Faridkot News : ਪੰਜਾਬ ਸਰਕਾਰ ਦਾਅਵਾ ਕਰਦੀ ਆ ਰਹੀ ਹੈ ਕਿ ਪੰਜ਼ਾਬ ਦੀਆਂ ਜੇਲ੍ਹਾਂ ਨੂੰ ਮੋਬਾਇਲ ਫੋਨ ਮੁਕਤ ਕੀਤਾ ਜਵੇਗਾ ਪਰ ਹਕੀਕਤ ਇਸ ਦੇ ਉਲਟ ਦਿਖਾਈ ਦਿੰਦੀ ਹੈ। ਜਦੋਂ ਲਗਾਤਾਰ ਜੇਲ੍ਹ ਅੰਦਰ ਬੰਦ ਕੈਦੀ ਮੋਬਾਈਲ ਫੋਨ ਦੀ ਵਰਤੋਂ ਲਗਾਤਾਰ ਕਰ ਰਹੇ ਹਨ। ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਫਰੀਦਕੋਟ ਦੀ ਮਾਡਰਨ ਜੇਲ੍ਹ ਅੰਦਰੋਂ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਜੇਲ੍ਹ 'ਚ ਬੰਦ ਕੈਦੀਆਂ ਦੀਆਂ ਬੈਰਕਾਂ 'ਚੋਂ 6 ਮੋਬਾਇਲ ਫੋਨ ਅਤੇ 6 ਸਿਮ ਬ੍ਰਾਮਦ ਕੀਤੇ ਗਏ ਹਨ। 

 

ਇੰਨਾ ਵਿਚ 3 ਟੱਚ ਸਕਰੀਨ ਫੋਨ ਸ਼ਾਮਲ ਹਨ। ਪੁਲਿਸ ਨੂੰ ਭੇਜੀ ਸ਼ਿਕਾਇਤ ਵਿਚ ਜੇਲ੍ਹ ਪ੍ਰਸ਼ਾਸ਼ਨ ਮੁਤਾਬਕ ਜੇਲ੍ਹ ਕਰਮਚਾਰੀਆਂ ਵੱਲੋਂ ਵੱਖ- ਵੱਖ ਬੈਰਕਾਂ ਦੀ ਤਲਾਸ਼ੀ ਲੈਣ 'ਤੇ 2 ਹਵਾਲਾਤੀਆਂ ਅਤੇ ਇੱਕ ਕੈਦੀ ਕੋਲੋਂ 1-1 ਮੋਬਾਈਲ ਫੋਨ ਸਮੇਤ ਸਿਮ ਬਰਾਮਦ ਕੀਤੇ ਗਏ ਜਦਕਿ 3 ਮੋਬਾਈਲ ਸਮੇਤ ਸਿਮ ਲਾਵਾਰਿਸ ਹਾਲਤ ਵਿਚ ਮਿਲੇ ਹਨ। 

 


 

ਥਾਣਾ ਕੋਤਵਾਲੀ ਦੇ ਐਸਐਚਓ ਸੰਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ 6 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ, ਜਿਸਦੇ ਸੰਬੰਧ ਵਿਚ  ਮੁਕੱਦਮਾ ਦਰਜ ਕੀਤਾ ਗਿਆ ਹੈ। ਜਲਦ ਹੀ ਨਾਮਜਦ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ੍ਹ ਅੰਦਰ ਇਨ੍ਹਾਂ ਕੋਲ ਮੋਬਾਇਲ ਫੋਨ ਕਿਸ ਤਰ੍ਹਾਂ ਪੁੱਜੇ ਅਤੇ ਜੇਕਰ ਕਿਸੇ ਜੇਲ ਕਰਮਚਾਰੀ ਦੀ ਕੋਈ ਸ਼ਮੂਲੀਅਤ ਪਾਈ ਗਈ ਤਾਂ ਉਸ ਖਿਲਾਫ ਵੀ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇਗੀ। 

 

ਦੱਸ ਦੇਈਏ ਕਿ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਤੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਪਿਛਲੇ ਮਹੀਨੇ ਵੀ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਦੋ ਟੱਚ ਸਕਰੀਨ ਤੇ 7 ਕੀਪੈਡ ਮੋਬਾਈਲ ਫੋਨ ਬਰਾਮਦ ਕੀਤੇ ਗਏ ਸਨ, ਇਸ ਸਬੰਧੀ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੇ ਇੱਕ ਕੈਦੀ ਤੇ 5 ਹਵਾਲਾਤੀਆਂ ਸਣੇ ਨਾਮਲੂਮਾਂ ਖਿਲਾਫ ਥਾਣਾ ਕੋਤਵਾਲੀ ਵਿੱਚ ਮੁਕੱਦਮਾ ਦਰਜ ਕੀਤਾ ਸੀ। ਇਸ ਸਾਲ ਜਨਵਰੀ ਮਹੀਨੇ ਤੋਂ ਲੈ ਕੇ ਹੁਣ ਤਕ 400 ਤੋਂ ਵੱਧ ਮੋਬਾਈਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।