤਲ ਵਰਤਿਆ ਦੇਸੀ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ, ਜਿਸ ਬਾਰੇ ਪਤਾ ਲੱਗਾ ਹੈ ਕੇ ਅਮਨਦੀਪ ਵੱਲੋਂ ਕੁਝ ਦਿਨ ਪਹਿਲਾਂ ਹੀ ਆਪਣੇ ਕਿਸੇ ਰਿਸ਼ਤੇਦਾਰ ਤੋਂ ਖਰੀਦਿਆ ਸੀ ,ਜਿਸ ਸੰਬੰਧੀ ਵੀ ਜਾਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਨੂੰ ਉਸ ਵਕਤ ਆਪਣੀ ਜਾਨ ਗੁਆਣੀ ਪਈ ਜਦੋ ਉਸ ਵੱਲੋਂ ਪਿੰਡ ‘ਚ ਵਿਕਦੇ ਨਸ਼ੇ ਨੂੰ ਲੈ ਕੇ ਨਸ਼ਾ ਤਸਕਰਾਂ ਦਾ ਵਿਰੋਧ ਕੀਤਾ ਅਤੇ ਇਸ ਤਕਰਾਰ ਦੌਰਾਨ ਨਸ਼ਾ ਵੇਚਣ ਵਾਲਿਆਂ ਨੇ ਗੋਲੀ ਮਾਰ ਕੇ ਹਰਭਗਵਾਨ ਸਿੰਘ ਦਾ ਕਤਲ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪਤੀ ਨੂੰ ਰੋਜ਼ਾਨਾ ਕੌਫੀ 'ਚ ਮਿਲਾ ਕੇ ਪਿਲਾਉਣ ਲੱਗੀ ਬਲੀਚ, ਕੈਮਰੇ 'ਚ ਕੈਦ ਹੋਈ ਸੱਚਾਈ , ਜਾਣੋ ਕਿਉਂ ਬਣਾਇਆ ਇਹ ਖਤਰਨਾਕ ਪਲਾਨ
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਗੁਜਰਾਤ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ! ਇਸੂਦਨ ਗਾਧਵੀ ਨੇ ਕੀਤਾ ਐਲਾਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement