ਪੜਚੋਲ ਕਰੋ

ਨੌਜਵਾਨ ਨੇ ਹਿਰਾਸਤ 'ਚ ਲਿਆ ਫਾਹਾ, ਲਾਸ਼ ਟਿਕਾਣੇ ਲਾ ਥਾਣੇਦਾਰ ਨੇ ਕੀਤੀ ਖ਼ੁਦਕੁਸ਼ੀ

ਇੰਸਪੈਕਟਰ ਨਰਿੰਦਰ ਸਿੰਘ ਗਿੱਲ ਵੱਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਨਵਾਂ ਖ਼ੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਪੁਲਿਸ ਹਿਰਾਸਤ ਵਿੱਚ ਨੌਜਵਾਨ ਜਸਪਾਲ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਨੇ ਖ਼ੁਦ ਹੀ ਉਸ ਦੀ ਲਾਸ਼ ਖੁਰਦ-ਬੁਰਦ ਕੀਤੀ ਸੀ।

ਫਰੀਦਕੋਟ: ਸੀਆਈਏ ਸਟਾਫ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਗਿੱਲ ਵੱਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਨਵਾਂ ਖ਼ੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਪੁਲਿਸ ਹਿਰਾਸਤ ਵਿੱਚ ਨੌਜਵਾਨ ਜਸਪਾਲ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਨੇ ਖ਼ੁਦ ਹੀ ਉਸ ਦੀ ਲਾਸ਼ ਖੁਰਦ-ਬੁਰਦ ਕੀਤੀ ਸੀ। ਮ੍ਰਿਤਕ ਇੰਸਪੈਕਟਰ ਨਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਹੀ ਰਾਤ ਵੇਲੇ ਜਸਪਾਲ ਸਿੰਘ ਨੂੰ ਹਿਰਾਸਤ 'ਚ ਲਿਆ ਸੀ। ਪੁਲਿਸ ਮੁਤਾਬਕ ਨੌਜਵਾਨ ਨੇ ਪੁਲਿਸ ਹਿਰਾਸਤ ਵਿੱਚ ਫਾਹਾ ਲਿਆ ਸੀ ਤੇ ਇੰਸਪੈਕਟਰ ਨਰਿੰਦਰ ਸਿੰਘ ਨੇ ਉਸ ਦੀ ਲਾਸ਼ ਨੂੰ ਟਿਕਾਣੇ ਲਾਇਆ ਸੀ। ਪਰ ਬੀਤੇ ਦਿਨੀਂ ਇੰਸਪੈਕਟਰ ਨਰਿੰਦਰ ਸਿੰਘ ਨੇ ਵੀ ਖ਼ੁਦਕੁਸ਼ੀ ਕਰ ਲਈ। SSP ਫਰੀਦਕੋਟ ਰਾਜ ਬਚਨ ਸਿੰਘ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰ ਕੇ ਇਸ ਜਾਣਕਾਰੀ ਦਾ ਖ਼ੁਲਾਸਾ ਕੀਤਾ ਹੈ। ਹਾਲਾਂਕਿ ਉਨ੍ਹਾਂ ਇੰਸਪੈਕਟਰ ਨਰਿੰਦਰ ਸਿੰਘ ਦੀ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਕੁਝ ਖ਼ਾਸ ਨਹੀਂ ਦੱਸਿਆ। ਉਨ੍ਹਾਂ ਕਿਹਾ ਕਿ ਇਸ ਬਾਰੇ ਹਾਲੇ ਜਾਂਚ ਜਾਰੀ ਹੈ। ਐਸਐਸਪੀ ਫਰੀਦਕੋਟ ਰਾਜ ਬਚਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ 18 ਮਈ ਨੂੰ ਪਿੰਡ ਸੰਗਰਾਹੁਰ ਵਾਸੀ ਗੁਰਚਰਨ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ 16 ਮਈ ਨੂੰ ਪਿੰਡ ਪੰਜਾਵਾ ਮੁਕਤਸਰ ਵਿੱਚ ਭਾਂਜੇ ਲਾਡੀ ਨੂੰ ਮਿਲਣ ਗਿਆ ਸੀ। 18 ਮਈ ਨੂੰ ਉਹ ਪਿੰਡ ਰੱਤੀਰੋੜੀ ਚਲਾ ਗਿਆ ਤੇ ਉੱਥੋਂ ਲਾਪਤਾ ਹੋ ਗਿਆ। ਸਦਰ ਪੁਲਿਸ ਨੇ ਜੀਂਦ ਦੇ ਰਣਬੀਰ ਸਿੰਘ, ਪਿੰਡ ਲੰਗੇਆਣਾ (ਮੋਗਾ) ਦੇ ਬਿੱਟਾ, ਪਿੰਡ ਢੁੱਡੀ ਦੇ ਬਲਜੀਤ ਸਿੰਘ, ਪਿੰਡ ਰੱਤੋਰੋੜੀ ਦੇ ਬਾਜ ਸਿੰਘ ਤੇ ਕਪੂਰਥਲਾ ਦੀ ਮਹਿਲਾ ਪਰਮ 'ਤੇ ਅਗਵਾਹ ਕਰਨ ਦਾ ਕੇਸ ਦਰਜ ਕੀਤਾ ਸੀ। SSP ਮੁਤਾਬਕ 18 ਮਈ ਦੀ ਰਾਤ ਸਾਢੇ 9 ਵਜੇ ਪਿੰਡ ਰੱਤੋਰੋੜੀ ਦੇ ਪਰਮਜੀਤ ਸਿੰਘ ਨੇ ਜਾਣਕਾਰੀ ਦਿੱਤੀ ਸੀ ਕਿ ਲਾਡੀ, ਰੇਸ਼ਮ ਤੇ ਹੋਰ ਸਾਥੀ ਨਾਜਾਇਜ਼ ਅਸਲੇ ਸਮੇਤ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਬੈਠੇ ਹਨ। ਇੰਸਪੈਕਟਰ ਗਿੱਲ ਨੇ ਲਾਡੀ ਸਮੇਤ ਤਿੰਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਤੇ ਉਨ੍ਹਾਂ ਨੂੰ ਉੱਥੇ ਛੱਡ ਖ਼ੁਦ ਚੋਣ ਡਿਊਟੀ ਵਿੱਚ ਚਲੇ ਗਏ। ਉੇਸੇ ਰਾਤ ਲਾਡੀ ਨੇ ਹਿਰਾਸਤ ਵਿੱਚ ਹੀ ਚਾਦਰ ਨਾਲ ਫਾਹਾ ਲੈ ਲਿਆ। ਮਾਮਲੇ ਨੂੰ ਲੁਕਾਉਣ ਤੇ ਸਬੂਤ ਮਿਟਾਉਣ ਲਈ ਇੰਸਪੈਕਟਰ ਨਰਿੰਦਰ ਸਵੇਰੇ ਕਰੀਬ 5:30 ਵਜੇ ਲਾਸ਼ ਬਾਹਰ ਲੈ ਗਏ ਸੀ ਤੇ ਬਾਅਦ ਵਿੱਚ ਉਨ੍ਹਾਂ ਵੀ ਖ਼ੁਦਕੁਸ਼ੀ ਕਰ ਲਈ ਸੀ, ਉਨ੍ਹਾਂ 'ਤੇ ਵੀ ਕੇਸ ਦਰਜ ਕੀਤਾ ਗਿਆ ਸੀ।

ਟਾਪ ਹੈਡਲਾਈਨ

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 
Khanna 'ਚ ਐਨਕਾਊਂਟਰ ਦਾ ਡਰਾਮਾ ਕਰਨ ਵਾਲਾ ਨੌਜਵਾਨ ਨਿਕਲਿਆ ਸ਼ਾਤਿਰ ਬਦਮਾਸ਼, UK ਨੰਬਰ ਨਾਲ ਦਿੰਦਾ ਸੀ ਚਕਮਾ!
Khanna 'ਚ ਐਨਕਾਊਂਟਰ ਦਾ ਡਰਾਮਾ ਕਰਨ ਵਾਲਾ ਨੌਜਵਾਨ ਨਿਕਲਿਆ ਸ਼ਾਤਿਰ ਬਦਮਾਸ਼, UK ਨੰਬਰ ਨਾਲ ਦਿੰਦਾ ਸੀ ਚਕਮਾ!

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget