ਫਰੀਦਕੋਟ: ਕੋਟਕਪੂਰਾ ਹਲਕੇ ਦੇ ਪਿੰਡ ਕੋਟ ਸੁਖੀਆ ਵਿੱਚ ਆਪਣੇ ਚੋਣ ਪ੍ਰਚਾਰ ਲਈ ਪਹੁੰਚੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦਾ ਕਾਲ਼ੀਆਂ ਝੰਡੀਆਂ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਕੁਝ ਲੋਕਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲ਼ੀਕਾਂਡ ਦੇ ਵਿਰੋਧ ਵਿੱਚ ਆਪਣਾ ਰੋਸ ਜ਼ਾਹਰ ਕੀਤਾ।
ਜਦ ਰਣੀਕੇ ਪਿੰਡ ਕੋਟ ਸੁਖੀਆ ਪੁੱਜੇ ਤਾਂ ਲੋਕ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਕਾਲੀਆਂ ਝੰਡੀਆਂ ਲੈ ਕੇ ਖੜ੍ਹੇ ਸਨ। ਇਸ ਦੌਰਾਨ ਲੋਕਾਂ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਆਕਲੀ ਦਲ ਤੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਦਾ ਨਾਂ ਆਉਣ ਕਰਕੇ ਲੋਕ ਅਕਾਲੀ ਦਲ ਤੋਂ ਖ਼ਾਸੇ ਨਾਰਾਜ਼ ਹਨ।
ਲੋਕਾਂ ਦਾ ਕਹਿਣਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਹਿਬਲਾ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਜ਼ਖਮ ਹਾਲੇ ਭਰੇ ਨਹੀਂ। ਅਕਾਲੀ ਦਲ ਪ੍ਰਤੀ ਲੋਕਾਂ ਦਾ ਰੋਸ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਤੋਂ ਪਹਿਲਾਂ ਵੀ ਕਈ ਉਮੀਦਵਾਰਾਂ ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਪਿੰਡਾਂ ਵਿੱਚ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹਨ।
ਨਹੀਂ ਰੁਕ ਰਿਹਾ ਅਕਾਲੀ ਦਲ ਖਿਲਾਫ ਰੋਹ, ਉਮੀਦਵਾਰਾਂ ਨੂੰ ਵਿਖਾਈਆਂ ਜਾ ਰਹੀਆਂ ਕਾਲੀਆਂ ਝੰਡੀਆਂ
ਏਬੀਪੀ ਸਾਂਝਾ
Updated at:
16 Apr 2019 02:41 PM (IST)
ਕੋਟਕਪੂਰਾ ਹਲਕੇ ਦੇ ਪਿੰਡ ਕੋਟ ਸੁਖੀਆ ਵਿੱਚ ਆਪਣੇ ਚੋਣ ਪ੍ਰਚਾਰ ਲਈ ਪਹੁੰਚੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦਾ ਕਾਲ਼ੀਆਂ ਝੰਡੀਆਂ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਕੁਝ ਲੋਕਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲ਼ੀਕਾਂਡ ਦੇ ਵਿਰੋਧ ਵਿੱਚ ਆਪਣਾ ਰੋਸ ਜ਼ਾਹਰ ਕੀਤਾ।
- - - - - - - - - Advertisement - - - - - - - - -