Faridkot News : ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਹਰਭਗਵਾਨ ਸਿੰਘ ਦੀ ਨਸ਼ਾ ਤਸਕਰਾਂ ਵੱਲੋਂ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਇਸ ਮਾਮਲੇ ‘ਚ ਦੋ ਔਰਤਾਂ ਅਤੇ ਇੱਕ ਨਾਬਾਲਗ ਬੱਚੇ ਸਮੇਤ ਪੰਜ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ‘ਚ ਦੋ ਔਰਤਾਂ ਅਤੇ ਗੋਲੀ ਚਲਾਉਣ ਵਾਲੇ ਇੱਕ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ ਪਰ ਦੋ ਜਾਣੇ ਫ਼ਰਾਰ ਚੱਲ ਰਹੇ ਸਨ ,ਜਿਨ੍ਹਾਂ ਨੂੰ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਿਆ ਹੈ।

 

ਇਸ ਮਾਮਲੇ ਦੀ ਜਾਣਕਰੀ ਦਿੰਦੇ ਹੋਏ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਮੁੱਖ ਦੋਸ਼ੀ ਅਵਤਾਰ ਸਿੰਘ ਤਾਰੀ ਜੋ ਨਸ਼ੇ ਦਾ ਕਾਰੋਬਾਰ ਕਰਦਾ ਸੀ ਅਤੇ ਇਸਦਾ ਸਾਥੀ ਅਮਨਦੀਪ ਸਿੰਘ ਜਿਸ ਵੱਲੋਂ ਗੋਲੀ ਚਲਾਈ ਗਈ ਸੀ ਅਤੇ ਦੋ ਔਰਤਾਂ ਜਿੰਨਾ ਵੱਲੋਂ ਇਨ੍ਹਾਂ ਨੂੰ ਉਕਸਾਇਆ ਗਿਆ ਸੀ ਅਤੇ ਜੋ ਇਸ ਮਾਮਲੇ ‘ਚ ਨਾਬਾਲਗ ਬੱਚਾ ਜੋ ਨਸ਼ੇ ਦੇ ਕਾਰੋਬਾਰ 'ਚ ਆਪਣੇ ਪਿਤਾ ਦਾ ਸਾਥ ਦੇਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। 
 

ਇਸ ਮਾਮਲੇ ‘ਚ ਕਤਲ ਵਰਤਿਆ ਦੇਸੀ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ, ਜਿਸ ਬਾਰੇ ਪਤਾ ਲੱਗਾ ਹੈ ਕੇ ਅਮਨਦੀਪ ਵੱਲੋਂ ਕੁਝ ਦਿਨ ਪਹਿਲਾਂ ਹੀ ਆਪਣੇ ਕਿਸੇ ਰਿਸ਼ਤੇਦਾਰ ਤੋਂ ਖਰੀਦਿਆ ਸੀ ,ਜਿਸ ਸੰਬੰਧੀ ਵੀ ਜਾਚ ਕੀਤੀ ਜਾ ਰਹੀ ਹੈ।


 

ਦੱਸ ਦੇਈਏ ਕਿ ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਨੂੰ ਉਸ ਵਕਤ ਆਪਣੀ ਜਾਨ ਗੁਆਣੀ ਪਈ ਜਦੋ ਉਸ ਵੱਲੋਂ ਪਿੰਡ ‘ਚ ਵਿਕਦੇ ਨਸ਼ੇ ਨੂੰ ਲੈ ਕੇ ਨਸ਼ਾ ਤਸਕਰਾਂ ਦਾ ਵਿਰੋਧ ਕੀਤਾ ਅਤੇ ਇਸ ਤਕਰਾਰ ਦੌਰਾਨ ਨਸ਼ਾ ਵੇਚਣ ਵਾਲਿਆਂ ਨੇ ਗੋਲੀ ਮਾਰ ਕੇ ਹਰਭਗਵਾਨ ਸਿੰਘ ਦਾ ਕਤਲ ਕਰ ਦਿੱਤਾ ਸੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ