ਪੜਚੋਲ ਕਰੋ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Faridkot News : ਫਰੀਦਕੋਟ ਵਿੱਚ ਥਾਣਾ ਸਿਟੀ ਪੁਲਿਸ ਨੇ 13 ਸਾਲਾ ਇੱਕ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਦੇ ਆਰੋਪ ਹੇਠ ਉਸੇ ਸਕੂਲ ਵਿੱਚ ਪੜ੍ਹਦੇ 10ਵੀਂ ਜਮਾਤ ਦੇ ਇੱਕ ਨਾਬਾਲਿਗ ਵਿਦਿਆਰਥੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਗ੍ਰਿ

Faridkot News : ਫਰੀਦਕੋਟ ਵਿੱਚ ਥਾਣਾ ਸਿਟੀ ਪੁਲਿਸ ਨੇ 13 ਸਾਲਾ ਇੱਕ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਦੇ ਆਰੋਪ ਹੇਠ ਉਸੇ ਸਕੂਲ ਵਿੱਚ ਪੜ੍ਹਦੇ 10ਵੀਂ ਜਮਾਤ ਦੇ ਇੱਕ ਨਾਬਾਲਿਗ ਵਿਦਿਆਰਥੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਫਰੀਦਕੋਟ ਸ਼ਹਿਰ ਦੇ ਇੱਕੋ ਸਕੂਲ ਵਿੱਚ ਪੜ੍ਹਦੇ ਹਨ। ਆਰੋਪ ਹੈ ਕਿ ਵਿਦਿਆਰਥੀ ਨੇ ਦੋਸਤੀ ਦਾ ਫਾਇਦਾ ਚੁੱਕ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ।

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨਾਬਾਲਿਗ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

10ਵੀਂ ਜਮਾਤ ਦੇ ਨਾਬਾਲਿਗ ਵਿਦਿਆਰਥੀ ’ਤੇ ਆਰੋਪ 

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਫਰੀਦਕੋਟ ਸ਼ਹਿਰ ਵਿੱਚ ਬੁਟੀਕ ਚਲਾਉਣ ਵਾਲੀ ਇੱਕ ਮਹਿਲਾ ਨੇ ਦੱਸਿਆ ਕਿ ਉਸਦਾ ਆਪਣੇ ਪਤੀ ਨਾਲ ਵਿਵਾਦ ਚੱਲ ਰਿਹਾ ਹੈ। ਇਸ ਕਾਰਨ ਉਹ ਪਿਛਲੇ ਕੁਝ ਸਮੇਂ ਤੋਂ ਆਪਣੀਆਂ ਦੋ ਧੀਆਂ ਨਾਲ ਪਤੀ ਤੋਂ ਵੱਖ ਰਹਿ ਰਹੀ ਹੈ।

ਪੀੜਤ ਮਹਿਲਾ ਮੁਤਾਬਕ ਉਸਦੀ ਵੱਡੀ ਧੀ (13) ਫਰੀਦਕੋਟ ਦੇ ਇੱਕ ਸਕੂਲ ਵਿੱਚ 8ਵੀਂ ਜਮਾਤ ਦੀ ਵਿਦਿਆਰਥਣ ਹੈ। ਸਕੂਲ ਵਿੱਚ ਪੜ੍ਹਾਈ ਦੌਰਾਨ ਹੀ ਉਸਦੀ ਧੀ ਦੀ ਜਾਣ-ਪਛਾਣ ਉੱਥੇ 10ਵੀਂ ਜਮਾਤ ਵਿੱਚ ਪੜ੍ਹਦੇ ਇੱਕ ਨਾਬਾਲਿਗ ਵਿਦਿਆਰਥੀ ਨਾਲ ਹੋ ਗਈ ਸੀ।

ਸ਼ਿਕਾਇਤਕਰਤਾ ਮਹਿਲਾ ਨੇ ਆਰੋਪ ਲਗਾਇਆ ਕਿ ਬੀਤੀ 5 ਅਗਸਤ 2026 ਨੂੰ ਉਕਤ ਵਿਦਿਆਰਥੀ ਸਕੂਲ ਸਮੇਂ ਦੌਰਾਨ ਉਸਦੀ ਧੀ ਨੂੰ ਬਹਲਾ-ਫੁਸਲਾ ਕੇ ਆਪਣੇ ਇੱਕ ਦੋਸਤ ਦੇ ਘਰ ਲੈ ਗਿਆ। ਉੱਥੇ ਮੁਲਜ਼ਮ ਵਿਦਿਆਰਥੀ ਨੇ ਉਸਦੀ ਧੀ ਦੀ ਮਰਜ਼ੀ ਦੇ ਖ਼ਿਲਾਫ਼ ਉਸ ਨਾਲ ਜਬਰ-ਜਨਾਹ ਕੀਤਾ।

ਜਾਂਚ ਤੋਂ ਬਾਅਦ ਹੋਈ ਕਾਰਵਾਈ

ਇਸ ਗੰਭੀਰ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਸਿਟੀ ਫਰੀਦਕੋਟ ਪੁਲਿਸ ਵੱਲੋਂ ਸਬ-ਇੰਸਪੈਕਟਰ ਹਰਜਿੰਦਰ ਕੌਰ ਦੀ ਅਗਵਾਈ ਹੇਠ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਪੁਲਿਸ ਜਾਂਚ ਦੌਰਾਨ ਪੀੜਤਾ ਵੱਲੋਂ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਨਾਬਾਲਿਗ ਮੁਲਜ਼ਮ ਵਿਦਿਆਰਥੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਅਤੇ ਪੋਕਸੋ (POCSO) ਐਕਟ ਦੀਆਂ ਸਬੰਧਤ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget